ਜਲੰਧਰ ਲੋਕ ਸਭਾ ਜ਼ਿਮਣੀ ਚੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ। ਦਸ ਦਈਏ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਸੀਨੀਅਰ ਲੀਡਰ ਚੰਦਨ ਗਰੇਵਾਲ ਆਪਣੇ ਬਾਕੀ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ੁਦ ਚੰਦਨ ਗਰੇਵਾਲ ਨੂੰ ਜਲੰਧਰ ਵਿਖੇ ‘ਆਪ’ ਵਿਚ ਸ਼ਾਮਲ ਕਰਵਾਇਆ ਹੈ।
ਇਥੇ ਦੱਸ ਦੇਈਏ ਕਿ ਅਕਾਲੀ ਦਲ ਤੋਂ ਪਹਿਲਾਂ ਚੰਦਨ ਗਰੇਵਾਲ ਆਮ ਆਦਮੀ ਪਾਰਟੀ ਵਿਚ ਹੀ ਸਨ ਅਤੇ 2017 ਦੀਆਂ ਚੋਣਾਂ ਦੌਰਾਨ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਨੇ ਕਰਤਾਰਪੁਰ ਤੋਂ ਟਿਕਟ ਵੀ ਦਿੱਤੀ ਸੀ ਪਰ ਉਹ ਹਾਰ ਗਏ ਸਨ। ਸਾਲ 2022 ਦੀਆਂ ਚੋਣਾਂ ਵਿਚ ਉਹ ਅਕਾਲੀ ਦਲ ਵਿਚ ਚਲੇ ਗਏ ਸਨ। ਹੁਣ ਫਿਰ ਤੋਂ ਉਨ੍ਹਾਂ ਦੀ ਆਮ ਆਦਮੀ ਪਾਰਟੀ ਵਿਚ ਘਰ ਵਾਪਸੀ ਹੋ ਗਈ ਹੈ।
ਜ਼ਿਕਰਯੋਗ ਹੈ ਕਿ ਜਲੰਧਰ ਲੋਕ ਸਭਾ ਸੀਟ ਲਈ 10 ਮਈ ਨੂੰ ਜ਼ਿਮਨੀ ਚੋਣ ਹੋਣ ਜਾ ਰਹੀ ਹੈ । ਜ਼ਿਮਨੀ ਚੋਣ ਦੇ ਨਤੀਜੇ 13 ਮਈ ਨੂੰ ਐਲਾਨੇ ਜਾਣਗੇ। ਜ਼ਿਮਨੀ ਚੋਣ ਨੂੰ ਲੈ ਕੇ ਜਲੰਧਰ ਦੀ ਸਿਆਸਤ ਵੀ ਭਖ ਚੁੱਕੀ ਹੈ ਅਤੇ ਆਗੂਆਂ ਦਾ ਦਲ-ਬਦਲੂ ਲਗਾਤਾਰ ਜਾਰੀ ਹੈ।
