ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੰਡਸਟਰੀ ਅਤੇ ਉਦਯੋਗ ਨਾਲ ਸਬੰਧਤ ਵੱਡਾ ਐਲਾਨ ਕੀਤਾ ਹੈ। ਦਸ ਦਈਏ ਕਿ ਸੀ.ਐਮ. ਮਾਨ ਨੇ ਇੰਡਸਟਰੀ ਲਈ ਸਟਾਂਪ ਪੇਪਰ ਦੀ ਕਲਰ ਕੋਡਿੰਗ ਦੀ ਸ਼ੁਰੂਆਤ। ਲਾਈਵ ਹੋਕੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇੰਡਸਟਰੀ ਲਈ ਹਰੇ ਰੰਗ ਦੇ ਸਟਾਂਪ ਪੇਪਰ ਮਿਲਣਗੇ। ਉਹਨਾਂ ਕਿਹਾ ਕਿ ਇਕ ਹੀ ਸਟਾਂਪ ਪੇਪਰ ‘ਚ ਸਾਰੇ ਕਲੀਅਰੈਂਸ ਹੋਣਗੇ। ਬਿਆਨ ਜਾਰੀ ਕਰਦੇ ਹੋਏ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਟਾਂਪ ਪੇਪਰ ਦੇਖਣ ਸਾਰ ਹੀ ਸਭ ਕੁਝ ਪਤਾ ਲੱਗੇਗਾ।
ਇੰਡਸਟਰੀ ਅਤੇ ਨਿਵੇਸ਼ ਕਰਨ ਵਾਲਿਆਂ ਨੂੰ ਲੈਕੇ ਵੱਡਾ ਫੈਸਲਾ…ਅਜਿਹਾ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੋਵੇਗਾ । Live https://t.co/C3wPCGY7CQ
— Bhagwant Mann (@BhagwantMann) May 12, 2023
ਦਸ ਦਈਏ ਕਿ ਸਵੇਰੇ ਹੀ ਸੀ.ਐਮ. ਮਾਨ ਨੇ ਇਕ ਟਵੀਟ ਕਰਕੇ ਜਾਣਕਾਰੀ ਦਿੱਤੀ ਸੀ ਕਿ ਉਹ ਇੱਕ ਇਤਿਹਾਸਿਕ ਫੈਸਲਾ ਲੈਣ ਜਾ ਰਹੇ ਹਾਂ ਜਿਸ ਨਾਲ ਇੰਡਸਟਰੀ ਨੂੰ ਇੱਕ ਵੱਡੀ ਰਾਹਤ ਮਿਲੇਗੀ ਅਤੇ ਪੰਜਾਬ ‘ਚ ਨਿਵੇਸ਼ ਕਰਨ ਵਾਲਿਆਂ ਨੂੰ ਖੱਜਲ-ਖੁਆਰੀ ਅਤੇ ਭ੍ਰਿਸ਼ਟਾਚਾਰ ਤੋਂ ਰਾਹਤ ਮਿਲੇਗੀ।
