‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਮਾਤਾ-ਪਿਤਾ ਅੱਜ ਉਹਨਾਂ ਨੂੰ ਮਿਲਣ ਲਈ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਖੇ ਪਹੁੰਚੇ। ਇਸ ਦੌਰਾਨ ਉਹਨਾਂ ਦੇ ਨਾਲ ਅੰਮ੍ਰਿਤਪਾਲ ਸਿੰਘ ਦੇ ਵਕੀਲਾਂ ਦੀ ਟੀਮ ਵੀ ਮੌਜੂਦ ਰਹੀ ਜੋ ਅੰਮ੍ਰਿਤਸਰ ਪ੍ਰਸ਼ਾਸਨ ਤੋਂ ਸਹਿਮਤੀ ਲੈਕੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਅਤੇ ਮਾਤਾ ਬਲਵਿੰਦਰ ਕੌਰ ਨੂੰ ਡਿਬਰੂਗੜ੍ਹ ਦੀ ਕੇਂਦਰੀ ਜੇਲ੍ਹ ਲੈਕੇ ਪਹੁੰਚੇ।

ਦਸ ਦੇਈਏ ਕਿ ਅੰਮ੍ਰਿਤਪਾਲ ਦੇ ਹੋਰ ਸਾਥੀ ਵੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਬੰਦ ਹਨ। ਜਿਨ੍ਹਾਂ ‘ਤੇ NSA ਲਗਾਇਆ ਗਿਆ ਹੈ। ਮਾਤਾ-ਪਿਤਾ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਨੂੰ ਉਸਦੇ ਚਾਚਾ ਅਤੇ ਫਿਰ ਕੁਝ ਦਿਨਾਂ ਬਾਅਦ ਪਤਨੀ ਕਿਰਨਦੀਪ ਕੌਰ ਵੀ ਅੰਮ੍ਰਿਤਪਾਲ ਸਿੰਘ ਨੂੰ ਮਿਲਣ ਲਈ ਪਹੁੰਚੀ ਸੀ ਉਸ ਦਰਮਿਆਨ ਕਿਰਨਦੀਪ ਕੌਰ ਡਿਬਰੂਗੜ੍ਹ ਜੇਲ੍ਹ ‘ਚ ਬੰਦ ਦਲਜੀਤ ਕਲਸੀ ਦੀ ਪਤਨੀ ਅਤੇ ਬੇਟਾ ਵੀ ਮੌਜੂਦ ਸਨ।

