RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਖੇਡ

ਪਹਿਲਵਾਨਾਂ ਦੇ ਧਰਨੇ-ਪ੍ਰਦਰਸ਼ਨ ‘ਤੇ ਟਿਪਣੀ ਕਰਨ ਤੋਂ ਬਾਅਦ ਜੰਤਰ-ਮੰਤਰ ਵਿਖੇ ਪਹੁੰਚੇ ਪੀ.ਟੀ. ਊਸ਼ਾ, ਖਿਡਾਰੀਆਂ ਨਾਲ ਕੀਤੀ ਮੁਲਾਕਾਤ

ਪਹਿਲਵਾਨਾਂ ਦੇ ਧਰਨੇ-ਪ੍ਰਦਰਸ਼ਨ ‘ਤੇ ਟਿਪਣੀ ਕਰਨ ਤੋਂ ਬਾਅਦ ਜੰਤਰ-ਮੰਤਰ ਵਿਖੇ ਪਹੁੰਚੇ ਪੀ.ਟੀ. ਊਸ਼ਾ, ਖਿਡਾਰੀਆਂ ਨਾਲ ਕੀਤੀ ਮੁਲਾਕਾਤ

Jass Grewal by Jass Grewal
May 3, 2023
in ਖੇਡ, ਦੇਸ਼
0 0
0
ਪਹਿਲਵਾਨਾਂ ਦੇ ਧਰਨੇ-ਪ੍ਰਦਰਸ਼ਨ ‘ਤੇ ਟਿਪਣੀ ਕਰਨ ਤੋਂ ਬਾਅਦ ਜੰਤਰ-ਮੰਤਰ ਵਿਖੇ ਪਹੁੰਚੇ ਪੀ.ਟੀ. ਊਸ਼ਾ, ਖਿਡਾਰੀਆਂ ਨਾਲ ਕੀਤੀ ਮੁਲਾਕਾਤ

WFI ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ਼ ਪਹਿਲਵਾਨਾਂ ਵਲੋਂ ਸ਼ੁਰੂ ਕੀਤੇ ਧਰਨੇ-ਪ੍ਰਦਰਸ਼ਨ ‘ਤੇ ਵਿਵਾਦਿਤ ਟਿਪਣੀ ਕਰਨ ਤੋਂ ਬਾਅਦ ਅੱਜ ਭਾਰਤੀ ਓਲੰਪਿਕ ਸੰਘ ਦੀ ਪ੍ਰਧਾਨ ਪੀ.ਟੀ. ਊਸ਼ਾ ਜੰਤਰ-ਮੰਤਰ ਵਿਖੇ ਪਹੁੰਚੇ। ਇਸ ਦੌਰਾਨ ਉਹਨਾਂ ਨੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸਹਿਯੋਗ ਦਾ ਭਰੋਸਾ ਵੀ ਦਿਵਾਇਆ ਹੈ। ਹਾਲਾਂਕਿ, ਉਹ ਪੱਤਰਕਾਰਾਂ ਨਾਲ ਗੱਲਬਾਤ ਕਰੇ ਬਿਨਾਂ ਹੀ ਜੰਤਰ-ਮੰਤਰ ਤੋਂ ਵਾਪਸ ਚਲੇ ਗਏ। ਇਸ ਦੌਰਾਨ ਉਹਨਾਂ ਨੇ ਆਪਣਾ ਕੋਈ ਬਿਆਨ ਨਹੀਂ ਦਿੱਤਾ ਹੈ।

ਦਸ ਦਈਏ ਕਿ ਸਾਬਕਾ ਦੌੜਾਕ ਊਸ਼ਾ ਨੇ ਕਿਹਾ ਸੀ ਕਿ ਪਹਿਲਵਾਨਾਂ ਵੱਲੋਂ ਦੁਬਾਰਾ ਪ੍ਰਦਰਸ਼ਨ ਕਰਨਾ ‘ਅਨੁਸ਼ਾਸਨਹੀਤਾ’ ਹੈ ਅਤੇ ਦੇਸ਼ ਦੇ ‘ਅਕਸ’ ਨੂੰ ਖਰਾਬ ਕਰ ਰਿਹਾ ਹੈ। ਜਿਸ ਤੋਂ ਬਾਅਦ ਪਹਿਲਵਾਨਾਂ ਨੇ ਇਸ ਬਿਆਨ ‘ਤੇ ਹੈਰਾਨੀ ਜ਼ਾਹਰ ਕਰਦਿਆਂ ਕਿਹਾ ਸੀ ਕਿ “ਸਾਨੂੰ ਪੀਟੀ ਊਸ਼ਾ ਜੀ ਤੋਂ ਇਹ ਉਮੀਦ ਨਹੀਂ ਸੀ, ਅਸੀਂ ਸੋਚਿਆ ਕਿ ਉਹ ਐਥਲੀਟਾਂ ਦੇ ਨਾਲ ਖੜ੍ਹੀ ਹੋਵੇਗੀ”।

ਜਿਸ ਤੋਂ ਬਾਅਦ ਅੱਜ ਉਹ ਖਿਡਾਰੀਆਂ ਨਾਲ ਮੁਲਾਕਾਤ ਕਰਨ ਲਈ ਜੰਤਰ-ਮੰਤਰ ਵਿਖੇ ਪਹੁੰਚੇ। ਬਜਰੰਗ ਪੁਨੀਆ ਨੇ ਕਿਹਾ ਕਿ ਭਾਰਤੀ ਓਲੰਪਿਕ ਸੰਘ ਦੀ ਪ੍ਰਧਾਨ ਪੀ.ਟੀ. ਊਸ਼ਾ ਨੇ ਮਦਦ ਦਾ ਭਰੋਸਾ ਦਿੱਤਾ ਹੈ। ਬਜਰੰਗ ਨੇ ਮੀਡੀਆ ਨੂੰ ਕਿਹਾ, ”ਸ਼ੁਰੂਆਤ ‘ਚ ਜਦੋਂ ਉਨ੍ਹਾਂ ਨੇ ਅਜਿਹਾ ਕਿਹਾ ਤਾਂ ਸਾਨੂੰ ਬਹੁਤ ਬੁਰਾ ਲੱਗਾ ਪਰ ਫਿਰ ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਟਿੱਪਣੀਆਂ ਦਾ ਗਲਤ ਮਤਲਬ ਕੱਢਿਆ ਗਿਆ ਹੈ। ਉਸ ਨੇ ਕਿਹਾ ਕਿ ਉਹ ਪਹਿਲਾਂ ਐਥਲੀਟ ਹੈ ਅਤੇ ਬਾਅਦ ਵਿਚ ਪ੍ਰਸ਼ਾਸਕ।” ਟੋਕੀਓ ਓਲੰਪਿਕ ‘ਚ ਕਾਂਸੀ ਦਾ ਤਮਗਾ ਜਿੱਤਣ ਵਾਲੇ ਪਹਿਲਵਾਨ ਨੇ ਕਿਹਾ, ”ਅਸੀਂ ਉਨ੍ਹਾਂ ਨੂੰ ਕਿਹਾ ਕਿ ਸਾਨੂੰ ਇਨਸਾਫ ਚਾਹੀਦਾ ਹੈ। ਸਾਡਾ ਸਰਕਾਰ ਜਾਂ ਵਿਰੋਧੀ ਧਿਰ ਜਾਂ ਕਿਸੇ ਹੋਰ ਨਾਲ ਕੋਈ ਝਗੜਾ ਨਹੀਂ ਹੈ। ਅਸੀਂ ਇੱਥੇ ਕੁਸ਼ਤੀ ਦੀ ਬਿਹਤਰੀ ਲਈ ਬੈਠੇ ਹਾਂ। ਜੇਕਰ ਇਹ ਮਸਲਾ ਹੱਲ ਹੋ ਜਾਂਦਾ ਹੈ ਅਤੇ ਦੋਸ਼ (WFI ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਵਿਰੁੱਧ) ਸਾਬਤ ਹੋ ਜਾਂਦੇ ਹਨ, ਤਾਂ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।’

ਇਹ ਪੁੱਛੇ ਜਾਣ ‘ਤੇ ਕਿ ਕੀ ਊਸ਼ਾ ਸਰਕਾਰ ਜਾਂ ਆਈ.ਓ.ਏ. ਤੋਂ ਹੱਲ ਲੈ ਕੇ ਆਈ ਸੀ, ਬਜਰੰਗ ਨੇ ਕਿਹਾ, ”ਅਜਿਹਾ ਕੁਝ ਨਹੀਂ ਸੀ। ਉਨ੍ਹਾਂ ਨੇ ਸਿਰਫ਼ ਇੰਨਾ ਹੀ ਕਿਹਾ ਕਿ ਉਹ ਸਾਡੇ ਨਾਲ ਹੈ।” ਬਜਰੰਗ ਨੇ ਦੁਹਰਾਇਆ ਕਿ ਜੇਕਰ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਿਆ ਤਾਂ ਪ੍ਰਦਰਸ਼ਨ ਜਾਰੀ ਰਹੇਗਾ। ਜੇ ਉਹ ਸਾਨੂੰ ਕੋਈ ਭਰੋਸਾ ਦੇ ਰਹੀ ਹੈ, ਤਾਂ ਮੈਨੂੰ ਲੱਗਦਾ ਹੈ ਕਿ ਉਨ੍ਹਾਂ ਨੂੰ ਇਹ ਭਰੋਸਾ ਪੂਰਾ ਕਰਨਾ ਚਾਹੀਦਾ ਹੈ। ਪਰ ਅਸੀਂ ਉਨ੍ਹਾਂ ਨੂੰ ਸਪੱਸ਼ਟ ਕਰ ਦਿੱਤਾ ਕਿ ਇਹ ਧਰਨਾ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਚੀਜ਼ਾਂ ਠੀਕ ਨਹੀਂ ਹੋ ਜਾਂਦੀਆਂ ਅਤੇ ਸਾਨੂੰ ਇਨਸਾਫ ਨਹੀਂ ਮਿਲਦਾ। ਹਾਲਾਂਕਿ, ਸਾਨੂੰ ਇਨਸਾਫ ਮਿਲਣ ਦੀ ਪੂਰੀ ਉਮੀਦ ਹੈ।

Previous Post

ਫਖ਼ਰ-ਏ-ਕੌਮ ਸ.ਪ੍ਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਸ੍ਰੀ ਕੀਰਤਪੁਰ ਸਾਹਿਬ ਵਿਖੇ ਕੀਤੀਆਂ ਗਈਆਂ ਜਲ-ਪ੍ਰਵਾਹ

Next Post

ਕੈਬਨਿਟ ਮੰਤਰੀ ਦੀ ਅਸ਼ਲੀਲ ਵੀਡੀਓ? ਰਾਜਪਾਲ ਦਾ ਐਕਸ਼ਨ, ਜਾਂਚ ਦੇ ਹੋਏ ਹੁਕਮ ਜਾਰੀ

Next Post
ਕੈਬਨਿਟ ਮੰਤਰੀ ਦੀ ਅਸ਼ਲੀਲ ਵੀਡੀਓ? ਰਾਜਪਾਲ ਦਾ ਐਕਸ਼ਨ, ਜਾਂਚ ਦੇ ਹੋਏ ਹੁਕਮ ਜਾਰੀ

ਕੈਬਨਿਟ ਮੰਤਰੀ ਦੀ ਅਸ਼ਲੀਲ ਵੀਡੀਓ? ਰਾਜਪਾਲ ਦਾ ਐਕਸ਼ਨ, ਜਾਂਚ ਦੇ ਹੋਏ ਹੁਕਮ ਜਾਰੀ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers