ਬਹੁਚਰਚਿਤ ਕੋਟਕਪੂਰਾ ਗੋਲੀਕਾਂਡ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਮਾਮਲੇ ‘ਚ ਨਾਮਜ਼ਦ ਪਰਮਰਾਜ ਸਿੰਘ ਉਮਰਾਨੰਗਲ ਨਾਰਕੋ ਟੈਸਟ ਲਈ ਰਾਜ਼ੀ ਹੋ ਗਏ ਹਨ। ਇਥੇ ਇਹ ਵੀ ਦੱਸਣਯੋਗ ਹੈ ਕਿ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਨੇ ਨਾਰਕੋ ਟੈਸਟ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਹੈ। 1 ਜੂਨ 2015 ਨੂੰ ਗੁਰੂ ਗ੍ਰੰਥ ਸਾਹਿਬ ਦੇ ਅੰਗ ਪਿੰਡ ਕੋਟਕਪੂਰਾ ਦੇ ਬੁਰਜ ਜਵਾਹਰ ਸਿੰਘ ਵਾਲਾ ਤੋਂ ਲਾਪਤਾ ਹੋਏ ਸਨ। 12 ਅਕਤੂਬਰ 2015 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ ਬਰਗਾੜੀ ਪਿੰਡ ਵਿੱਚੋਂ ਮਿਲੇ ਤੇ 14 ਅਕਤੂਬਰ 2015 ਨੂੰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੋਟਕਪੂਰਾ ‘ਚ ਸਿੱਖਾਂ ਵੱਲੋਂ ਪ੍ਰਦਰਸ਼ਨ, ਜਿਸ ਉੱਤੇ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ ਸੀ। ਇਸੇ ਦਿਨ ਬਹਿਬਲ ਕਲਾਂ ਵਿਚ ਸਿੱਖਾਂ ਅਤੇ ਪੁਲਿਸ ਦੌਰਾਨ ਹੋਈ ਝੜਪ ਵਿਚ ਪੁਲਿਸ ਵੱਲੋਂ ਚਲਾਈ ਗਈ ਗੋਲੀ ਵਿੱਚ ਦੋ ਸਿੱਖ ਨੌਜਵਾਨਾਂ ਦੀ ਮੌਤ ਹੋ ਗਈ ਸੀ। ਪਰਮਰਾਜ ਸਿੰਘ ਉਮਰਾਨੰਗਲ ਦੇ ਨਾਰਕੋ ਟੈਸਟ ਲਈ ਰਾਜ਼ੀ ਹੋਣ ਤੋਂ ਬਾਅਦ ਇਹ ਉਮੀਦ ਪ੍ਰਗਟਾਈ ਜਾ ਰਹੀ ਹੈ ਕਿ ਹੁਣ ਸੱਚ ਸਾਹਮਣੇ ਆ ਜਾਵੇਗਾ।
