RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

90 ਸਾਲਾਂ ਬਜੁਰਗ ਮਾਤਾ ਦੀ ਮੌਤ ਮਗਰੋਂ ਗਰਮਾਇਆ ਮਾਹੌਲ, ਅੰਤਿਮ ਸੰਸਕਾਰ ਤੋਂ ਬਾਅਦ ਸ਼ਮਸ਼ਾਨ ਘਾਟ ‘ਚ ਦੋ ਧਿਰਾਂ ਵਿਚਕਾਰ ਹੋਈ ਝੜਪ

90 ਸਾਲਾਂ ਬਜੁਰਗ ਮਾਤਾ ਦੀ ਮੌਤ ਮਗਰੋਂ ਗਰਮਾਇਆ ਮਾਹੌਲ, ਅੰਤਿਮ ਸੰਸਕਾਰ ਤੋਂ ਬਾਅਦ ਸ਼ਮਸ਼ਾਨ ਘਾਟ 'ਚ ਦੋ ਧਿਰਾਂ ਵਿਚਕਾਰ ਹੋਈ ਝੜਪ

Jass Grewal by Jass Grewal
September 11, 2023
in ਪੰਜਾਬ
Reading Time: 1 min read
0 0
0

ਜ਼ਿਲ੍ਹਾ ਕਪੂਰਥਲਾ ਦੇ ਹਲਕਾ ਸੁਲਤਾਨਪੁਰ ਲੋਧੀ ਦੇ ਪਿੰਡ ਨਬੀਪੁਰ ਚ ਕਰੀਬ ਇੱਕ 90 ਸਾਲਾਂ ਬਜ਼ੁਰਗ ਮਾਤਾ ਦੀ ਮੌਤ ਹੋ ਜਾਣ ਮਗਰੋਂ ਹੰਗਾਮਾ ਵੇਖਣ ਨੂੰ ਮਿਲਿਆ ਹੈ। ਬਜ਼ੁਰਗ ਮਾਤਾ ਦੇ ਅੰਤਿਮ ਸੰਸਕਾਰ ਮਗਰੋਂ ਸ਼ਮਸ਼ਾਨ ਘਾਟ ਵਿੱਚ ਅਸਥੀਆਂ ਚੁਗਣ ਸਮੇ ਪਰਿਵਾਰਕ ਮੈਂਬਰਾਂ ਵਿਚਾਲੇ ਖੂਬ ਤਕਰਾਰ ਹੋਈ ਹੈ। ਜਿਸ ਦੀਆਂ ਵੀਡੀਓਸ ਸੋਸ਼ਲ ਮੀਡੀਆ ਤੇ ਖੂਬ ਵਾਇਰਲ ਹੋ ਰਹੀਆਂ ਹਨ। ਇੱਥੇ ਤੱਕ ਹੀ ਨਹੀਂ ਮ੍ਰਿਤਕ ਮਾਤਾ ਬਲਬੀਰ ਕੌਰ ਦੇ ਲੜਕੇ ਪੂਰਨ ਸਿੰਘ ਪੁੱਤਰ ਹਰੀ ਸਿੰਘ ਵਾਸੀ ਬਾਊਪੁਰ ਜਦੀਦ ਵਲੋਂ ਨਬੀਪੁਰ ਦੇ ਹੀ ਰਹਿਣ ਵਾਲੇ ਉਸ ਦੇ ਰਿਸ਼ਤੇਦਾਰ ਗੁਰਿੰਦਰ ਸਿੰਘ ਉੱਤੇ ਜ਼ਮੀਨ ਹੜੱਪਣ ਖਾਤਰ ਉਸਦੀ ਮਾਤਾ ਬਲਬੀਰ ਕੌਰ ਦਾ ਕੁੱਟਮਾਰ ਕਰਕੇ ਕਤਲ ਕੀਤੇ ਦਾ ਸ਼ੱਕ ਜਤਾਇਆ ਗਿਆ ਹੈ ਅਤੇ ਉਸ ਦੇ ਜੇਠ ਦੇ ਪੋਤਰੇ ਤੇ ਲਾਸ਼ ਨੂੰ ਖੁਰਦ ਬੁਰਦ ਕਰਨ ਦੇ ਦੋਸ਼ ਲਾਏ ਹਨ।

ਆਰੋਪ ਲਗਾਏ ਗਏ ਹਨ ਕਿ ਉਨ੍ਹਾਂ ਨੂੰ ਮਾਤਾ ਦੀ ਮੌਤ ਮਗਰੋਂ ਕਿਸੇ ਕਿਸਮ ਦੀ ਇਤਲਾਹ ਨਹੀਂ ਦਿੱਤੀ ਗਈ ਅਤੇ ਚੋਰੀ ਛੁਪੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਮਾਮਲੇ ਸੰਬੰਧੀ ਜਦੋਂ ਉਨ੍ਹਾਂ ਨੂੰ ਜਾਣਕਾਰੀ ਮਿਲੀ ਤਾਂ ਉਹ ਸ਼ਮਸ਼ਾਨਘਾਟ ਪੁੱਜੇ, ਜਦੋਂ ਅਸਥੀਆਂ ਚੁਗਣ ਲੱਗੇ ਤਾਂ ਉਨਾ ਨੂੰ ਵਿਰੋਧ ਦਾ ਸਾਹਮਣਾ ਕਰਨਾ ਪਿਆ। ਮਾਮਲੇ ਨੂੰ ਲੈ ਕੇ ਉਨਾ ਪੁਲਿਸ ਪ੍ਰਸ਼ਾਸਨ ਪਾਸੋਂ ਨਿਰਪੱਖ ਜਾਂਚ ਕਰਕੇ ਕਾਰਵਾਈ ਕਰਨ ਦੀ ਗੱਲ ਆਖੀ ਗਈ ਹੈ ਅਤੇ ਪਰਿਵਾਰਕ ਮੈਂਬਰਾ ਵੱਲੋਂ ਹੋਰ ਵੀ ਕਈ ਕਿਸਮ ਦੇ ਗੰਭੀਰ ਅਰੋਪ ਲਗਾਏ ਹਨ।

ਉਧਰ ਦੂਜੇ ਪਾਸੇ ਜਦੋਂ ਗੁਰਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਨਿਵਾਸੀ ਨਬੀਪੁਰ ਨੇ ਬਜ਼ੁਰਗ ਮਾਤਾ ਦੇ ਲੜਕੇ ਪੂਰਨ ਸਿੰਘ ਅਤੇ ਉਸ ਦੇ ਸਾਥੀਆਂ ਵਲੋਂ ਲਗਾਏ ਆਰੋਪਾਂ ਨੂੰ ਝੂਠੇ ਅਤੇ ਬੇਬੁਨਿਆਦ ਕਰਾਰ ਦਿੱਤਾ ਹੈ। ਉਹਨਾਂ ਨੇ ਕਿਹਾ ਕਿ ਉਹ ਮਾਤਾ ਬਲਬੀਰ ਕੌਰ ਦਾ ਪੋਤਰਾ ਹੈ ਅਤੇ ਮਾਤਾ ਪਿਛਲੇ ਕਰੀਬ 15 ਪੰਦਰਾਂ ਸਾਲਾਂ ਤੋਂ ਸਾਡੇ ਨਾਲ ਸਾਡੇ ਘਰ ਨਬੀਪੁਰ ਵਿਚ ਹੀ ਰਹਿ ਰਹੀ ਸੀ। ਕਿਉਂਕਿ ਉਸਦੇ ਪਰਿਵਾਰ ਵਿਚੋਂ ਕੋਈ ਵੀ ਮਾਤਾ ਦੀ ਦੇਖਭਾਲ ਨਹੀਂ ਕਰਦਾ ਸੀ, ਜਿਸ ਕਾਰਨ ਅਸੀਂ ਉਸ ਨੂੰ ਇਨਸਾਨੀਅਤ ਨਾਤੇ ਆਪਣੇ ਘਰ ਵਿੱਚ ਆਸਰਾ ਦਿੱਤਾ ਸੀ।ਮਾਤਾ ਬਲਬੀਰ ਕੌਰ ਦੀ ਉਮਰ ਲਗਭਗ 90-95 ਦੇ ਕਰੀਬ ਹੋ ਗਈ ਸੀ ਅਤੇ 15 ਸਾਲ ਤਾਂ ਮਾਤਾ ਦੀ ਕੋਈ ਸਾਰ ਲੈਣ ਲਈ ਸਾਡੇ ਘਰ ਨਹੀਂ ਪੁੱਜਾ। ਜਦੋਂ ਬੀਤੇ ਦਿਨੀਂ ਮਿਤੀ 6 ਸਤੰਬਰ ਨੂੰ ਉਹਨਾਂ ਦੀ ਅਚਾਨਕ ਹੀ ਮੌਤ ਹੋ ਗਈ ਸੀ ਤਾਂ ਪਿੰਡ ਅਤੇ ਇਲਾਕੇ ਦੇ ਲੋਕਾਂ ਦੀ ਹਾਜ਼ਰੀ ਵਿੱਚ ਮਾਤਾ ਦਾ ਅਤਿੰਮ ਸੰਸਕਾਰ ਕਰ ਦਿੱਤਾ ਗਿਆ। ਜਿਸ ਤੋਂ ਜਦੋਂ ਉਹ ਬਜ਼ੁਰਗ ਦੀਆਂ ਅਸਤੀਆਂ ਚੁਗਣ ਲਈ ਸ਼ਮਸ਼ਾਨਘਾਟ ਪੁੱਜੇ ਤਾਂ ਮਾਤਾ ਦੇ ਲੜਕੇ ਅਤੇ ਹੋਰ ਰਿਸ਼ਤੇਦਾਰਾਂ ਨੇ ਖੂਬ ਹੰਗਾਮਾ ਕੀਤਾ

Previous Post

ਮਜੀਠੀਆ ਨੇ ਜਲੰਧਰ ‘ਚ ‘ਆਪ’ MLA-SHO ਨੂੰ ਘੇਰਿਆ: ਕਿਹਾ- ਨਸ਼ਾ ਤਸਕਰਾਂ ਨਾਲ ਮਿਲੀਭੁਗਤ

Next Post

ਹੁਣ ਦਾਖਲਾ ਫਾਰਮ ਭਰਨ ਦੀਆਂ ਤਰੀਕਾਂ ‘ਚ ਨਹੀਂ ਹੋਵੇਗਾ ਕੋਈ ਬਦਲਾਅ, PSEB ਦਾ ਅਹਿਮ ਫੈਸਲਾ

Next Post
pseb

ਹੁਣ ਦਾਖਲਾ ਫਾਰਮ ਭਰਨ ਦੀਆਂ ਤਰੀਕਾਂ 'ਚ ਨਹੀਂ ਹੋਵੇਗਾ ਕੋਈ ਬਦਲਾਅ, PSEB ਦਾ ਅਹਿਮ ਫੈਸਲਾ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers