NIA ਨੇ ਮੁੜ ਤੋਂ ਗੈਂਗਸਟਰ ਅਤੇ ਅੱਤਵਾਦੀ ਗਠਜੋੜ ਤੋਂ ਇਲਾਵਾ ਨਸ਼ੀਲੇ ਪਦਾਰਥਾਂ ਅਤੇ ਤਸਕਰਾਂ ‘ਤੇ ਸ਼ਿਕੰਜਾ ਕੱਸ ਲਿਆ ਹੈ। ਇਸ ਨੂੰ ਲੈਕੇ ਏਜੰਸੀ ਨੇ ਇਕ ਵਾਰ ਫਿਰ ਛਾਪੇਮਾਰੀ ਕਰਨੀ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ NIA ਦੀ ਇਹ ਛਾਪੇਮਾਰੀ 6 ਸੂਬਿਆਂ ‘ਚ ਇਹ ਛਾਪੇਮਾਰੀ ਹੋ ਰਹੀ ਹੈ। ਜਿਸ ‘ਚ ਹਰਿਆਣਾ, ਪੰਜਾਬ, ਉੱਤਰ ਪ੍ਰਦੇਸ਼, ਰਾਜਸਥਾਨ, ਮੱਧ ਪ੍ਰਦੇਸ਼ ਅਤੇ ਉੱਤਰਾਖੰਡ ਸ਼ਾਮਲ ਹਨ। NIA ਨੇ ਗੈਂਗਸਟਰਾਂ ਅਤੇ ਅੱਤਵਾਦੀਆਂ ਦੇ ਗਠਜੋੜ ਨੂੰ ਲੈ ਕੇ 3-5 ਮਾਮਲੇ ਦਰਜ ਕੀਤੇ ਹਨ ਅਤੇ ਇਸ ਤਹਿਤ ਇਹ ਕਾਰਵਾਈ ਚੱਲ ਰਹੀ ਹੈ।
ਪੰਜਾਬ ਦੀ ਗੱਲ ਕਰੀਏ ਤਾਂ ਇੱਥੋਂ ਦੇ 12 ਜ਼ਿਲ੍ਹਿਆਂ ਵਿੱਚ ਐਨਆਈਏ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਜਾਂਚ ਏਜੰਸੀ ਨੇ ਬਠਿੰਡਾ ਅਤੇ ਮੋਗਾ ਜ਼ਿਲ੍ਹਿਆਂ ਵਿੱਚ 4 ਤੋਂ 5 ਥਾਵਾਂ ’ਤੇ ਛਾਪੇ ਮਾਰੇ ਹਨ। ਇਸ ਦੇ ਨਾਲ ਹੀ ਫਿਰੋਜ਼ਪੁਰ ਦੇ ਸਰਹੱਦੀ ਇਲਾਕੇ ਦੇ ਕਈ ਇਲਾਕਿਆਂ ‘ਚ NIA ਦੀ ਕਾਰਵਾਈ ਜਾਰੀ ਹੈ।
ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਛਾਪੇਮਾਰੀ ‘ਚ ਖਾਸ ਕਰਕੇ ਵਿਦੇਸ਼ੀ ਫੰਡਿੰਗ, ਟੈਰਰ ਫੰਡਿੰਗ ਅਤੇ ਦੇਸ਼ ਵਿਰੋਧੀ ਤਾਕਤਾਂ ਦੇ ਸਬੰਧ ਨੂੰ ਲੈ ਕੇ ਕਈ ਅਹਿਮ ਸੁਰਾਗ ਮਿਲੇ ਹਨ, ਜਿਸ ਤੋਂ ਬਾਅਦ ਇਕੱਲੇ ਪੰਜਾਬ ‘ਚ 60 ਤੋਂ ਵੱਧ ਠਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
