10 ਮਈ ਨੂੰ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਹੋਣ ਜਾ ਰਹੀ ਹੈ। ਇਸਦੇ ਮੱਦੇਨਜ਼ਰ ਜਿਥੇ ਪੁਲਿਸ ਨੇ ਜ਼ਿਲ੍ਹੇ ਸਮੇਤ ਪੂਰੇ ਪੰਜਾਬ ਵਿਚ ਸੁਰੱਖਿਆ ਵਧਾ ਦਿੱਤੀ ਹੈ ਉਥੇ ਹੀ ਪੁਲਿਸ ਨੇ ਸਖ਼ਤ ਐਕਸ਼ਨ ਲੈਂਦੇ ਹੋਏ ਦੇਰ ਰਾਤ ਜਲੰਧਰ ਸ਼ਹਿਰ ’ਚ ਸ਼ਰਾਬ ਦੇ ਠੇਕੇ ਬੰਦ ਕਰ ਦਿੱਤੇ ਹਨ। ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੇ ਸ਼ਹਿਰ ਦੇ ਤਕਰੀਬਨ 22 ਠੇਕਿਆਂ ਨੂੰ ਸੀਲ ਕਰ ਦਿੱਤਾ ਹੈ ਤਾਂ ਕਿ ਕਿਸੇ ਤਰ੍ਹਾਂ ਦੀ ਸ਼ਰਾਬ ਦੀ ਵਿਕਰੀ ਜਾਂ ਸਪਲਾਈ ਨਾ ਕੀਤੀ ਜਾ ਸਕੇ।

ਦੱਸ ਦੇਈਏ ਕਿ ਜਲੰਧਰ ’ਚ ਅਗਲੇ ਦੋ ਦਿਨਾਂ ਤੱਕ ਸ਼ਰਾਬ ਨਹੀਂ ਮਿਲੇਗੀ ਕਿਉਂਕਿ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਕਾਰਨ ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਸਨ, ਜਿਸ ਦੇ ਚੱਲਦਿਆਂ ਸ਼ਹਿਰ ਦੇ ਸਾਰੇ ਠੇਕੇ ਬੰਦ ਕੀਤੇ ਗਏ ਹਨ। 8 ਮਈ ਨੂੰ ਸ਼ਾਮ 6 ਵਜੇ ਤੋਂ 10 ਮਈ ਨੂੰ ਸ਼ਾਮ 6 ਵਜੇ ਤੱਕ ਸ਼ਰਾਬ ਦੇ ਠੇਕੇ ਬੰਦ ਰਹਿਣਗੇ।
