ਮਾਝੇ ਦੇ ਜਰਨੈਲ ਵਜੋਂ ਜਾਣੇ ਜਾਂਦੇ ਸ਼੍ਰੋਮਣੀ ਅਕਾਲੀ ਦਲ ਦੇ ਉੱਘੇ ਆਗੂ ਬਿਕਰਮ ਸਿੰਘ ਮਜੀਠੀਆ ਪਹਾੜਾਂ ਦੀ ਸੈਰ ਕਰ ਰਹੇ ਹਨ। ਮਜੀਠੀਆ ਬਾਈਕ ਰਾਹੀਂ ਪੰਜਾਬ ਤੋਂ ਦੁਨੀਆ ਦੇ ਸਭ ਤੋਂ ਉੱਚੇ ਡਾਕਘਰ ਹਿੱਕਮ ਪਹੁੰਚੇ ਹਨ। ਇਸ ਗੱਲ ਦੀ ਜਾਣਕਾਰੀ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਪੋਸਟ ਸ਼ੇਅਰ ਕਰਦੇ ਹੋਏ ਦਿੱਤੀ ਹੈ।
ਪੰਜਾਬ ਤੋਂ ਬਾਇਕ ਰਾਈਡਿੰਗ ਰਾਹੀਂ ਪਹਾੜੀ ਇਲਾਕੇ ਦੀ ਯਾਤਰਾ ਕਰਦਿਆਂ ਅੱਜ ਵਿਸ਼ਵ ਦੇ ਸਭ ਤੋਂ ਵੱਧ ਉਚਾਈ ਵਾਲੇ ਪੋਸਟ ਆਫ਼ਿਸ ਹਿੱਕਮ 'ਤੇ ਪਹੁੰਚ ਕੇ ਸਮੁੱਚੀ ਯਾਤਰਾ ਦੀ ਮੰਜਿਲ 'ਤੇ ਪਹੁੰਚਣ ਦਾ ਅਹਿਸਾਸ ਹੋਇਆ। ਬਹੁਤ ਦੇਰ ਬਾਅਦ ਅਜਿਹੀ ਯਾਤਰਾ ਕਰਦਿਆਂ ਕੁਦਰਤੀ ਨਜ਼ਾਰਿਆਂ ਨੂੰ ਨੇੜ੍ਹੇ ਤੋਂ ਦੇਖ ਕੇ ਕੁਦਰਤ ਦੀ ਇਲਾਹੀ ਸੁੰਦਰਤਾ ਅਤੇ ਵਿਸ਼ਾਲਤਾ ਦਾ… pic.twitter.com/yAGGKmdf41
— Bikram Singh Majithia (@bsmajithia) May 31, 2023
ਉਹਨਾਂ ਲਿਖਿਆ ਕਿ “ਪੰਜਾਬ ਤੋਂ ਬਾਇਕ ਰਾਈਡਿੰਗ ਰਾਹੀਂ ਪਹਾੜੀ ਇਲਾਕੇ ਦੀ ਯਾਤਰਾ ਕਰਦਿਆਂ ਅੱਜ ਵਿਸ਼ਵ ਦੇ ਸਭ ਤੋਂ ਵੱਧ ਉਚਾਈ ਵਾਲੇ ਪੋਸਟ ਆਫ਼ਿਸ ਹਿੱਕਮ ‘ਤੇ ਪਹੁੰਚ ਕੇ ਸਮੁੱਚੀ ਯਾਤਰਾ ਦੀ ਮੰਜਿਲ ‘ਤੇ ਪਹੁੰਚਣ ਦਾ ਅਹਿਸਾਸ ਹੋਇਆ। ਬਹੁਤ ਦੇਰ ਬਾਅਦ ਅਜਿਹੀ ਯਾਤਰਾ ਕਰਦਿਆਂ ਕੁਦਰਤੀ ਨਜ਼ਾਰਿਆਂ ਨੂੰ ਨੇੜ੍ਹੇ ਤੋਂ ਦੇਖ ਕੇ ਕੁਦਰਤ ਦੀ ਇਲਾਹੀ ਸੁੰਦਰਤਾ ਅਤੇ ਵਿਸ਼ਾਲਤਾ ਦਾ ਅਨੰਦ ਮਾਨਣਾ ਨਿਚਸੇ ਹੀ ਬੇਮਿਸਾਲ ਅਤੇ ਲਾਜਵਾਬ ਹੈ। ਨੌਜਵਾਨਾਂ ਨੂੰ ਅਜਿਹੀਆਂ ਯਾਤਰਾਵਾਂ ਦੁਆਰਾ ਜੀਵਨ ਵਿੱਚ ਰੁਮਾਂਚਕਤਾ ਭਰਦੇ ਰਹਿਣਾ ਚਾਹੀਦਾ ਹੈ।”
