ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਅੰਮ੍ਰਿਤਸਰ ਨੇ ਸਰਹੱਦ ‘ਤੇ ਹੈਰੋਇਨ ਦੀ ਤਸਕਰੀ ਦੇ ਇੱਕ ਰੈਕੇਟ ਦਾ ਪਰਦਾਫਾਸ਼ ਕਰਦਿਆਂ ਇੱਕ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇੱਕ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ, “ਸਰਹੱਦ ‘ਤੇ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਗਿਆ ਹੈ। ਇਸ ਦੌਰਾਨ ਇੱਕ ਤਸਕਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਉਸ ਦੇ ਕਬਜ਼ੇ ‘ਚੋਂ 12 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ… ਸਮੱਗਲਰ ਡਰੋਨ ਰਾਹੀਂ ਹੈਰੋਇਨ ਦੀ ਸਪਲਾਈ ਕਰਦੇ ਸਨ… ਸਮੱਗਲਰ ਗ੍ਰਿਫਤਾਰ ਕੀਤਾ ਗਿਆ ਹੈ।” ਉਹ ਬਦਨਾਮ ਨਸ਼ਾ ਤਸਕਰ ਰਣਜੀਤ ਉਰਫ਼ ਚੀਤਾ ਦਾ ਕਰੀਬੀ ਹੈ, ਜਿਸ ਨੂੰ ਮਈ 2020 ਵਿੱਚ 532 ਕਿਲੋ ਹੈਰੋਇਨ ਜ਼ਬਤ ਕਰਨ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸਦਾ ਭਰਾ ਸਰਵਣ ਸਿੰਘ ਉਰਫ਼ ਭੋਲਾ ਅਮਰੀਕਾ ਵਿੱਚ ਕੰਮ ਕਰਦਾ ਹੈ।
Big Blow to Trans Border narcotic network: SSOC Amritsar has busted a cross-border heroin smuggling racket and arrested one person and recovered 12 Kg Heroin
Drones were used to transport drugs from #Pakistan 1/2 pic.twitter.com/XaHHI5kQg6
— DGP Punjab Police (@DGPPunjabPolice) October 23, 2023
ਸਮੱਗਲਰ ਕੋਲੋਂ ਬਰਾਮਦ ਹੋਈ ਹੈਰੋਇਨ ਦੀ ਅੰਤਰਰਾਸ਼ਟਰੀ ਕੀਮਤ 60 ਕਰੋੜ ਰੁਪਏ ਦੱਸੀ ਜਾਂਦੀ ਹੈ। ਦੱਸ ਦੇਈਏ ਕਿ ਹਰ ਰੋਜ਼ ਸਰਹੱਦ ‘ਤੇ ਡਰੋਨ ਦਸਤਕ ਦੇ ਰਹੇ ਹਨ, ਜਿਨ੍ਹਾਂ ਰਾਹੀਂ ਹੈਰੋਇਨ ਦੀ ਸਪਲਾਈ ਕੀਤੀ ਜਾ ਰਹੀ ਹੈ। ਅਤੇ ਬੀ.ਐਸ.ਐਫ ਵੱਲੋਂ ਇਨ੍ਹਾਂ ਨੂੰ ਨਾਕਾਮ ਕੀਤਾ ਜਾ ਰਿਹਾ ਹੈ।
