ਇਸ ਵੇਲੇ ਦੀ ਵੱਡੀ ਖ਼ਬਰ ਚੰਡੀਗੜ੍ਹ ਤੋਂ ਸਾਹਮਣੇ ਆ ਰਹੀ ਹੈ। ਜਿਥੇ ਚੰਡੀਗੜ੍ਹ ਦੇ ਸੈਕਟਰ 1 ਵਿਚ ਸਥਿਤ ਪੰਜਾਬ ਆਰਮਡ ਪੁਲਿਸ ਦੀ 82 ਬਟਾਲੀਅਨ, ਜੀਓ ਮੈਸ ਦੇ ਗੇਟ ਤੋਂ ਇਤਿਹਾਸਕ ਤੋਪ ਚੋਰੀ ਹੋ ਗਈ। ਮੰਨਿਆ ਜਾ ਰਿਹਾ ਹੈ ਕਿ ਇਹ ਤੋਪ ਆਜ਼ਾਦੀ ਤੋਂ ਪਹਿਲਾਂ ਦੇ ਸਮੇਂ ਨਾਲ ਸਬੰਧਤ ਸੀ ਜੋ ਕਿ ਲਗਭਗ 300 ਕਿਲੋ ਭਾਰੀ ਅਤੇ ਲਗਭਗ 3 ਫੁੱਟ ਲੰਬਾਈ ਵਾਲੀ ਸੀ। ਇਹ ਤੋਪ 5-6 ਮਈ ਦੀ ਰਾਤ ਨੂੰ ਚੋਰੀ ਹੋ ਗਈ ਸੀ। ਫਿਲਹਾਲ, ਪੁਲਿਸ ਨੇ ਇਸ ਵਿਚ ਕੇਸ ਦਰਜ ਕਰ ਲਿਆ ਹੈ। ਇਸ ਚੋਰੀ ਵਿੱਚ ਕਰੀਬ 4-5 ਲੋਕਾਂ ਦੇ ਸ਼ਾਮਲ ਹੋਣ ਦਾ ਸ਼ੱਕ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਦਸ ਦਈਏ ਕਿ ਇਹ ਪੁਰਾਤਨ ਤੋਪ ਪਿੱਤਲ ਦੀ ਬਣੀ ਹੋਈ ਹੈ, ਇਸ ਦਾ ਭਾਰ ਲਗਭਗ 200 ਤੋਂ 300 ਕਿਲੋ ਹੈ। ਬਟਾਲੀਅਨ ਕਮਾਂਡੈਂਟ ਦੀ ਸ਼ਿਕਾਇਤ ‘ਤੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। 82 ਬਟਾਲੀਅਨ ਪੰਜਾਬ ਦੇ ਵੀਵੀਆਈਪੀ ਲੋਕਾਂ ਦੀ ਸੁਰੱਖਿਆ ਦਾ ਧਿਆਨ ਰੱਖਦੀ ਹੈ। ਪੁਲਿਸ ਦਾ ਕਹਿਣਾ ਹੈ ਕਿ ਇਹ ਤੋਪ ਬਹੁਤ ਭਾਰੀ ਹੈ ਅਤੇ ਕੋਈ ਵੀ ਵਿਅਕਤੀ ਇਸ ਨੂੰ ਚੋਰੀ ਨਹੀਂ ਕਰ ਸਕਦਾ। ਇਸ ਵਿੱਚ 4 ਤੋਂ 5 ਲੋਕਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਚੋਰੀ ਦੀ ਇਹ ਘਟਨਾ 5 ਅਤੇ 6 ਮਈ ਦੀ ਰਾਤ ਦੀ ਦੱਸੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਇਹ ਵਿਰਾਸਤੀ ਤੋਪ ਪੰਜਾਬ ਆਰਮਡ ਪੁਲਿਸ ਦੀ ਬਹੁਤ ਹੀ ਮਹੱਤਵਪੂਰਨ ਵਿਰਾਸਤ ਸੀ। ਇਸ ਨੂੰ ਕਰੀਬ ਡੇਢ ਸਾਲ ਪਹਿਲਾਂ 82 ਬਟਾਲੀਅਨ ਦੇ ਸਟੋਰ ਰੂਮ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਇਸਨੂੰ ਇੱਕ ਵਾਰ ਫਿਰ ਲੋਕਾਂ ਦੇ ਸਾਹਮਣੇ ਪ੍ਰਦਰਸ਼ਿਤ ਕੀਤਾ ਗਿਆ। ਜਿਸ ਥਾਂ ਇਸ ਤੋਪ ਨੂੰ ਰੱਖਿਆ ਗਿਆ ਸੀ, ਉੱਥੇ ਕੋਈ ਸੀਸੀਟੀਵੀ ਕੈਮਰਾ ਨਹੀਂ ਸੀ। ਅਜਿਹੇ ‘ਚ ਪੁਲਸ ਲਈ ਦੋਸ਼ੀਆਂ ਨੂੰ ਲੱਭਣਾ ਮੁਸ਼ਕਿਲ ਹੋ ਗਿਆ ਹੈ।
