RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

10 ਜੂਨ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਲੁਆਈ, ਨਾਲ ਹੀ ਸੀ.ਐਮ. ਨੇ ਕਿਸਾਨਾਂ ਲਈ ਕੀਤਾ ਵੱਡਾ ਐਲਾਨ

10 ਜੂਨ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਲੁਆਈ, ਨਾਲ ਹੀ ਸੀ.ਐਮ. ਨੇ ਕਿਸਾਨਾਂ ਲਈ ਕੀਤਾ ਵੱਡਾ ਐਲਾਨ

Jass Grewal by Jass Grewal
May 15, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਇਸ ਸਾਲ ਯਾਨੀ 2023 ‘ਚ ਝੋਨੇ ਦੀ ਲੁਆਈ 10 ਜੂਨ ਤੋਂ ਸ਼ੁਰੂ ਹੋਵੇਗੀ ਜਿਸ ਦੀ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲਾਈਵ ਆਕੇ ਸਾਂਝੀ ਕੀਤੀ ਹੈ। ਇੰਨਾਂ ਹੀ ਨਹੀਂ ਸੀ.ਐਮ. ਮਾਨ ਨੇ ਇਹ ਵੀ ਦੱਸਿਆ ਹੈ ਕਿ 2 ਵੱਡੀਆਂ ਸਰਕਾਰ-ਕਿਸਾਨ ਮਿਲਣੀ ‘ਚ ਮਿਲੇ ਸੁਝਾਵਾਂ ਤੋਂ ਬਾਅਦ ਝੋਨੇ ਦੀ ਬਿਜਾਈ ਨੂੰ 4 ਭਾਗਾਂ ‘ਚ ਵੰਡਿਆ ਗਿਆ।  ਉਨ੍ਹਾਂ ਕਿਹਾ ਕਿ ਪਿਛਲੇ ਸਾਲ ਇਹ ਸਕੀਮ ਸਫਲ ਰਹੀ ਸੀ, ਉਸੇ ਨੂੰ ਵੇਖਦਿਆਂ ਇਸ ਵਾਰ ਮੁੜ ਤੋਂ ਝੋਨੇ ਦੀ ਲੁਆਈ ਲਈ ਪੰਜਾਬ ਨੂੰ 4 ਹਿੱਸਿਆ ਵਿੱਚ ਵੰਡਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਭ ਤੋਂ ਪਹਿਲਾਂ ਬਾਰਡਰ ’ਤੇ ਤਾਰ ਦੇ ਪਾਰਲੇ ਖੇਤਾਂ ’ਚ ਝੋਨੇ ਦੀ ਲੁਆਈ 10 ਜੂਨ ਤੋਂ ਸ਼ੁਰੂ ਕੀਤੀ ਜਾਵੇਗੀ। ਬਾਰਡਰ ’ਤੇ ਤਾਰ ਪਰਲੇ ਖੇਤੀ ਕਰਨ ਵਾਲਿਆਂ ਨੂੰ ਦਿਨ ਸਮੇਂ ਬਿਜਲੀ ਦੀ ਸਪਲਾਈ ਦਿੱਤੀ ਜਾਵੇਗੀ। ਬਾਰਡਰ ’ਤੇ ਸੁਰੱਖਿਆ ਪ੍ਰਬੰਧਾਂ ਕਾਰਨ ਕਿਸਾਨਾਂ ਨੂੰ ਰਾਤ ਸਮੇਂ ਕਈ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਲਈ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਲੁਆਈ ਲਈ ਦਿਨ ਵਿੱਚ ਬਿਜਲੀ ਦਿੱਤੀ ਜਾਵੇਗੀ।

ਦੂਜਾ ਜ਼ੋਨ 16 ਜੂਨ ਤੋਂ ਸ਼ੁਰੂ ਹੋਵੇਗਾ। ਉਸ ਸਮੇਂ ਪੰਜਾਬ ਦੇ 7 ਜ਼ਿਲ੍ਹੇ ਫਿਰੋਜ਼ਪੁਰ, ਫਰੀਦਕੋਟ, ਪਠਾਨਕੋਟ, ਸ੍ਰੀ ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਸ਼ਹੀਦ ਭਗਤ ਸਿੰਘ ਨਗਰ ਤੇ ਤਰਨਤਾਰਨ ’ਚ ਝੋਨੇ ਦੀ ਲੁਆਈ ਕੀਤੀ ਜਾਵੇਗੀ। ਇਸ ਦੌਰਾਨ ਬਿਜਲੀ ਦੀ ਸਪਲਾਈ ਦੇ ਨਾਲ-ਨਾਲ ਨਹਿਰੀ ਪਾਣੀ ਦਿੱਤਾ ਜਾਵੇਗਾ। ਤੀਜਾ ਜ਼ੋਨ 19 ਜੂਨ ਤੋਂ ਸ਼ੁਰੂ ਹੋਵੇਗਾ। ਉਸ ’ਚ ਰੂਪਨਗਰ, ਰੋਪੜ, ਮੁਹਾਲੀ, ਕਪੂਰਥਲਾ, ਲੁਧਿਆਣਾ, ਫਾਜ਼ਿਲਕਾ, ਬਠਿੰਡਾ ਤੇ ਅੰਮ੍ਰਿਤਸਰ ਸ਼ਾਮਲ ਕੀਤੇ ਗਏ ਹਨ।

2 ਵੱਡੀਆਂ ਸਰਕਾਰ-ਕਿਸਾਨ ਮਿਲਣੀ 'ਚ ਮਿਲੇ ਸੁਝਾਵਾਂ ਤੋਂ ਬਾਅਦ ਝੋਨੇ ਦੀ ਬਿਜਾਈ ਨੂੰ 4 ਭਾਗਾਂ 'ਚ ਵੰਡਿਆ ਗਿਆ…ਵੱਡੇ ਫੈਸਲੇ ਬਾਰੇ ਵੇਰਵਾ…LIVE https://t.co/dypVSYP10o

— Bhagwant Mann (@BhagwantMann) May 15, 2023

ਚੌਥਾ ਜ਼ੋਨ 21 ਜੂਨ ਤੋਂ ਸ਼ੁਰੂ ਹੋਵੇਗਾ। ਉਸ ਸਮੇਂ ਪਟਿਆਲਾ, ਜਲੰਧਰ, ਮੁਕਤਸਰ, ਹੁਸ਼ਿਆਰਪੁਰ, ਸੰਗਰੂਰ, ਮਾਲੇਰਕੋਟਲਾ, ਬਰਨਾਲਾ ਤੇ ਮਾਨਸਾ ਵਿੱਚ ਝੋਨੇ ਦੀ ਲੁਆਈ ਹੋਵੇਗੀ। ਝੋਨੇ ਦੀ ਲੁਆਈ ਸਮੇਂ ਕਿਸਾਨਾਂ ਨੂੰ ਬਿਨਾਂ ਕਿਸੇ ਰੁਕਾਵਟ ਤੋਂ 8 ਘੰਟੇ ਬਿਜਲੀ ਦਿੱਤੀ ਜਾਵੇਗੀ ਜਦੋਂਕਿ ਉਸ ਤੋਂ ਪਹਿਲਾਂ ਪਨੀਰੀ ਲਗਾਉਣ ਲਈ ਤੇ ਸਬਜ਼ੀਆਂ ਲਈ ਰੋਜ਼ 4 ਘੰਟੇ ਬਿਜਲੀ ਦੀ ਸਪਲਾਈ ਕੀਤੀ ਜਾਵੇਗੀ। ਇਹ ਸਪਲਾਈ ਸਵੇਰੇ 5 ਤੋਂ 9 ਵਜੇ ਤੱਕ ਅਤੇ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਵਾਰੋ-ਵਾਰੀ ਦਿੱਤੀ ਜਾਵੇਗੀ।

ਮੁੱਖ ਮੰਤਰੀ ਨੇ ਝੋਨੇ ਦੀ ਲੁਆਈ ਦੌਰਾਨ ਕਿਸਾਨਾਂ ਨੂੰ ਝੋਨੇ ਦੀ ਕਿਸਮ ਪੂਸਾ 144 ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਕਿਸਮ 150 ਦਿਨ ਤੋਂ ਵੱਧ ਲੈਂਦੀ ਹੈ, ਜਿਸ ਨਾਲ ਪਾਣੀ ਤੇ ਬਿਜਲੀ ਦੀ ਖਪਤ ਵੀ ਵੱਧ ਹੁੰਦੀ ਹੈ। ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਵੱਲੋਂ ਪ੍ਰਵਾਨਿਤ ਝੋਨੇ ਦੀ ਕਿਸਮ ਪੀਆਰ 126, ਪੀਆਰ 121 ਤੇ ਹੋਰਨਾਂ ਕਿਸਮਾਂ ਨੂੰ ਬਿਜਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਕਿਸਮਾਂ ਦਿਨ ਵੀ ਅੱਟ ਲੈਂਦੀ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਜਿਹੜੇ ਕਿਸਾਨ ਬਿਨਾਂ ਕੱਦੂ ਕੀਤੇ ਸਿੱਧੇ ਲੁਆਈ ਕਰਨਗੇ, ਉਨ੍ਹਾਂ ਨੂੰ 1500 ਰੁਪਏ ਪ੍ਰਤੀ ਏਕੜ ਦਿੱਤੇ ਜਾਣਗੇ।

Previous Post

ਪੰਜਾਬੀਆਂ ਨੂੰ ਵੱਡਾ ਝਟਕਾ, ਪੰਜਾਬ ‘ਚ ਬਿਜਲੀ ਹੋਈ ਮਹਿੰਗੀ

Next Post

ਹਮੇਸ਼ਾ ਮੈਂ ਪਹਿਲਾਂ ਤੁਹਾਡੇ ਤੋਂ ਆਪਣੇ ਜਨਮਦਿਨ ਦੀ ਵਧਾਈ ਕਬੂਲਦੀ ਸੀ ਪਰ ਅੱਜ.. ਜਨਮਦਿਨ ਮੌਕੇ ਮੂਸੇਵਾਲਾ ਨੂੰ ਯਾਦ ਕਰ ਭਾਵੁਕ ਹੋਏ ਮਾਤਾ ਚਰਨ ਕੌਰ

Next Post
ਹਮੇਸ਼ਾ ਮੈਂ ਪਹਿਲਾਂ ਤੁਹਾਡੇ ਤੋਂ ਆਪਣੇ ਜਨਮਦਿਨ ਦੀ ਵਧਾਈ ਕਬੂਲਦੀ ਸੀ ਪਰ ਅੱਜ.. ਜਨਮਦਿਨ ਮੌਕੇ ਮੂਸੇਵਾਲਾ ਨੂੰ ਯਾਦ ਕਰ ਭਾਵੁਕ ਹੋਏ ਮਾਤਾ ਚਰਨ ਕੌਰ

ਹਮੇਸ਼ਾ ਮੈਂ ਪਹਿਲਾਂ ਤੁਹਾਡੇ ਤੋਂ ਆਪਣੇ ਜਨਮਦਿਨ ਦੀ ਵਧਾਈ ਕਬੂਲਦੀ ਸੀ ਪਰ ਅੱਜ.. ਜਨਮਦਿਨ ਮੌਕੇ ਮੂਸੇਵਾਲਾ ਨੂੰ ਯਾਦ ਕਰ ਭਾਵੁਕ ਹੋਏ ਮਾਤਾ ਚਰਨ ਕੌਰ

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers