ਭਾਰਤ ਵਿਚ ਬੀਤੇ ਕੁਝ ਦਿਨਾਂ ਤੋਂ ਲਗਾਤਾਰ ਹਾਦਸਿਆਂ ਦੀ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਇਸ ਦੌਰਾਨ ਕੇਰਲ ਦੇ ਥੂਵਲਥੀਰਮ ਬੀਚ ਨੇੜੇ ਇਕ ਕਿਸ਼ਤੀ ਪਲਟ ਗਈ ਜਿਸ ਕਾਰਨ ਬੱਚਿਆਂ ਸਮੇਤ ਕਈ ਲੋਕਾਂ ਦੀ ਮੌਤ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ। ਮੌਕੇ ‘ਤੇ ਬਚਾਅ ਕਾਰਜ ਜਾਰੀ ਹੈ।

ਇਸ ਹਾਦਸੇ ‘ਤੇ ਦੁੱਖ ਪ੍ਰਗਟ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁਆਵਜ਼ੇ ਦਾ ਐਲਾਨ ਕੀਤਾ ਹੈ। ਪੀਐਮ ਨੇ ਟਵੀਟ ਕੀਤਾ ਕਿ ਕੇਰਲ ਦੇ ਮਲਪੁਰਮ ਵਿੱਚ ਕਿਸ਼ਤੀ ਹਾਦਸੇ ਵਿੱਚ ਲੋਕਾਂ ਦੀ ਮੌਤ ਤੋਂ ਮੈਂ ਦੁਖੀ ਹਾਂ। ਦੁਖੀ ਪਰਿਵਾਰਾਂ ਨਾਲ ਹਮਦਰਦੀ। PMNRF ਤੋਂ 2 ਲੱਖ ਰੁਪਏ ਐਕਸ-ਗ੍ਰੇਸ਼ੀਆ ਵਜੋਂ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ ਦਿੱਤੇ ਜਾਣਗੇ।
Pained by the loss of lives due to the boat mishap in Malappuram, Kerala. Condolences to the bereaved families. An ex-gratia of Rs. 2 lakh from PMNRF would be provided to the next of kin of each deceased: PM @narendramodi
— PMO India (@PMOIndia) May 7, 2023
ਪੁਲਿਸ ਨੇ ਦੱਸਿਆ ਕਿ ਹਾਦਸੇ ਵਾਲੀ ਥਾਂ ਤੋਂ ਮਿਲੀ ਮੁੱਢਲੀ ਜਾਣਕਾਰੀ ਅਨੁਸਾਰ ਕਿਸ਼ਤੀ ‘ਤੇ 30 ਤੋਂ ਵੱਧ ਯਾਤਰੀ ਸਵਾਰ ਸਨ, ਜਿਨ੍ਹਾਂ ‘ਚੋਂ ਕਰੀਬ 22 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕਾਂ ਨੂੰ ਨੇੜਲੇ ਨਿੱਜੀ ਅਤੇ ਸਰਕਾਰੀ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਇਹ ਵੀ ਦੱਸਿਆ ਕਿ ਕਈ ਐਂਬੂਲੈਂਸਾਂ, ਫਾਇਰ ਬ੍ਰਿਗੇਡ ਕਰਮਚਾਰੀਆਂ ਅਤੇ ਵਾਲੰਟੀਅਰਾਂ ਨਾਲ ਬਚਾਅ ਕਾਰਜ ਜਾਰੀ ਹਨ। ਉਨ੍ਹਾਂ ਦੱਸਿਆ ਕਿ ਹਾਦਸੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।

