RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਨਵੇਂ ਸੰਸਦ ਭਵਨ ਦੇ ਉਦਘਾਟਨ ਸਮਾਰੋਹ ਦਾ ਵਿਵਾਦ: ਸੁਪਰੀਮ ਕੋਰਟ ਨੇ ਖਾਰਜ ਕੀਤੀ ਜਨਹਿਤ ਪਟੀਸ਼ਨ

ਨਵੇਂ ਸੰਸਦ ਭਵਨ ਦੇ ਉਦਘਾਟਨ ਸਮਾਰੋਹ ਦਾ ਵਿਵਾਦ: ਸੁਪਰੀਮ ਕੋਰਟ ਨੇ ਖਾਰਜ ਕੀਤੀ ਜਨਹਿਤ ਪਟੀਸ਼ਨ

Jass Grewal by Jass Grewal
May 26, 2023
in ਦੇਸ਼, ਰਾਜਨੀਤੀ
Reading Time: 1 min read
0 0
0

ਨਵੇਂ ਸੰਸਦ ਭਵਨ ਦੇ ਉਦਘਾਟਨ ਸਮਾਰੋਹ ‘ਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਸ਼ਾਮਲ ਨਾ ਕਰਨ ਦੀ ਸੁਪਰੀਮ ਕੋਰਟ ‘ਚ ਪਾਈ ਗਈ ਜਨਹਿਤ ਪਟੀਸ਼ਨ ‘ਤੇ ਅੱਜ ਸੁਣਵਾਈ ਹੋਈ ਜਿਸ ਨੂੰ ਸੁਪਰੀਮ ਕੋਰਟ ਨੇ ਖ਼ਾਰਜ ਕਰ ਦਿੱਤਾ ਹੈ। ਇਸ ਦੌਰਾਨ ਜੱਜ ਨੇ ਪਟੀਸ਼ਨਕਰਤਾ  ਨੂੰ ਫਟਕਾਰ ਵੀ ਲਗਾਈ ਹੈ। ਪਟੀਸ਼ਨ ਰੱਦ ਕਰਦੇ ਹੋਏ ਕੋਰਟ ਨੇ ਕਿਹਾ ਕਿ ਅਸੀਂ ਜਾਣਦੇ ਹਾਂ ਕਿ ਇਹ ਪਟੀਸ਼ਨ ਕਿਉਂ ਖ਼ਾਰਜ ਹੋਈ ਹੈ। ਅਜਿਹੀਆਂ ਪਟੀਸ਼ਨਾਂ ਨੂੰ ਦੇਖਣਾ ਸੁਪਰੀਮ ਕੋਰਟ ਦਾ ਕੰਮ ਨਹੀਂ। ਪਟੀਸ਼ਨ ‘ਚ ਅਦਾਲਤ ਵੱਲੋਂ ਨਵੇਂ ਸੰਸਦ ਭਵਨ ਦਾ ਉਦਘਾਟਨ ਰਾਸ਼ਟਰਪਤੀ ਤੋਂ ਕਰਵਾਉਣ ਦਾ ਨਿਰਦੇਸ਼ ਲੋਕ ਸਭਾ ਲੋਕ ਸਭਾ ਸਕੱਤਰੇਤ ਨੂੰ ਦੇਣ ਦੀ ਮੰਗ ਕੀਤੀ ਗਈ ਸੀ। ਪਟੀਸ਼ਨ ‘ਚ ਕਿਹਾ ਗਿਆ ਕਿ ਲੋਕ ਸਭਾ ਸਕੱਤਰੇਤ ਦਾ ਬਿਆਨ ਅਤੇ ਲੋਕ ਸਭਾ ਦੇ ਸਕੱਤਰ ਜਨਰਲ ਵੱਲੋਂ ਉਦਘਾਟਨੀ ਸਮਾਰੋਹ ਲਈ ਜਾਰੀ ਕੀਤਾ ਗਿਆ ਸੱਦਾ ਭਾਰਤੀ ਸੰਵਿਧਾਨ ਦੀ ਉਲੰਘਣਾ ਹੈ।

ਦਸ ਦਈਏ ਕਿ ਸੁਪਰੀਮ ਕੋਰਟ ਦੇ ਵਕੀਲ ਸੀ.ਆਰ. ਜਯਾ ਸੁਕਿਨ ਨੇ ਇਹ ਜਨਹਿਤ ਪਟੀਸ਼ਨ ਦਾਇ ਕੀਤੀ ਸੀ। ਇਸ ਵਿਚ ਕਿਹਾ ਗਿਆ ਕਿ ਉਦਘਾਟਨ ਸਮਾਰੋਹ ‘ਚ ਰਾਸ਼ਟਰਪਤੀ ਨੂੰ ਸ਼ਾਮਲ ਨਾ ਕਰਕੇ ਭਾਰਤ ਸਰਕਾਰ ਨੇ ਭਾਰਤੀ ਸੰਵਿਧਾਨ ਦਾ ਉਲੰਘਣ ਕੀਤਾ ਹੈ। ਅਜਿਹਾ ਕਰਕੇ ਸੰਵਿਧਾਨ ਦਾ ਸਨਮਾਨ ਨਹੀਂ ਕੀਤਾ ਜਾ ਰਿਹਾ ਹੈ। ਸੰਸਦ ਭਾਰਤ ਦੀ ਸਰਵਉੱਚ ਵਿਧਾਨਕ ਸੰਸਥਾ ਹੈ। ਭਾਰਤੀ ਸੰਸਦ ‘ਚ ਰਾਸ਼ਟਰਪਤੀ ਅਤੇ ਦੋ ਸਦਨ (ਰਾਜਾਂ ਦੀ ਕੌਂਸਲ) ਰਾਜ ਸਭਾ ਅਤੇ ਜਨਤਾ ਦਾ ਸਦਨ ਲੋਕ ਸਭਾ ਸ਼ਾਮਲ ਹਨ। ਰਾਸ਼ਟਰਪਤੀ ਕੋਲ ਕਿਸੇ ਵੀ ਸਦਨ ਨੂੰ ਤਲਬ ਕਰਨ ਅਤੇ ਮੁਅੱਤਲ ਕਰਨ ਦਾ ਅਧਿਕਾਰ ਹੈ। ਨਾਲ ਹੀ ਸੰਸਦ ਜਾਂ ਲੋਕ ਸਭਾ ਨੂੰ ਭੰਗ ਕਰਨ ਦੀ ਸ਼ਕਤੀ ਵੀ ਰਾਸ਼ਟਰਪਤੀ ਕੋਲ ਹੈ। ਅਜਿਹੇ ‘ਚ ਸੰਸਦ ਦੇ ਨਵੇਂ ਭਵਨ ਦਾ ਉਦਘਾਟਨ ਰਾਸ਼ਟਰਪਤੀ ਦੁਆਰਾ ਕੀਤਾ ਜਾਣਾ ਚਾਹੀਦਾ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ 28 ਮਈ ਨੂੰ ਨਵੇਂ ਸੰਸਦ ਭਵਨ ਦਾ ਉਦਘਾਟਨ ਕਰਨਗੇ। ਇਸ ‘ਤੇ ਕਾਫੀ ਸਿਆਸਤ ਹੋ ਰਹੀ ਹੈ। ਤਮਾਮ ਵਿਰੋਧੀ ਪਾਰਟੀਆਂ ਕੇਂਦਰ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹ ਰਹੀਆਂ ਹਨ। ਵਿਰੋਧੀਆਂ ਪਾਰਟੀਆਂ ਦਾ ਕਹਿਣਾ ਹੈ ਕਿ ਦੇਸ਼ ਦੀ ਸੰਸਦ ਦਾ ਉਦਘਾਟਨ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਹੱਥੋਂ ਹੋਣਾ ਚਾਹੀਦਾ ਹੈ, ਪ੍ਰਧਾਨ ਮੰਤਰੀ ਦੇ ਹੱਥੋਂ ਨਹੀਂ। ਇੰਨਾ ਹੀ ਨਹੀਂ ਹੁਣ ਤਕ 21 ਵਿਰੋਧੀ ਪਾਰਟੀਆਂ ਨੇ ਉਦਘਾਟਨ ਸਮਾਰੋਹ ਦੇ ਬਾਈਕਾਟ ਦਾ ਐਲਾਨ ਵੀ ਕੀਤਾ ਹੈ। ਹਾਲਾਂਕਿ, ਐੱਨ.ਡੀ.ਏ. ਦੇ ਘਟਕ ਸਮੇਤ 25 ਪਾਰਟੀਆਂ ਨੇ ਨਵੇਂ ਸੰਸਦ ਭਵ ਦੇ ਉਦਘਾਟਨ ਸਮਾਰੋਹ ‘ਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ।

Previous Post

ਰਾਜਨੀਤੀ ‘ਚ ਕਿਸਮਤ ਅਜ਼ਮਾਉਣਗੇ ਮਸ਼ਹੂਰ ਗਾਇਕ ਗਿੱਪੀ ਗਰੇਵਾਲ! ਭਾਜਪਾ ‘ਚ ਹੋ ਸਕਦੇ ਸ਼ਾਮਲ ?

Next Post

ਡਿਫਾਲਟਰ ਹੋਏ ਖੱਪਤਕਾਰਾਂ ਲਈ ਪੰਜਾਬ ਸਰਕਾਰ ਨੇ ਲਿਆਂਦੀ ਇਕ ਨਵੀਂ ਸਕੀਮ, ਲਿਆ ਵੱਡਾ ਫ਼ੈਸਲਾ

Next Post
ਮੁੱਖ ਮੰਤਰੀ ਭਗਵੰਤ ਮਾਨ ਦਾ ਚੰਨੀ ਨੂੰ ਜਵਾਬ, “ਹੋਰ 2-4 ਦਿਨ ਲੈ ਲਓ…

ਡਿਫਾਲਟਰ ਹੋਏ ਖੱਪਤਕਾਰਾਂ ਲਈ ਪੰਜਾਬ ਸਰਕਾਰ ਨੇ ਲਿਆਂਦੀ ਇਕ ਨਵੀਂ ਸਕੀਮ, ਲਿਆ ਵੱਡਾ ਫ਼ੈਸਲਾ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers