ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਸੀ.ਐਮ. ਪੰਜਾਬ ਭਗਵੰਤ ਮਾਨ ਨੇ ਗੜ੍ਹਸ਼ੰਕਰ ਦੇ ਪਿੰਡ ਸਿੰਬਲੀ ਵਿਖੇ ਛੋਟੀ ਵੇਈਂ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਹਨਾਂ ਨੇ ਨਾਲ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰਾ ਸੰਤ ਬਲਬੀਰ ਸਿੰਘ ਸੀਚੇਵਾਲ ਵੀ ਮੌਜੂਦ ਸਨ। ਇਸ ਮੌਕੇ ਸੀ.ਐਮ. ਮਾਨ ਨੇ ਕਿਹਾ ਕਿ ਅੱਜ ਦੇ ਸਮੇਂ ‘ਚ ਨਹਿਰੀ ਪਾਣੀ ਦੀ ਵਰਤੋਂ ਘੱਟ ਹੋ ਰਹੀ ਹੈ ਜਦਕਿ ਨਹਿਰੀ ਪਾਣੀ ਦੀ ਵਰਤੋਂ ਵੱਧ ਕਰਨ ਦੀ ਲੋੜ ਹੈ। ਨਹਿਰੀ ਪਾਣੀ ਦੀ ਵਰਤੋਂ ਨਾਲ ਜ਼ਮੀਨ ਦੇ ਪਾਣੀ ਦੀ ਬਚਤ ਹੋਵੇਗੀ।
ਛੋਟੀ ਵੇਈਂ ਦਾ ਨੀਂਹ ਪੱਥਰ ਰੱਖਦੇ ਹੋਏ CM #BhagwantMann ਜੀ | ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਸਿੰਬਲੀ ਤੋਂ Live https://t.co/03a04e50Eb
— AAP Punjab (@AAPPunjab) May 8, 2023
ਇਸ ਤੋਂ ਬਾਅਦ ਸੀ.ਐਮ. ਮਾਨ ਨੇ ਵਿਰੋਧੀਆਂ ‘ਤੇ ਤੰਜ ਕਸਦਿਆਂ ਕਿਹਾ ਕਿ ਕਿਸੇ ਵੀ ਸਰਕਾਰਾਂ ਦੇ ਮੈਨਿਫੈਸਟੋ ਵਿਚ ਹਵਾ, ਪਾਣੀ ਅਤੇ ਧਰਤੀ ਨੂੰ ਬਚਾਉਣ ਦੀ ਗੱਲ ਨਹੀਂ ਵੇਖੋਗੇ। ਉਹਨਾਂ ਕਿਹਾ ਕੋਈ ਵੀ ਲੀਡਰ ਧਰਤੀ, ਪਾਣੀ ਅਤੇ ਹਵਾ ਦੀ ਗੱਲ ਕਰਦਾ ਨਜ਼ਰ ਨਹੀਂ ਆਊਗਾ ਕਿਉਂਕਿ ਇਹਨਾਂ ਦੀ ਵੋਟਾਂ ਨਹੀਂ ਹੁੰਦੀਆਂ। ਸੀ.ਐਮ. ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਮੈਨਿਫੈਸਟੋ ਵਿਚ ਨਫ਼ਰਤ ਸੀ। ਪਿਛਲੀਆਂ ਸਰਕਾਰਾਂ ਦੇ ਲੀਡਰਾਂ ਨੇ ਮੁੱਖ ਮੰਤਰੀ ਬਣਨ ਮਗਰੋਂ ਮਹਿਲਾਂ ਦੀਆਂ ਕੰਧਾਂ ਹੋਰ ਉੱਚੀਆਂ ਚੁੱਕ ਲਈਆਂ। ਅਸੀਂ ਆਪਣੇ ਮੈਨਿਫੈਸਟੋ ਵਿਚ ਵਾਤਾਵਰਣ ਨੂੰ ਰੱਖਿਆ। ਭਗਵੰਤ ਮਾਨ ਨੇ ਕਿਹਾ ਕਿ ਅੱਜ ਕੱਲ੍ਹ ਦੇ ਨੇਤਾ ਵੋਟਾਂ ਦੇ ਭੁੱਖੇ ਹਨ। ਇਸ ਤੋਂ ਇਲਾਵਾ ਸੀ.ਐਮ. ਮਾਨ ਨੇ MP ਹਰਸਿਮਰਤ ਕੌਰ ਬਾਦਲ ’ਤੇ ਵੀ ਤੰਜ ਕੱਸਿਆ ਅਤੇ ਕਿਹਾ ਕਿ ‘ਗਰੀਬਾਂ ਘਰ ਇੰਨੇ ਦਾਣੇ ਨਹੀਂ ਜਿੰਨਾ ਇਨ੍ਹਾਂ ਕੋਲ ਸੋਨਾ ਹੈ।’
