RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

SGPC ਦੀ ਸਾਬਕਾ ਪ੍ਰਧਾਨ ਦਾ ਵੱਡਾ ਕਦਮ, PM ਮੋਦੀ ਨੂੰ ਚਿੱਠੀ ਲਿੱਖ ਕੀਤੀ ਅਹਿਮ ਮੰਗ

SGPC ਦੀ ਸਾਬਕਾ ਪ੍ਰਧਾਨ ਦਾ ਵੱਡਾ ਕਦਮ, PM ਮੋਦੀ ਨੂੰ ਚਿੱਠੀ ਲਿੱਖ ਕੀਤੀ ਅਹਿਮ ਮੰਗ

Jass Grewal by Jass Grewal
May 6, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਧਾਰਮਿਕ ਮੁੱਦਿਆਂ ਨੂੰ ਲੈਕੇ SGPC ਦੀ ਸਾਬਕਾ ਪ੍ਰਧਾਨ ਅਤੇ ਸਾਬਕਾ ਅਕਾਲੀ ਆਗੂ ਬੀਬੀ ਜਗੀਰ ਕੌਰ ਨੇ ਬੀਤੇ ਕੱਲ੍ਹ ਜਲੰਧਰ ’ਚ ਰੱਖੇ ਇਕ ਪ੍ਰੋਗਰਾਮ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ਇਕ ਮੰਗ ਪੱਤਰ ਦਿੱਤਾ ਹੈ। ਇਹ ਪੱਤਰ ਉਹਨਾਂ ਨੇ ਪੰਥਕ ਸ਼ਖ਼ਸੀਅਤਾਂ ਅਤੇ ਹੋਰ ਜਥੇਬੰਦੀਆਂ ਦੀ ਮੌਜੂਦਗੀ ਵਿਚ ਬੀਜੇਪੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਨੀ ਨੂੰ ਸੌਂਪਿਆ ਹੈ। ਬੀਬੀ ਜਗੀਰ ਕੌਰ ਵੱਲੋਂ ਪ੍ਰਧਾਨ ਮੰਤਰੀ ਦੇ ਨਾਂ ਦਿੱਤੇ ਪੱਤਰ ’ਚ ਪਹਿਲੀ ਮੰਗ ਸੀ ਕਿ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਦਾ ਨਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਂ ’ਤੇ ਰੱਖਿਆ ਜਾਵੇ, ਇਸ ਤੋਂ ਇਲਾਵਾ ਦਿੱਲੀ ’ਚ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦ ਵਿਚ ਕੌਮੀ ਸੰਸਥਾ ਜਾਂ ਯੂਨੀਵਰਸਿਟੀ ਬਣਾਈ ਜਾਵੇ, ਸਿੱਕਮ ਦਾ ਡਾਂਗਮਾਰ ਗੁਰਦੁਆਰਾ ਸਾਹਿਬ, 1984 ਦੀ ਨਸਲਕੁਸ਼ੀ ਦੌਰਾਨ ਪੀੜਤਾਂ ਨੂੰ ਮੁਆਵਾਜ਼ਾ ਦਿੱਤਾ ਜਾਵੇ, ਐੱਨ. ਸੀ. ਈ. ਆਰ. ਟੀ. ਦੀਆਂ ਕਿਤਾਬਾਂ ਵਿਚ ਸਿੱਖਾਂ ਨਾਲ ਸਬੰਧਤ ਇਤਿਹਾਸ ਨੂੰ ਦਰੁੱਸਤ ਕੀਤਾ ਜਾਵੇ, ਸੋਸ਼ਲ ਮੀਡੀਆ ਸਮੇਤ ਹਰ ਪਲੇਟਫਾਰਮ ਤੋਂ ਸਿੱਖਾਂ ਵਿਰੁੱਧ ਕੀਤੇ ਜਾ ਰਹੇ ਨਫ਼ਰਤੀ ਪ੍ਰਚਾਰ ਨੂੰ ਠੱਲ੍ਹ ਪਾਈ ਜਾਵੇ, ਧਰਮੀ ਸਿੱਖ ਫੌਜੀਆਂ ਦੇ ਮੁੜ ਵਸੇਬੇ, ਅੱਤਵਾਦ ਤੋਂ ਪੀੜਤ ਲੋਕਾਂ ਨੂੰ ਮੁਆਵਜ਼ਾ ਅਤੇ ਬੰਦੀ ਸਿੰਘਾਂ ਦੀ ਰਿਹਾਈ ਕੀਤੀ ਜਾਵੇ ਸ਼ਾਮਲ ਹਨ।

ਬੀਬੀ ਜਗੀਰ ਕੌਰ ਨੇ ਭਾਵੁਕ ਹੁੰਦਿਆਂ ਕਿਹਾ ਕਿ ਸਿੱਖ ਭਾਈਚਾਰਾ ਵੱਡੇ ਪੱਧਰ ’ਤੇ ਇਹ ਮਹਿਸੂਸ ਕਰਦਾ ਹੈ ਕਿ ਜਦੋਂ ਸਰਕਾਰ ਦੇ ਅਣਥੱਕ ਯਤਨਾਂ ਕਾਰਨ ਅੱਤਵਾਦ ਦਾ ਦੌਰ ਖ਼ਤਮ ਹੋ ਗਿਆ ਸੀ ਤਾਂ ਫਿਰ ਬੰਦੀ ਸਿੰਘਾਂ ਨੂੰ ਮੁਆਫ਼ੀ ਦੇਣੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਇਸ ਦੇ ਬਾਵਜੂਦ ਜ਼ਿਆਦਾਤਰ ਕੈਦੀ ਆਪਣੀ ਸਜ਼ਾ ਪੂਰੀ ਕਰਨ ਤੋਂ ਬਾਅਦ ਵੀ ਜੇਲ੍ਹਾਂ ’ਚ ਬੰਦ ਹਨ, ਉਨ੍ਹਾਂ ’ਚੋਂ ਬਹੁਤੇ ਬਜ਼ੁਰਗ ਤੇ ਕਮਜ਼ੋਰ ਹੋ ਚੁੱਕੇ ਹਨ। ਉਨ੍ਹਾਂ  ਕਿਹਾ ਕਿ ਹਾਲ ਹੀ ’ਚ ਪੰਜਾਬ ’ਚ ਇੰਨੇ ਵੱਡੇ ਪੱਧਰ ’ਤੇ ਕੇਂਦਰੀ ਬਲ ਲਾ ਕੇ ਜੋ ਆਪ੍ਰੇਸ਼ਨ ਕੀਤਾ ਗਿਆ, ਉਸ ਦੀ ਲੋੜ ਨਹੀਂ ਸੀ। ਇਸ ਵਿਚ ਬਹੁਤ ਸਾਰੀਆਂ ਗ੍ਰਿਫ਼ਤਾਰੀਆਂ ਅਤੇ ਇੰਟਰਨੈੱਟ ਸੇਵਾਵਾਂ ਨੂੰ ਬੰਦ ਕਰਨਾ ਸ਼ਾਮਲ ਹੈ। ਪੁਲਸ ਦੀ ਇਹ ਕਾਰਵਾਈ ਗਰਮਖਿਆਲੀਆਂ ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲਿਆਂ ਲਈ ਇਕ ਝਟਕਾ ਹੋ ਸਕਦੀ ਹੈ ਪਰ ਇਹ ਵਿਸ਼ਵਾਸ ਕਰਨਾ ਮੁਸ਼ਕਿਲ ਹੈ ਕਿ ਕੀ ਇਹ ਲੰਬੇ ਸਮੇਂ ਦਾ ਇਲਾਜ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਐੱਨ. ਸੀ. ਈ. ਆਰ. ਟੀ. ਦੀਆਂ ਕਿਤਾਬਾਂ ’ਚ ਸਿੱਖ ਇਤਿਹਾਸ ਦੇ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਬਹੁਤ ਹੀ ਸੰਵੇਦਨਸ਼ੀਲ ਹੈ ਅਤੇ ਭਾਰਤ ਸਰਕਾਰ ਨੂੰ ਸਿੱਖ ਇਤਿਹਾਸ ਨਾਲ ਸਬੰਧਤ ਤੱਥਾਂ ਅਤੇ ਮਸਲਿਆਂ ਦੀ ਸਮੀਖਿਆ ਕਰਨੀ ਚਾਹੀਦੀ ਹੈ। ਨਫ਼ਰਤ ਭਰੇ ਭਾਸ਼ਣ ਦਾ ਜ਼ਿਕਰ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਭਾਰਤ ਸਰਕਾਰ ਸੂਬਿਆਂ ਅਤੇ ਸਮੁੱਚੇ ਦੇਸ਼ ਵਿਚ ਸ਼ਾਂਤੀਪੂਰਨ ਮਾਹੌਲ ਨੂੰ ਬਣਾਈ ਰੱਖਣ ਲਈ ਸਿੱਖਾਂ ਬਾਰੇ ਨਫ਼ਰਤੀ ਪ੍ਰਚਾਰ ਨੂੰ ਸਖ਼ਤੀ ਨਾਲ ਰੋਕੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਲਾਗੂ ਕਰਨ ਲਈ ਸੂਬਿਆਂ ਨੂੰ ਨਿਰਦੇਸ਼ ਜਾਰੀ ਕਰ ਸਕਦੀ ਹੈ। ਇਸ ਦੌਰਾਨ ਭਾਜਪਾ ਆਗੂ ਵਿਜੇ ਰੂਪਾਨੀ ਨੇ ਮੰਗ-ਪੱਤਰ ਪ੍ਰਾਪਤ ਕਰਦਿਆਂ ਭਰੋਸਾ ਦਿੱਤਾ ਕਿ ਉਹ ਇਸ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਅਮਿਤ ਸ਼ਾਹ ਨਾਲ ਵਿਚਾਰ-ਵਟਾਂਦਰਾ ਕਰ ਕੇ ਇਕ-ਇਕ ਮੰਗ ਨੂੰ ਪੂਰਾ ਕਰਵਾਉਣ ਲਈ ਪੂਰੀ ਵਾਹ ਲਗਾਉਣਗੇ। ਦਸ ਦਈਏ ਕਿ ਇਸੇ ਪ੍ਰੋਗਰਾਮ ਵਿਚ ਬੀਬੀ ਜਗੀਰ ਕੌਰ ਨੇ ਜਲੰਧਰ ਜ਼ਿਮਣੀ ਚੋਣ ਵਿਚ ਭਾਜਪਾ ਨੂੰ ਸਮਰਥਨ ਦੇਣ ਦਾ ਵੀ ਐਲਾਨ ਕੀਤਾ ਹੈ।

Previous Post

ਜਲੰਧਰ ਲੋਕ ਸਭਾ ਜ਼ਿਮਣੀ ਚੋਣ ‘ਚ ਵੱਡਾ ਸਿਆਸੀ ਹਲਚਲ, ਬੀਬੀ ਜਗੀਰ ਕੌਰ ਨੇ ਕੀਤਾ ਐਲਾਨ

Next Post

NCP ਦੇ ਪ੍ਰਧਾਨ ਬਣੇ ਰਹਿਣਗੇ ਸ਼ਰਦ ਪਵਾਰ, ਪਾਰਟੀ ਆਗੂਆਂ ਦੇ ਦਬਾਅ ਤੋਂ ਬਾਅਦ ਅਹੁਦਾ ਛੱਡਣ ਦਾ ਫ਼ੈਸਲਾ ਲਿਆ ਵਾਪਸ

Next Post
ਮਹਾਰਾਸ਼ਟਰ ਦੇ ਸੀਨੀਅਰ ਸਿਆਸਤਦਾਨ ਸ਼ਰਦ ਪਵਾਰ ਨੇ NCP ਮੁਖੀ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਕੀਤਾ ਐਲਾਨ

NCP ਦੇ ਪ੍ਰਧਾਨ ਬਣੇ ਰਹਿਣਗੇ ਸ਼ਰਦ ਪਵਾਰ, ਪਾਰਟੀ ਆਗੂਆਂ ਦੇ ਦਬਾਅ ਤੋਂ ਬਾਅਦ ਅਹੁਦਾ ਛੱਡਣ ਦਾ ਫ਼ੈਸਲਾ ਲਿਆ ਵਾਪਸ

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers