ਦਿੱਲੀ ਆਬਕਾਰੀ ਘੁਟਾਲੇ ਨਾਲ ਜੁੜੇ CBI ਮਾਮਲੇ ਵਿੱਚ ਵੱਡੀ ਕਾਨੂੰਨੀ ਰਾਹਤ ਮਿਲਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਅਦਾਲਤ ਵਿੱਚ ਜ਼ਮਾਨਤੀ ਬਾਂਡ ਜਮ੍ਹਾਂ ਕਰਵਾਏ ਹਨ।
ਰਾਊਜ਼ ਐਵੇਨਿਊ ਸਥਿਤ ਵਿਸ਼ੇਸ਼ ਅਦਾਲਤ ਨੇ 27 ਫਰਵਰੀ ਨੂੰ ਇਸ ਮਾਮਲੇ ਵਿੱਚ ਕੇਜਰੀਵਾਲ ਅਤੇ ਸਿਸੋਦੀਆ ਸਮੇਤ ਕੁੱਲ 23 ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਸੀ। ਦੋਸ਼ਮੁਕਤ ਹੋਣ ਤੋਂ ਬਾਅਦ ਅੱਜ ਦੋਵਾਂ ਆਗੂਆਂ ਨੇ ਅਦਾਲਤ ਵਿੱਚ 50-50 ਹਜ਼ਾਰ ਰੁਪਏ ਦੇ ਸ਼ਿਓਰਿਟੀ ਬਾਂਡ (Surety Bonds) ਦਾਖ਼ਲ ਕੀਤੇ।
ਕਾਨੂੰਨੀ ਪ੍ਰਕਿਰਿਆ ਅਨੁਸਾਰ, ਜਦੋਂ ਕਿਸੇ ਅਪਰਾਧਿਕ ਮਾਮਲੇ ਵਿੱਚ ਮੁਲਜ਼ਮ ਬਰੀ ਜਾਂ ਦੋਸ਼ਮੁਕਤ ਹੁੰਦਾ ਹੈ, ਤਾਂ ਉਸ ਲਈ ਸ਼ਿਓਰਿਟੀ ਬਾਂਡ ਭਰਨਾ ਲਾਜ਼ਮੀ ਹੁੰਦਾ ਹੈ। ਇਸ ਦਾ ਮੁੱਖ ਮਕਸਦ ਇਹ ਯਕੀਨੀ ਬਣਾਉਣਾ ਹੁੰਦਾ ਹੈ ਕਿ
।
CBI ਵੱਲੋਂ ਦਰਜ ਕੀਤੇ ਗਏ ਇਸ ਮਾਮਲੇ ਵਿੱਚ ਦਿੱਲੀ ਦੀ ਸਾਬਕਾ ਆਬਕਾਰੀ ਨੀਤੀ ਵਿੱਚ ਬੇਨਿਯਮੀਆਂ ਦੇ ਇਲਜ਼ਾਮ ਲਗਾਏ ਗਏ ਸਨ। ਹਾਲਾਂਕਿ, ਅਦਾਲਤ ਨੇ ਲੰਬੀ ਸੁਣਵਾਈ ਤੋਂ ਬਾਅਦ ਸਬੂਤਾਂ ਦੀ ਘਾਟ ਕਾਰਨ ਸਾਰੇ 23 ਮੁਲਜ਼ਮਾਂ ਨੂੰ ਇਨ੍ਹਾਂ ਦੋਸ਼ਾਂ ਤੋਂ ਮੁਕਤ ਕਰ ਦਿੱਤਾ ਸੀ।