RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਕੈਬਨਿਟ ਮੰਤਰੀ ਦੀ ਅਸ਼ਲੀਲ ਵੀਡੀਓ? ਰਾਜਪਾਲ ਦਾ ਐਕਸ਼ਨ, ਜਾਂਚ ਦੇ ਹੋਏ ਹੁਕਮ ਜਾਰੀ

ਕੈਬਨਿਟ ਮੰਤਰੀ ਦੀ ਅਸ਼ਲੀਲ ਵੀਡੀਓ? ਰਾਜਪਾਲ ਦਾ ਐਕਸ਼ਨ, ਜਾਂਚ ਦੇ ਹੋਏ ਹੁਕਮ ਜਾਰੀ

Jass Grewal by Jass Grewal
May 3, 2023
in ਪੰਜਾਬ, ਰਾਜਨੀਤੀ
Reading Time: 1 min read
0 0
0

‘ਆਪ’ ਸਰਕਾਰ ਦੇ ਇਕ ਕੈਬਨਿਟ ਮੰਤਰੀ ਦੀ ਅਸ਼ਲੀਲ ਵੀਡੀਓ ਨੇ ਸਿਆਸਤ ਪੂਰਾ ਤਰ੍ਹਾਂ ਨਾਲ ਭਖਾ ਦਿੱਤੀ ਹੈ। ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਲੋਂ ਪਹਿਲਾਂ ਹੀ ਉਹ ਵੀਡੀਓਜ਼ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਸੌਂਪ ਦਿੱਤੀਆਂ ਗਈਆਂ ਹਨ ਅਤੇ ਉਸ ਮੰਤਰੀ ਦੀ ਬਰਖ਼ਾਸਤਗੀ ਦੀ ਮੰਗ ਕੀਤੀ ਜਾ ਰਹੀ ਹੈ। ਜਿਸ ਤੋਂ ਬਾਅਦ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੰਤਰੀ ਦੀ ਅਸ਼ਲੀਲ ਵੀਡੀਓ ਦੀ ਜਾਂਚ ਦੇ ਹੁਕਮ ਦਿੱਤੇ ਹਨ। ਸੂਤਰਾਂ ਮੁਤਾਬਕ ਰਾਜਪਾਲ ਨੇ ਚੰਡੀਗੜ੍ਹ ਦੇ ਡੀਜੀਪੀ ਨੂੰ ਕਿਹਾ ਹੈ ਕਿ ਵੀਡੀਓ ਦੀ ਫੋਰੈਂਸਿਕ ਜਾਂਚ ਦੇ ਨਾਲ-ਨਾਲ ਵਿਧਾਇਕ ਸੁਖਪਾਲ ਖਹਿਰਾ ਦੀ ਸ਼ਿਕਾਇਤ ਵਿੱਚ ਦਿੱਤੇ ਗਏ ਤੱਥਾਂ ਦੀ ਜਾਂਚ ਵੀ ਕੀਤੀ ਜਾਵੇ। ਹਾਲਾਂਕਿ ਵੀਡੀਓ ‘ਚ ਮੰਤਰੀ ਕੌਣ ਹੈ? ਇਸ ਬਾਰੇ ਕੋਈ ਜਾਣਕਾਰੀ ਬਾਹਰ ਨਹੀਂ ਆਈ ਹੈ।

ਅਧਿਕਾਰਤ ਸੂਤਰਾਂ ਨੇ ਦੱਸਿਆ ਹੈ ਕਿ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਡੀਜੀਪੀ ਚੰਡੀਗੜ੍ਹ ਨੂੰ ਇੱਕ ਮੰਤਰੀ ਦੇ “ਇਤਰਾਜ਼ਯੋਗ” ਵੀਡੀਓ ਦੀ ਪ੍ਰਮਾਣਿਕਤਾ ਦੀ ਜਾਂਚ ਕਰਨ ਲਈ ਕਿਹਾ ਹੈ। ਇਸ ਮਾਮਲੇ ਵਿੱਚ ਰਾਜਪਾਲ ਦੀ ਐਂਟਰੀ ਆਮ ਆਦਮੀ ਪਾਰਟੀ ਦੀ ਮੁਸੀਬਤ ਵਧਾ ਸਕਦੀ ਹੈ। ਯਾਦ ਰਹੇ ਪੰਜਾਬ ਸਰਕਾਰ ਨਾਲ ਵੀ ਕਈ ਵਾਰ ਰਾਜਪਾਲ ਦਾ ਪੇਚਾ ਪੈ ਚੁੱਕਿਆ ਹੈ।

ਦੱਸ ਦਈਏ ਕਿ ਕਾਂਗਰਸੀ ਲੀਡਰ ਸੁਖਪਾਲ ਖਹਿਰਾ ਵੱਲੋਂ ਰਾਜਪਾਲ ਨੂੰ ਇਤਰਾਜ਼ਯੋਗ ਵੀਡੀਓ ਦੇ ਕੇ ਇਸ ਦੀ ਫੋਰੈਂਸਿਕ ਜਾਂਚ ਦੀ ਮੰਗ ਦੇ ਨਾਲ-ਨਾਲ ਵੀਡੀਓ ਸਹੀ ਪਾਏ ਜਾਣ ‘ਤੇ ਮੰਤਰੀ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਵੀ ਕੀਤੀ ਗਈ ਸੀ। ਉਹਨਾਂ ਨੇ ਕਿਹਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਇੱਕ ਮੰਤਰੀ ਦੀਆਂ ਦੋ ਅਸ਼ਲੀਲ ਵੀਡੀਓਜ਼ ਰਾਜਪਾਲ ਨੂੰ ਸੌਂਪੀਆਂ ਹਨ ਅਤੇ ਬੇਨਤੀ ਕੀਤੀ ਹੈ ਕਿ ਇਨ੍ਹਾਂ ਵੀਡੀਓਜ਼ ਦੀ ਫੋਰੈਂਸਿਕ ਜਾਂਚ ਕਰਵਾਈ ਜਾਵੇ ਤਾਂ ਜੋ ਸੱਚਾਈ ਦਾ ਪਤਾ ਲੱਗ ਸਕੇ। ਖਹਿਰਾ ਨੇ ਕਿਹਾ ਸੀ ਕਿ ਅਜਿਹੀਆਂ ਵੀਡੀਓਜ਼ ਜੇਕਰ ਸੋਸ਼ਲ ਮੀਡੀਆ ਉੱਤੇ ਪਾਈਆ ਜਾਂਦੀਆਂ ਤਾਂ ਇਸ ਦਾ ਬਹੁਤ ਗ਼ਲਤ ਪ੍ਰਭਾਵ ਲੋਕਾਂ ਵਿੱਚ ਜਾਣਾ ਸੀ। ਇਸ ਲਈ ਉਹ ਇਹ ਵੀਡੀਓ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਕੋਲ ਲੈ ਕੇ ਗਏ। ਸੁਖਪਾਲ ਖਹਿਰਾ ਨੇ ਮੰਗ ਕੀਤੀ ਸੀ ਕਿ ਰਾਜਪਾਲ ਇਹਨਾਂ ਵੀਡੀਓ ਕਲਿੱਪਾਂ ਦੀ ਫੋਰੈਂਸਿਕ ਜਾਂਚ ਕਰਵਾਉਣ। ਜੇ ਇਹੀ ਕਲਿਪਜ਼ ਪੰਜਾਬ ਸਰਕਾਰ ਦੇ ਕਿਸੇ ਨੁਮਾਇੰਦੇ ਨੂੰ ਦਿੰਦੇ ਜਾਂ ਪੰਜਾਬ ਪੁਲਿਸ ਨੂੰ ਦਿੰਦੇ ਤਾਂ ਉਨ੍ਹਾਂ ਨੇ ਇਹ ਸਾਰਾ ਮਾਮਲਾ ਰਫ਼ਾ-ਦਫ਼ਾ ਕਰ ਦੇਣਾ ਸੀ। ਜਿਸ ਕਰਕੇ ਉਹਨਾਂ ਰਾਜਪਾਲ ਨੂੰ ਇਨ੍ਹਾਂ ਵੀਡੀਓਜ਼ ਦੀ ਜਾਂਚ ਚੰਡੀਗੜ੍ਹ ਪ੍ਰਸ਼ਾਸਨ ਕੋਲ ਕਰਵਾਉਣ ਲਈ ਕਿਹਾ ਹੈ।

Previous Post

ਪਹਿਲਵਾਨਾਂ ਦੇ ਧਰਨੇ-ਪ੍ਰਦਰਸ਼ਨ ‘ਤੇ ਟਿਪਣੀ ਕਰਨ ਤੋਂ ਬਾਅਦ ਜੰਤਰ-ਮੰਤਰ ਵਿਖੇ ਪਹੁੰਚੇ ਪੀ.ਟੀ. ਊਸ਼ਾ, ਖਿਡਾਰੀਆਂ ਨਾਲ ਕੀਤੀ ਮੁਲਾਕਾਤ

Next Post

ਫ਼ੌਜੀ ਜਵਾਨਾਂ ਨਾਲ ਵਾਪਰਿਆ ਭਿਆਨਕ ਹਾਦਸਾ, ਜਾਇਜ਼ਾ ਲੈਣ ਪਹੁੰਚੇ ਪੁਲਿਸ ਮੁਲਾਜ਼ਮਾਂ ਨਾਲ ਹੋਈ ਮਾੜੀ

Next Post
ਫ਼ੌਜੀ ਜਵਾਨਾਂ ਨਾਲ ਵਾਪਰਿਆ ਭਿਆਨਕ ਹਾਦਸਾ, ਜਾਇਜ਼ਾ ਲੈਣ ਪਹੁੰਚੇ ਪੁਲਿਸ ਮੁਲਾਜ਼ਮਾਂ ਨਾਲ ਹੋਈ ਮਾੜੀ

ਫ਼ੌਜੀ ਜਵਾਨਾਂ ਨਾਲ ਵਾਪਰਿਆ ਭਿਆਨਕ ਹਾਦਸਾ, ਜਾਇਜ਼ਾ ਲੈਣ ਪਹੁੰਚੇ ਪੁਲਿਸ ਮੁਲਾਜ਼ਮਾਂ ਨਾਲ ਹੋਈ ਮਾੜੀ

Recent News

  • ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਵਲੋਂ ਅਮਨ ਅਰੋੜਾ ਦੀ ਕੋਠੀ ਦਾ ਘਿਰਾਓ
  • ਬੰਗਲੁਰੂ ਸ਼ੋਅ ਤੋਂ ਪਹਿਲਾਂ ਕਰਨ ਔਜਲਾ ਨੂੰ ਨੋਟਿਸ ਜਾਰੀ, 6 ਗੀਤਾਂ ‘ਤੇ ਲਗਾਈ ਪਾਬੰਦੀ
  • ‘ਆਪ ਸਰਕਾਰ ਨੇ ਫੈਲਾਇਆ ਭਰਮ, ਪੈਟਰੋਲ-ਗੈਸ ਮੁੱਦੇ ‘ਤੇ ਝੂਠੇ ਪ੍ਰਸਤਾਵ ਲਈ ਮੰਗਣ ਮਾਫੀ’, ਸੁਨੀਲ ਜਾਖੜ ਦਾ ਤਿੱਖਾ ਹਮਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers