RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਮੁੱਖ ਮੰਤਰੀ ਮਾਨ ਵੱਧ ਸਕਦੀ ਸਿਰਦਰਦੀ, ਕੈਬਨਿਟ ਮੰਤਰੀ ਕਟਾਰੂਚੱਕ ਨੂੰ ਲੈਕੇ ਰਾਜਪਾਲ ਦਾ ਫੁਰਮਾਨ ਜਾਰੀ ?

ਮੁੱਖ ਮੰਤਰੀ ਮਾਨ ਵੱਧ ਸਕਦੀ ਸਿਰਦਰਦੀ, ਕੈਬਨਿਟ ਮੰਤਰੀ ਕਟਾਰੂਚੱਕ ਨੂੰ ਲੈਕੇ ਰਾਜਪਾਲ ਦਾ ਫੁਰਮਾਨ ਜਾਰੀ ?

Jass Grewal by Jass Grewal
June 2, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਰਦਰਦੀ ਵੱਧ ਸਕਦੀ ਹੈ ਕਿਉਂਕਿ ਉਹਨਾਂ ਉਪਰ ਪੰਜਾਬ ਦੇ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ‘ਤੇ ਕਾਰਵਾਈ ਕਰਨ ਦਾ ਦਬਾਅ ਪਾਇਆ ਜਾ ਰਿਹਾ ਹੈ।  ਇਕ ਲੜਕੇ ਨਾਲ ਜਿਨਸੀ ਸੋਸ਼ਣ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਕੈਬਨਿਟ ਮੰਤਰੀ ਕਟਾਰੂਚੱਕ ਨੂੰ ਲੈਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵੱਡਾ ਬਿਆਨ ਦਿੱਤਾ ਹੈ। ਪੱਤਰਕਾਰ ਵਲੋਂ ਪੁੱਛੇ ਗਏ ਇਕ ਸਵਾਲ ਦਾ ਜਵਾਬ ਦਿੰਦਿਆਂ ਰਾਜਪਾਲ ਨੇ ਕਿਹਾ ਕਿ ਉਹ ਮੁੱਖ ਮੰਤਰੀ ਨੂੰ ਚੇਤੇ ਕਰਵਾਉਣਾ ਚਾਹੁੰਦੇ ਹਨ ਕਿ ਕਟਾਰੂਚੱਕ ਨੇ ਗੰਭੀਰ ਅਪਰਾਧ ਕੀਤਾ ਹੈ ਤੇ ਉਹਨਾਂ ਨੂੰ ਅਹੁਦੇ ਤੋਂ ਹਟਾਇਆ ਜਾਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਉਹ ਮੀਡੀਆ ਰਾਹੀਂ ਵੀ ਮੁੱਖ ਮੰਤਰੀ ਮਾਨ ਨੂੰ ਮੰਤਰੀ ‘ਤੇ ਕਾਰਵਾਈ ਕਰਨ ਦੀ ਮੰਗ ਕਰਦੇ ਹਨ। ਦਰਅਸਲ ਜਦੋਂ ਤੋਂ ਰਾਜਪਾਲ ਕਟਾਰੂਚੱਕ ਦੇ ਜਿਨਸੀ ਸ਼ੋਸ਼ਣ ਦੀ ਵੀਡੀਓ ਦੀ ਫੋਰੈਂਸਿਕ ਰਿਪੋਰਟ ਆਈ ਹੈ, ਸੀਐਮ ਮਾਨ ਨੂੰ ਉਨ੍ਹਾਂ ‘ਤੇ ਕਾਰਵਾਈ ਕਰਨ ਲਈ ਕਹਿ ਰਹੇ ਹਨ। ਪਰ ਪੰਜਾਬ ਸਰਕਾਰ ਵੱਲੋਂ ਅਜੇ ਤੱਕ ਸਥਿਤੀ ਸਪੱਸ਼ਟ ਨਹੀਂ ਕੀਤੀ ਗਈ ਹੈ।

ਦਰਅਸਲ, ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਅੱਜ ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਨਾਲ ਸਬੰਧਤ ਮਾਮਲਿਆਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕੀਤੀ। ਇਸ ਤੋਂ ਬਾਅਦ ਉਨ੍ਹਾਂ ਮੀਡੀਆ ਨੂੰ ਦੱਸਿਆ ਕਿ ਸਾਰੀਆਂ ਧਿਰਾਂ ਵਿਚਾਲੇ 5 ਜੂਨ ਨੂੰ ਮੁੜ ਮੀਟਿੰਗ ਹੋਵੇਗੀ। ਇਸ ਦੌਰਾਨ ਉਨ੍ਹਾਂ 7-8 ਜੂਨ ਨੂੰ ਸਰਹੱਦੀ ਖੇਤਰਾਂ ਦੇ ਦੌਰੇ ਬਾਰੇ ਵੀ ਜਾਣਕਾਰੀ ਦਿੱਤੀ।

ਰਾਜਪਾਲ ਨੇ ਕਿਹਾ ਕਿ ਉਹ ਜਲਦੀ ਹੀ ਸਰਹੱਦੀ ਖੇਤਰ ਦਾ ਦੌਰਾ ਕਰਨਗੇ। ਉਨ੍ਹਾਂ ਕਿਹਾ ਕਿ ਉਹ ਸਰਹੱਦੀ ਖੇਤਰ ਦੇ ਆਲੇ-ਦੁਆਲੇ ਰਹਿੰਦੇ ਲੋਕਾਂ ਨੂੰ ਵੀ ਮਿਲਣਗੇ। ਇਸ ਦੌਰਾਨ ਉਹ ਉਨ੍ਹਾਂ ਮਾਮਲਿਆਂ ਦੀ ਵੀ ਜਾਂਚ ਕਰਨਗੇ ਜੋ ਸਰਹੱਦੀ ਖੇਤਰਾਂ ਲਈ ਚੁਣੌਤੀ ਬਣੇ ਹੋਏ ਹਨ। ਸਰਹੱਦੀ ਖੇਤਰ ਤੋਂ ਨਸ਼ਿਆਂ ਦੀ ਤਸਕਰੀ ‘ਤੇ ਕਿੰਨਾ ਕਾਬੂ ਪਾਇਆ ਗਿਆ ਹੈ, ਇਸ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਜਾਵੇਗੀ।

Previous Post

ਕੱਟੜ ਵਿਰੋਧੀ ਸਿੱਧੂ-ਮਜੀਠੀਆ ਬਣੇ ਪੱਕੇ ਆੜੀ, ਜੱਫੀ ਪਾਕੇ ਮਿਟਾਏ ਗਿਲੇ-ਸ਼ਿਕਵੇ

Next Post

ਪੰਜਾਬ ਵਿੱਚ ਹੜ੍ਹ ਵਰਗੇ ਹਾਲਾਤ , ਸੀਐਮ ਭਗਵੰਤ ਮਾਨ ਨੇ ਟਵੀਟ ਕਰ ਲੋਕਾਂ ਨੂੰ ਕੀਤੀ ਅਪੀਲ

Next Post
punjab sarkar

ਪੰਜਾਬ ਵਿੱਚ ਹੜ੍ਹ ਵਰਗੇ ਹਾਲਾਤ , ਸੀਐਮ ਭਗਵੰਤ ਮਾਨ ਨੇ ਟਵੀਟ ਕਰ ਲੋਕਾਂ ਨੂੰ ਕੀਤੀ ਅਪੀਲ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers