ਬਿਜਲੀ ਬਿੱਲ ਨਾ ਭਰਨ ਕਰਕੇ ਡਿਫਾਲਟਰ ਹੋਏ ਖੱਪਤਕਾਰਾਂ ਲਈ ਪੰਜਾਬ ਸਰਕਾਰ ਨੇ ਇਕ ਨਵੀਂ ਸਕੀਮ ਲਿਆਂਦੀ ਹੈ। ਜਿਸ ਨਾਲ ਉਹ 3 ਮਹੀਨਿਆਂ ਲਈ ਕਿਸ਼ਤਾਂ ਵਿੱਚ ਬਿੱਲਾਂ ਦਾ ਭੁਗਤਾਨ ਕਰ ਸਕਣਗੇ। ਇਸ ਸਬੰਧੀ ਜਾਣਕਾਰੀ ਮੁੱਖ ਮੰਤਰੀ ਮਾਨ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝੀ ਕੀਤੀ ਹੈ।
ਬਿਜਲੀ ਬਿੱਲ ਨਾ ਭਰਨ ਕਰਕੇ ਡਿਫਾਲਟਰ ਹੋਏ ਖੱਪਤਕਾਰਾਂ ਲਈ ਅਸੀਂ OTS ਸਕੀਮ ਲੈਕੇ ਆਏ ਹਾਂ ਤਾਂ ਜੋ ਆਰਥਿਕ ਮਜਬੂਰੀਆਂ ਕਰਕੇ ਜਿਨ੍ਹਾਂ ਦੇ ਕੁਨੈਕਸ਼ਨ ਕੱਟੇ ਗਏ ਸਨ ਜਾਂ ਮੁੜ ਜੋੜੇ ਨਹੀਂ ਜਾ ਰਹੇ ਸੀ, ਉਹਨਾਂ ਨੂੰ ਇੱਕ ਸੁਨਹਿਰੀ ਮੌਕਾ ਮਿਲੇ…
ਇਹ ਸਕੀਮ 3 ਮਹੀਨਿਆਂ ਲਈ ਹਰ ਵਰਗ ਦੇ ਖੱਪਤਕਾਰ ਖਾਸ ਤੌਰ ਤੇ ਉਦਯੋਗਿਕ ਖੱਪਤਕਾਰਾਂ ਲਈ ਜਾਰੀ… pic.twitter.com/4oT8F2QR0A
— Bhagwant Mann (@BhagwantMann) May 26, 2023
ਟਵੀਟ ਜਾਰੀ ਕਰਦਿਆਂ ਮੁੱਖ ਮੰਤਰੀ ਮਾਨ ਨੇ ਲਿਖਿਆ, “ਬਿਜਲੀ ਬਿੱਲ ਨਾ ਭਰਨ ਕਰਕੇ ਡਿਫਾਲਟਰ ਹੋਏ ਖੱਪਤਕਾਰਾਂ ਲਈ ਅਸੀਂ OTS ਸਕੀਮ ਲੈਕੇ ਆਏ ਹਾਂ ਤਾਂ ਜੋ ਆਰਥਿਕ ਮਜਬੂਰੀਆਂ ਕਰਕੇ ਜਿਨ੍ਹਾਂ ਦੇ ਕੁਨੈਕਸ਼ਨ ਕੱਟੇ ਗਏ ਸਨ ਜਾਂ ਮੁੜ ਜੋੜੇ ਨਹੀਂ ਜਾ ਰਹੇ ਸੀ, ਉਹਨਾਂ ਨੂੰ ਇੱਕ ਸੁਨਹਿਰੀ ਮੌਕਾ ਮਿਲੇ। ਉਹਨਾਂ ਕਿਹਾ ਇਹ ਸਕੀਮ 3 ਮਹੀਨਿਆਂ ਲਈ ਹਰ ਵਰਗ ਦੇ ਖੱਪਤਕਾਰ ਖਾਸ ਤੌਰ ਤੇ ਉਦਯੋਗਿਕ ਖੱਪਤਕਾਰਾਂ ਲਈ ਜਾਰੀ ਰਹੇਗੀ।

