RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਸਿੱਧੂ ਦੀ ਸੁਰੱਖਿਆ ਕਟੌਤੀ ਕਰਨ ਦਾ ਮਾਮਲਾ: ਪੰਜਾਬ ਸਰਕਾਰ ਲਈ ਹਾਈਕੋਰਟ ਦਾ ਆਦੇਸ਼

ਸਿੱਧੂ ਦੀ ਸੁਰੱਖਿਆ ਕਟੌਤੀ ਕਰਨ ਦਾ ਮਾਮਲਾ: ਪੰਜਾਬ ਸਰਕਾਰ ਲਈ ਹਾਈਕੋਰਟ ਦਾ ਆਦੇਸ਼

Jass Grewal by Jass Grewal
May 12, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਸੀਨੀਅਰ ਕਾਂਗਰਸੀ ਨੇਤਾ ਨੇ ਆਪਣੀ ਸੁਰੱਖਿਆ ‘ਚ ਕਟੌਤੀ ਕਰਨ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ। ਜਿਸ ‘ਤੇ ਹਾਈਕੋਰਟ ‘ਚ ਅੱਜ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੂੰ 18 ਮਈ ਤੱਕ ਜਵਾਬ ਦਾਖਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਹਾਈਕੋਰਟ ਨੇ ਕਿਹਾ ਹੈ ਕਿ ਸਰਕਾਰ ਕਿਸੇ ਵੀ ਹਾਲਤ ਵਿੱਚ ਵੀਰਵਾਰ ਤੱਕ ਆਪਣਾ ਜਵਾਬ ਦਾਖ਼ਲ ਕਰੇ। ਦਸ ਦਈਏ ਕਿ ਪੰਜਾਬ ਸਰਕਾਰ ਨੇ ਇਸ ਪਟੀਸ਼ਨ ‘ਤੇ ਦੋ ਹਫ਼ਤਿਆਂ ਦਾ ਹੋਰ ਸਮਾਂ ਮੰਗਿਆ ਸੀ। ਸਰਕਾਰ ਨੇ ਕਿਹਾ ਕਿ ਕੇਂਦਰੀ ਏਜੰਸੀਆਂ ਦੀ ਰਿਪੋਰਟ ਅਜੇ ਨਹੀਂ ਆਈ ਹੈ। ਇਸ ਲਈ 2 ਹਫਤਿਆਂ ਦਾ ਸਮਾਂ ਦਿੱਤਾ ਜਾਣਾ ਚਾਹੀਦਾ ਹੈ। ਜਿਸ ਤੋਂ ਬਾਅਦ ਹਾਈਕੋਰਟ ਨੇ ਇਸ ‘ਤੇ ਪੰਜਾਬ ਸਰਕਾਰ ਨੂੰ ਕਿਹਾ ਕਿ ਉਹ ਇਸ ਮਾਮਲੇ ‘ਚ ਦੇਰੀ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। 2 ਹਫਤਿਆਂ ਦਾ ਸਮਾਂ ਨਹੀਂ ਦਿੱਤਾ ਜਾਵੇਗਾ। ਅਗਲੇ ਵੀਰਵਾਰ ਨੂੰ ਸਰਕਾਰ ਨੂੰ ਇਸ ਮਾਮਲੇ ਵਿੱਚ ਆਪਣਾ ਜਵਾਬ ਦਾਇਰ ਕਰਨਾ ਚਾਹੀਦਾ ਹੈ। ਹਾਈਕੋਰਟ ਨੇ ਫਿਰ ਕਿਹਾ, ਬਿਨਾਂ ਪੁੱਛੇ ਸੁਰੱਖਿਆ ਕਿਵੇਂ ਘਟਾਈ ਗਈ।

ਦੱਸ ਦਈਏ ਕਿ ਨਵਜੋਤ ਸਿੰਘ ਵਲੋਂ ਜਾਨ ਨੂੰ ਖ਼ਤਰਾ ਦੱਸਦਿਆਂ ਕੁਝ ਸਮਾਂ ਪਹਿਲਾਂ ਹਾਈਕੋਰਟ ਵਿਚ ਇਕ ਪਟੀਸ਼ਨ ਦਾਖਲ ਕੀਤੀ ਗਈ ਸੀ ਜਿਸ ਵਿਚ ਕਿਹਾ ਗਿਆ ਸੀ ਕਿ ਉਹਨਾਂ ਨੂੰ Z+ ਸੁਰੱਖਿਆ ਵਾਪਸ ਦਿੱਤੀ ਜਾਵੇ। ਇਥੇ ਦਸਣਾ ਬਣਦਾ ਹੈ ਕਿ ਨਵਜੋਤ ਸਿੰਘ ਸਿੱਧੂ ਦੀ Z+ ਸੁਰੱਖਿਆ ਘਟਾ ਕੇ ‘ਵਾਈ +’ ਸੁਰੱਖਿਆ ਕਰ ਦਿੱਤੀ ਗਈ ਸੀ ਪਰ ਇਸ ਸਬੰਧੀ ਹਾਈਕੋਰਟ ‘ਚ ਨਵਜੋਤ ਸਿੰਘ ਸਿੱਧੂ ਨੇ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਸੀ ਕਿ ਉਹਨਾਂ ਦੀ ਜਾਨ ਨੂੰ ਖ਼ਤਰਾ ਅਤੇ ਕੁਝ ਸਮਾਂ ਪਹਿਲਾਂ ਉਹਨਾਂ ਦੀ ਪਟਿਆਲਾ ਸਥਿਤ ਰਿਹਾਇਸ਼ ਦੀ ਛੱਤ ‘ਤੇ ਇਕ ਸ਼ੱਕੀ ਵਿਅਕਤੀ ਵੀ ਘੁੰਮਦਾ ਵਿਖਾਈ ਦਿੱਤਾ ਸੀ ਜਿਸ ਤੋਂ ਬਾਅਦ ਉਹਨਾਂ ਨੂੰ ਦੁਬਾਰਾ Z+ ਸੁਰੱਖਿਆ ਦਿੱਤੀ ਜਾਵੇ। ਦਸ ਦਈਏ ਕਿ ਨਵਜੋਤ ਸਿੰਘ ਸਿੱਧੂ ਅਪ੍ਰੈਲ ਮਹੀਨੇ ‘ਚ ਰੋਡਰੇਜ ਮਾਮਲੇ ‘ਚ ਪਟਿਆਲਾ ਜੇਲ੍ਹ ਤੋਂ ਸਜ਼ਾ ਕੱਟ ਕੇ ਬਾਹਰ ਆਏ ਹਨ ਅਤੇ ਬਾਹਰ ਆਉਣ ਤੋਂ ਪਹਿਲਾਂ ਹੀ ਉਹਨਾਂ ਸੁਰੱਖਿਆ Z+ ਤੋਂ ਘਟਾ ਕੇ ‘ਵਾਈ +’ ਸੁਰੱਖਿਆ ਕਰ ਦਿੱਤੀ ਗਈ ਸੀ ਜਿਸ ਤੋਂ ਬਾਅਦ ਨਵਜੋਤ ਸਿੱਧੂ ਨੇ ਹਾਈਕੋਰਟ ਦਾ ਰੁੱਖ ਕੀਤਾ। ਹੁਣ ਵੇਖਣਾ ਹੋਵੇਗਾ ਕਿ ਪੰਜਾਬ ਸਰਕਾਰ 18 ਮਈ ਨੂੰ ਜਵਾਬ ਦਾਖਲ ਕਰਨ ‘ਚ ਸਫ਼ਲ ਹੁੰਦੀ ਹੈ ਜਾਂ ਨਹੀਂ ਅਤੇ ਜੇਕਰ ਨਹੀਂ ਤਾਂ ਕੋਰਟ ਕੀ ਫੈਸਲਾ ਲਵੇਗਾ।

Previous Post

ਇੰਡਸਟਰੀ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, ਖੁਦ ਲਾਈਵ ਆਕੇ ਦਿੱਤੀ ਜਾਣਕਾਰੀ

Next Post

ਵਿਧਾਇਕ ਸੁਖਪਾਲ ਖ਼ਹਿਰਾ ਨੂੰ ਵੱਡੀ ਰਾਹਤ, ਅਦਾਲਤ ਨੇ ਅਗਾਊਂ ਜ਼ਮਾਨਤ ‘ਤੇ ਲਗਾਈ ਮੋਹਰ

Next Post
ਸੀਨੀਅਰ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਦੀ ਹੋਊ ਗ੍ਰਿਫ਼ਤਾਰੀ?

ਵਿਧਾਇਕ ਸੁਖਪਾਲ ਖ਼ਹਿਰਾ ਨੂੰ ਵੱਡੀ ਰਾਹਤ, ਅਦਾਲਤ ਨੇ ਅਗਾਊਂ ਜ਼ਮਾਨਤ ‘ਤੇ ਲਗਾਈ ਮੋਹਰ

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers