RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸਾਹਿਬ ‘ਚ ਗ੍ਰੰਥੀ ਸਿੰਘ ‘ਤੇ ਹਮਲਾ, ਹਸਪਤਾਲ ਕਰਵਾਇਆ ਭਰਤੀ

ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸਾਹਿਬ ‘ਚ ਗ੍ਰੰਥੀ ਸਿੰਘ ‘ਤੇ ਹਮਲਾ, ਹਸਪਤਾਲ ਕਰਵਾਇਆ ਭਰਤੀ

Jass Grewal by Jass Grewal
May 19, 2023
in ਪੰਜਾਬ
Reading Time: 1 min read
0 0
0

ਪੰਜਾਬ ‘ਚ ਬੀਤੇ ਕੁਝ ਦਿਨਾਂ ਤੋਂ ਲਗਾਤਾਰ ਗੁਰਦੁਆਰਾ ਸਾਹਿਬਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਕਦੇ ਗੁਰਦੁਆਰਾ ਸਾਹਿਬ ‘ਚ ਬੇਅਦਬੀ ਦੀ ਘਟਨਾ ਵੇਖਣ ਨੂੰ ਮਿਲਦੀ ਹੈ ਅਤੇ ਕਦੇ ਝੜਪ ਹੋਣ ਦੀ ਸੂਚਨਾ ਪ੍ਰਾਪਤ ਹੁੰਦੀ ਹੈ। ਤਾਜ਼ਾ ਮਾਮਲਾ ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਹੱਟ ਸਾਹਿਬ ਤੋਂ ਸਾਹਮਣੇ ਆਈ ਹੈ ਜਿਥੇ ਪੂਰੀ ਤਰ੍ਹਾਂ ਮੂੰਹ ਬੰਨ੍ਹ ਕੇ ਆਏ ਇਕ ਵਿਅਕਤੀ ਨੇ ਡਿਊਟੀ ’ਤੇ ਤਾਇਨਾਤ ਗ੍ਰੰਥੀ ਸਿੰਘ ’ਤੇ ਹਮਲਾ ਕਰਕੇ ਉਸਨੂੰ ਜ਼ਖ਼ਮੀ ਕਰ ਦਿੱਤਾ ਗਿਆ। ਹਮਲਾਵਰ ਨੂੰ ਮੌਕੇ ’ਤੇ ਨਤਮਸਤਕ ਹੋਣ ਲਈ ਆਈ ਸੰਗਤ ਦੇ ਸਹਿਯੋਗ ਨਾਲ ਗ੍ਰੰਥੀ ਸਿੰਘ ਅਤੇ ਹੋਰ ਸੇਵਾਦਾਰਾਂ ਵੱਲੋਂ ਕਾਬੂ ਕਰ ਲਿਆ ਗਿਆ ਅਤੇ ਮੈਨੇਜਰ ਸਾਹਿਬ ਵੱਲੋਂ ਸਥਾਨਕ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਖ਼ਮੀ ਗ੍ਰੰਥੀ ਸਿੰਘ ਭਾਈ ਅੰਮ੍ਰਿਤਪਾਲ ਸਿੰਘ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਦਾਖ਼ਲ ਕਰਵਾਇਆ ਗਿਆ ਹੈ ।

ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਭਾਈ ਜਰਨੈਲ ਸਿੰਘ ਬੂਲੇ ਅਤੇ ਮੀਤ ਮੈਨੇਜਰ ਭਾਈ ਚੈਚਲ ਸਿੰਘ ਨੇ ਦੱਸਿਆ ਕਿ ਸ਼ਾਮ ਨੂੰ ਜਦੋਂ ਇਤਿਹਾਸਕ ਗੁਰਦੁਆਰਾ ਸ੍ਰੀ ਹੱਟ ਸਾਹਿਬ ਵਿਖੇ ਹਜ਼ੂਰੀ ਰਾਗੀ ਜਥਾ ਗੁਰਬਾਣੀ ਦਾ ਕੀਰਤਨ ਕਰ ਰਿਹਾ ਸੀ ਤਾਂ ਇਕ ਵਿਅਕਤੀ ਗੁਰਦੁਆਰਾ ਸ੍ਰੀ ਹੱਟ ਸਾਹਿਬ ਅੰਦਰ ਆਇਆ, ਜਿਸ ਨੇ ਆਪਣਾ ਮੂੰਹ ਬੰਨ੍ਹਿਆ ਹੋਇਆ ਸੀ। ਅੱਖਾਂ ’ਤੇ ਐਨਕਾਂ ਲਗਾ ਕੇ ਚਿਹਰਾ ਛੁਪਾਇਆ ਹੋਇਆ ਸੀ, ਜਿਸ ਨੂੰ ਵੇਖ ਕੇ ਡਿਊਟੀ ’ਤੇ ਤਾਇਨਾਤ ਗ੍ਰੰਥੀ ਸਿੰਘ ਨੂੰ ਸ਼ੱਕ ਹੋਇਆ ਅਤੇ ਉਸ ਨੇ ਵਿਅਕਤੀ ਨੂੰ ਆਪਣਾ ਮੂੰਹ ਤੋਂ ਕੱਪੜਾ ਹਟਾਉਣ ਲਈ ਕਿਹਾ, ਜਿਸ ’ਤੇ ਉਸ ਵਿਅਕਤੀ ਨੇ ਆਪਣੇ ਪਾਈ ਸਿਰੀ ਸਾਹਿਬ ਕੱਢ ਕੇ ਮਾਰ ਦਿੱਤੀ ਅਤੇ ਗੁਰਦੁਆਰਾ ਸਾਹਿਬ ਦੇ ਦਰਬਾਰ ਸਾਹਿਬ ਅੰਦਰ ਥਾਪੀਆਂ ਮਾਰਨ ਲੱਗ ਪਿਆ। ਗੁਰਦੁਆਰਾ ਸਾਹਿਬ ਮੱਥਾ ਟੇਕਣ ਆਈ ਸੰਗਤ ਨੇ ਉਸ ਵਿਅਕਤੀ ਨੂੰ ਕਾਬੂ ਕਰ ਲਿਆ ਅਤੇ ਕੁਝ ਸੰਗਤਾਂ ਨੇ ਗੁਰਦੁਆਰਾ ਸਾਹਿਬ ਦੇ ਬਾਹਰ ਲਿਜਾ ਕੇ ਉਸ ਦੀ ਕੁੱਟਮਾਰ ਵੀ ਕੀਤੀ। ਉਨ੍ਹਾਂ ਦੱਸਿਆ ਕਿ ਇਸ ਘਟਨਾ ਦਾ ਪਤਾ ਲੱਗਦੇ ਹੀ ਅਸੀਂ ਮੌਕੇ ’ਤੇ ਪੁੱਜ ਗਏ ਅਤੇ ਸੰਗਤਾਂ ਕੋਲੋਂ ਇਸ ਵਿਅਕਤੀ ਨੂੰ ਛੁਡਵਾ ਕੇ ਪੁਲਸ ਬੁਲਾਈ ਅਤੇ ਪੁਲਸ ਦੇ ਹਵਾਲੇ ਕਰ ਦਿੱਤਾ।

ਮੈਨੇਜਰਾਂ ਨੇ ਇਹ ਵੀ ਦੱਸਿਆ ਕਿ ਕਾਬੂ ਕੀਤੇ ਗਏ ਵਿਅਕਤੀ ਦੇ ਦਾੜੀ ਕੱਟੀ ਹੋਈ ਹੈ ਅਤੇ ਕਮੀਜ਼ ਦੇ ਹੇਠਾਂ ਸਿਰੀ ਸਾਹਿਬ ਵੀ ਪਾਈ ਹੋਈ ਸੀ। ਮੈਨੇਜਰ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਤੇ ਸੇਵਾਦਾਰਾਂ ਦੀ ਚੌਕਸੀ ਸਦਕਾ ਸ਼ੱਕੀ ਵਿਅਕਤੀ ਪਹਿਲਾਂ ਹੀ ਕਾਬੂ ਕਰ ਲਿਆ ਗਿਆ। ਉਨ੍ਹਾਂ ਵਾਹਿਗੁਰੂ ਜੀ ਦਾ ਸ਼ੁਰਕਾਨਾ ਕੀਤਾ ਕਿ ਕਿਸੇ ਪ੍ਰਕਾਰ ਦੀ ਬੇਅਦਬੀ ਨਹੀਂ ਹੋਈ ਹੈ। ਪੁਲਸ ਨੇ ਸਬੰਧਤ ਵਿਅਕਤੀ ਨੂੰ ਲਿਜਾ ਕੇ ਪਹਿਲਾਂ ਸਿਵਲ ਹਸਪਤਾਲ ਤੋਂ ਮੈਡੀਕਲ ਕਰਵਾਇਆ ਤੇ ਉਪਰੰਤ ਜਾਂਚ ਆਰੰਭ ਕਰ ਦਿੱਤੀ ਹੈ । ਇਸ ਸੰਬੰਧੀ ਸੰਪਰਕ ਕਰਨ ‘ਤੇ ਡੀ. ਐੱਸ. ਪੀ. ਬਬਨਦੀਪ ਸਿੰਘ ਨੇ ਕਿਹਾ ਕਿ ਉਕਤ ਵਿਅਕਤੀ ਨੂੰ ਪੁਲਸ ਹਿਰਾਸਤ ’ਚ ਲਿਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁਢਲੀ ਜਾਂਚ ’ਚ ਹਿਰਾਸਤ ’ਚ ਲਏ ਵਿਅਕਤੀ ਨੇ ਦੱਸਿਆ ਕਿ ਉਹ ਮੰਡ ਇਲਾਕੇ ਦੇ ਨੇੜਲੇ ਪਿੰਡ ਦਾ ਨਿਵਾਸੀ ਹੈ ਅਤੇ ਉਹ ਗੁਰਦੁਆਰਾ ਸਾਹਿਬ ਮੱਥਾ ਟੇਕਣ ਆਇਆ ਸੀ, ਜਿੱਥੇ ਉਸ ਨੂੰ ਮੂੰਹ ਖੋਹਲਣ ਲਈ ਕਹਿ ਰਹੇ ਗ੍ਰੰਥੀ ਸਿੰਘ ਅਤੇ ਹੋਰ ਸੇਵਾਦਾਰਾਂ ਨਾਲ ਝਗੜਾ ਹੋ ਗਿਆ ਅਤੇ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਉਨ੍ਹਾਂ ਕਿਹਾ ਕਿ ਪੁਲਸ ਫਿਲਹਾਲ ਪੁੱਡਾ ਕਾਲੋਨੀ ’ਚ ਹੋਏ ਕਤਲ ਕੇਸ ਦੀ ਜਾਂਚ ’ਚ ਲੱਗੀ ਹੋਈ ਹੈ ਅਤੇ ਜਲਦੀ ਹੀ ਇਸ ਮਾਮਲੇ ਦੀ ਜਾਂਚ ਕਰਕੇ ਲੋੜੀਂਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Previous Post

ਵੱਡੀ ਖ਼ਬਰਃ ਬਠਿੰਡਾ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Next Post

ਜਥੇਦਾਰ ਮਾਮਲੇ ‘ਚ ਅੱਜ ਹੋ ਸਕਦਾ ਵੱਡਾ ਫੈਸਲਾ, SGPC ਦੀ ਮੀਟਿੰਗ ਅੱਜ

Next Post
ਰਾਘਵ ਚੱਢਾ ਦੀ ਮੰਗਣੀ ‘ਚ ਜਥੇਦਾਰ ਦਾ ਸ਼ਾਮਲ ਹੋਣਾ ਬਣਿਆ ਵਿਵਾਦ: SGPC ਨੇ ਸੱਦੀ ਮੀਟਿੰਗ, ਜਥੇਦਾਰ ਨੂੰ ਲੈਕੇ ਹੋ ਸਕਦਾ ਅਹਿਮ ਫ਼ੈਸਲਾ

ਜਥੇਦਾਰ ਮਾਮਲੇ 'ਚ ਅੱਜ ਹੋ ਸਕਦਾ ਵੱਡਾ ਫੈਸਲਾ, SGPC ਦੀ ਮੀਟਿੰਗ ਅੱਜ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers