RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

SGPC ਮੁਲਾਜ਼ਮਾਂ ਲਈ ਚਾਰ ਫੀਸਦੀ ਮਹਿੰਗਾਈ ਭੱਤਾ ਵਧਾਉਣ ਦਾ ਐਲਾਨ

ਗੁਰੂ ਘਰਾਂ ਦਾ ਪ੍ਰਬੰਧ ਸੰਗਤ ਦੇ ਸਹਿਯੋਗ ਨਾਲ ਚੱਲਦਾ ਹੈ ਅਤੇ ਇਸ ਕਰਕੇ ਗੁਰਦੁਆਰਾ ਸਾਹਿਬਾਨ ਵਿੱਚ ਸੇਵਾ ਨਿਭਾਉਣ ਵਾਲੇ ਸੇਵਾਦਾਰ, ਮੁਲਾਜ਼ਮ ਅਤੇ ਅਧਿਕਾਰੀ ਸਾਦਗੀ ਭਰਿਆ ਅਤੇ ਰਵਾਇਤੀ ਪਹਿਰਾਵਾ ਅਪਣਾਉਣ।

Jass Grewal by Jass Grewal
March 14, 2026
in ਪੰਜਾਬ
Reading Time: 4 mins read
0 0
0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਮਤ ਨਾਨਕਸ਼ਾਹੀ 558 ਨਵੇਂ ਸਾਲ ਦੀ ਸ਼ੁਰੂਆਤ ਮੌਕੇ ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮਾਂ ਨੂੰ ਚਾਰ ਫੀਸਦੀ ਮਹਿੰਗਾਈ ਭੱਤਾ ਵਧਾਉਣ ਦਾ ਤੋਹਫਾ ਦਿੱਤਾ ਹੈ। ਉਨਾਂ ਨੇ ਮੁਲਾਜ਼ਮਾ ਨੂੰ ਆਪਣੀ ਡਿਊਟੀ ਦੌਰਾਨ ਰਵਾਇਤੀ ਸਿੱਖ ਪਹਿਰਾਵੇ ਅਨੁਸਾਰ ਕੁੜਤਾ ਪਜਾਮਾ ਪਹਿਨਣ ਦੀ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਵਿੱਚ ਸੇਵਾ ਨਿਭਾਉਣ ਵਾਲੇ ਹਰ ਸੇਵਾਦਾਰ ਅਤੇ ਮੁਲਾਜ਼ਮ ਦੀ ਜ਼ਿੰਮੇਵਾਰੀ ਹੈ ਕਿ ਉਹ ਆਪਣੀ ਦਿੱਖ ਅਤੇ ਵਿਹਾਰ ਰਾਹੀਂ ਸਿੱਖ ਮਰਿਆਦਾ ਨੂੰ ਮਜ਼ਬੂਤ ਬਣਾਉਣ।

ਇਹ ਵਿਚਾਰ ਉਨ੍ਹਾਂ ਨੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸੰਮਤ ਨਾਨਕਸ਼ਾਹੀ 558 ਦੀ ਆਮਦ ਸਬੰਧੀ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਆਪਣੇ ਸੰਬੋਧਨ ਦੌਰਾਨ ਪ੍ਰਗਟ ਕੀਤੇ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਕੌਮ ਦੀਆਂ ਰਵਾਇਤਾਂ ਅਤੇ ਪਰੰਪਰਾਵਾਂ ਬਹੁਤ ਵਧੀਆ ਹਨ ਅਤੇ ਇਹ ਸਿੱਖ ਪਛਾਣ ਦਾ ਅਹਿਮ ਹਿੱਸਾ ਹਨ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਦਾ ਪ੍ਰਬੰਧ ਸੰਗਤ ਦੇ ਸਹਿਯੋਗ ਨਾਲ ਚੱਲਦਾ ਹੈ ਅਤੇ ਇਸ ਕਰਕੇ ਗੁਰਦੁਆਰਾ ਸਾਹਿਬਾਨ ਵਿੱਚ ਸੇਵਾ ਨਿਭਾਉਣ ਵਾਲੇ ਸੇਵਾਦਾਰ, ਮੁਲਾਜ਼ਮ ਅਤੇ ਅਧਿਕਾਰੀ ਸਾਦਗੀ ਭਰਿਆ ਅਤੇ ਰਵਾਇਤੀ ਪਹਿਰਾਵਾ ਅਪਣਾਉਣ।

ਇਸ ਨਾਲ ਗੁਰੂ ਘਰਾਂ ਦੀ ਮਰਿਆਦਾ ਅਤੇ ਸਿੱਖੀ ਅਸੂਲਾਂ ਦੀ ਝਲਕ ਪ੍ਰਗਟ ਹੁੰਦੀ ਹੈ। ਉਨ੍ਹਾਂ ਸਮੂਹ ਮੁਲਾਜ਼ਮਾਂ ਨੂੰ ਨਿਰਦੇਸ਼ ਦਿੱਤੇ ਕਿ ਡਿਊਟੀ ਦੀ ਸ਼ੁਰੂਆਤ ਹਰ ਰੋਜ਼ ਸਮੂਹਿਕ ਤੌਰ ’ਤੇ ਮੂਲ ਮੰਤਰ ਅਤੇ ਵਾਹਿਗੁਰੂ ਗੁਰਮੰਤਰ ਦੇ ਜਾਪ ਨਾਲ ਕੀਤੀ ਜਾਵੇ। ਇਸ ਮੌਕੇ ਪ੍ਰਧਾਨ ਧਾਮੀ ਨੇ ਸ਼੍ਰੋਮਣੀ ਕਮੇਟੀ ਅਤੇ ਇਸ ਦੇ ਪ੍ਰਬੰਧ ਹੇਠ ਕੰਮ ਕਰਦੇ ਮੁਲਾਜ਼ਮਾਂ ਲਈ ਇੱਕ ਅਪਰੈਲ ਤੋਂ ਚਾਰ ਫੀਸਦੀ ਮਹਿੰਗਾਈ ਭੱਤਾ ਵਧਾਉਣ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀ ਭਲਾਈ ਅਤੇ ਸਹੂਲਤਾਂ ਦਾ ਧਿਆਨ ਰੱਖਣਾ ਸ਼੍ਰੋਮਣੀ ਕਮੇਟੀ ਦੀ ਜ਼ਿੰਮੇਵਾਰੀ ਹੈ, ਪਰ ਮੁਲਾਜ਼ਮਾਂ ਦੀ ਸੰਗਤਾਂ ਅਤੇ ਸੰਸਥਾ ਦੀ ਮਾਣ ਮਰਿਆਦਾ ਪ੍ਰਤੀ ਸਮਰਪਣ ਸਭ ਤੋਂ ਪਹਿਲਾਂ ਹੈ।

ਇਸ ਮੌਕੇ ਉਨ੍ਹਾਂ ਸੰਗਤ ਨੂੰ ਨਾਨਕਸ਼ਾਹੀ ਨਵੇਂ ਸਾਲ ਦੀਆਂ ਵਧਾਈਆਂ ਦਿੰਦਿਆਂ ਅਰਦਾਸ ਕੀਤੀ ਕਿ ਅਕਾਲ ਪੁਰਖ ਸਾਰੀ ਮਨੁੱਖਤਾ ’ਤੇ ਆਪਣੀ ਕਿਰਪਾ ਬਣਾਈ ਰੱਖਣ ਅਤੇ ਸਿੱਖ ਕੌਮ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਨੁਸਾਰ ਜੀਵਨ ਜਿਉਂਣ ਦੀ ਪ੍ਰੇਰਣਾ ਬਖ਼ਸ਼ਣ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸਾਹਿਬ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਪਰਵਿੰਦਰਪਾਲ ਸਿੰਘ ਨੇ ਕਥਾ ਵਿਚਾਰ ਸਾਂਝੇ ਕੀਤੇ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਜਸਮੇਰ ਸਿੰਘ ਲਾਛੜੂ, ਭਾਈ ਅਜੈਬ ਸਿੰਘ ਅਭਿਆਸੀ, ਓਐਸਡੀ ਸਤਬੀਰ ਸਿੰਘ ਧਾਮੀ, ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਹਿਬਾਜ਼ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਸੁਪਰਡੈਂਟ ਨਿਸ਼ਾਨ ਸਿੰਘ ਤੇ ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ, ਗੁਰਤਿੰਦਰਪਾਲ ਸਿੰਘ, ਮੀਤ ਮੈਨੇਜਰ ਦਿਲਬਾਗ ਸਿੰਘ, ਬਲਵਿੰਦਰ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।

article_Author
Jagtar Singh Lamba
ਅੰਮ੍ਰਿਤਸਰ, 05:44 PM Mar 14, 2026 IST
  • fb
  • twitter
  • whatsapp
featured-imgfeatured-img
ਨਾਨਕਸ਼ਾਹੀ ਸੰਮਤ 558 ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ।

Advertisement

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਮਤ ਨਾਨਕਸ਼ਾਹੀ 558 ਨਵੇਂ ਸਾਲ ਦੀ ਸ਼ੁਰੂਆਤ ਮੌਕੇ ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮਾਂ ਨੂੰ ਚਾਰ ਫੀਸਦੀ ਮਹਿੰਗਾਈ ਭੱਤਾ ਵਧਾਉਣ ਦਾ ਤੋਹਫਾ ਦਿੱਤਾ ਹੈ। ਉਨਾਂ ਨੇ ਮੁਲਾਜ਼ਮਾ ਨੂੰ ਆਪਣੀ ਡਿਊਟੀ ਦੌਰਾਨ ਰਵਾਇਤੀ ਸਿੱਖ ਪਹਿਰਾਵੇ ਅਨੁਸਾਰ ਕੁੜਤਾ ਪਜਾਮਾ ਪਹਿਨਣ ਦੀ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਵਿੱਚ ਸੇਵਾ ਨਿਭਾਉਣ ਵਾਲੇ ਹਰ ਸੇਵਾਦਾਰ ਅਤੇ ਮੁਲਾਜ਼ਮ ਦੀ ਜ਼ਿੰਮੇਵਾਰੀ ਹੈ ਕਿ ਉਹ ਆਪਣੀ ਦਿੱਖ ਅਤੇ ਵਿਹਾਰ ਰਾਹੀਂ ਸਿੱਖ ਮਰਿਆਦਾ ਨੂੰ ਮਜ਼ਬੂਤ ਬਣਾਉਣ।

ਇਹ ਵਿਚਾਰ ਉਨ੍ਹਾਂ ਨੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸੰਮਤ ਨਾਨਕਸ਼ਾਹੀ 558 ਦੀ ਆਮਦ ਸਬੰਧੀ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਆਪਣੇ ਸੰਬੋਧਨ ਦੌਰਾਨ ਪ੍ਰਗਟ ਕੀਤੇ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਕੌਮ ਦੀਆਂ ਰਵਾਇਤਾਂ ਅਤੇ ਪਰੰਪਰਾਵਾਂ ਬਹੁਤ ਵਧੀਆ ਹਨ ਅਤੇ ਇਹ ਸਿੱਖ ਪਛਾਣ ਦਾ ਅਹਿਮ ਹਿੱਸਾ ਹਨ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਦਾ ਪ੍ਰਬੰਧ ਸੰਗਤ ਦੇ ਸਹਿਯੋਗ ਨਾਲ ਚੱਲਦਾ ਹੈ ਅਤੇ ਇਸ ਕਰਕੇ ਗੁਰਦੁਆਰਾ ਸਾਹਿਬਾਨ ਵਿੱਚ ਸੇਵਾ ਨਿਭਾਉਣ ਵਾਲੇ ਸੇਵਾਦਾਰ, ਮੁਲਾਜ਼ਮ ਅਤੇ ਅਧਿਕਾਰੀ ਸਾਦਗੀ ਭਰਿਆ ਅਤੇ ਰਵਾਇਤੀ ਪਹਿਰਾਵਾ ਅਪਣਾਉਣ।

Advertisement

ਇਸ ਨਾਲ ਗੁਰੂ ਘਰਾਂ ਦੀ ਮਰਿਆਦਾ ਅਤੇ ਸਿੱਖੀ ਅਸੂਲਾਂ ਦੀ ਝਲਕ ਪ੍ਰਗਟ ਹੁੰਦੀ ਹੈ। ਉਨ੍ਹਾਂ ਸਮੂਹ ਮੁਲਾਜ਼ਮਾਂ ਨੂੰ ਨਿਰਦੇਸ਼ ਦਿੱਤੇ ਕਿ ਡਿਊਟੀ ਦੀ ਸ਼ੁਰੂਆਤ ਹਰ ਰੋਜ਼ ਸਮੂਹਿਕ ਤੌਰ ’ਤੇ ਮੂਲ ਮੰਤਰ ਅਤੇ ਵਾਹਿਗੁਰੂ ਗੁਰਮੰਤਰ ਦੇ ਜਾਪ ਨਾਲ ਕੀਤੀ ਜਾਵੇ। ਇਸ ਮੌਕੇ ਪ੍ਰਧਾਨ ਧਾਮੀ ਨੇ ਸ਼੍ਰੋਮਣੀ ਕਮੇਟੀ ਅਤੇ ਇਸ ਦੇ ਪ੍ਰਬੰਧ ਹੇਠ ਕੰਮ ਕਰਦੇ ਮੁਲਾਜ਼ਮਾਂ ਲਈ ਇੱਕ ਅਪਰੈਲ ਤੋਂ ਚਾਰ ਫੀਸਦੀ ਮਹਿੰਗਾਈ ਭੱਤਾ ਵਧਾਉਣ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀ ਭਲਾਈ ਅਤੇ ਸਹੂਲਤਾਂ ਦਾ ਧਿਆਨ ਰੱਖਣਾ ਸ਼੍ਰੋਮਣੀ ਕਮੇਟੀ ਦੀ ਜ਼ਿੰਮੇਵਾਰੀ ਹੈ, ਪਰ ਮੁਲਾਜ਼ਮਾਂ ਦੀ ਸੰਗਤਾਂ ਅਤੇ ਸੰਸਥਾ ਦੀ ਮਾਣ ਮਰਿਆਦਾ ਪ੍ਰਤੀ ਸਮਰਪਣ ਸਭ ਤੋਂ ਪਹਿਲਾਂ ਹੈ।

Previous Post

ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਨੇ ਅਦਾਲਤ ’ਚ ਭਰੇ 50-50 ਹਜ਼ਾਰ ਦੇ ਜ਼ਮਾਨਤੀ ਬਾਂਡ

Next Post

ਮੋਗਾ ਦੇ 3 ਸਰਕਾਰੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

Next Post

ਮੋਗਾ ਦੇ 3 ਸਰਕਾਰੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers