ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਅੱਜ ਚਾਰ ਸਾਲ ਪੂਰੇ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਹਨਾਂ ਚਾਰ ਸਾਲਾਂ ਦੀਆਂ ਪ੍ਰਾਪਤੀਆਂ ਨੂੰ ਗਿਣਵਾਇਆ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ
ਜਿਸ ਦਾ ਅੱਜ ਸੂਬੇ ਦੇ 90 ਫੀਸਦ ਲੋਕ ਲਾਭ ਲੈ ਰਹੇ ਹਨ। ਇਸ ਦੇ ਨਾਲ ਹੀ ਖੇਤਾਂ ਵਿੱਚ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਗਈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝਾਰਖੰਡ ਤੇ ਪਿਛਵਾੜਾ ਵਿੱਚ ਬੰਦ ਪਈ ਕੋਲ ਮਾਈਨ ਨੂੰ ਮੁੜ ਸ਼ੁਰੂ ਕਰਵਾਇਆ ਅਤੇ ਜੀਵੀਕੇ ਥਰਮਲ ਪਲਾਂਟ ਨੂੰ ਖਰੀਦਿਆ ਗਿਆ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਵੀ ਇਤਿਹਾਸਿਕ ਕੰਮ ਕੀਤੇ ਗਏ। ਸੂਬੇ ਵਿੱਚ 881 ਆਮ ਆਦਮੀ ਕਲੀਨਿਕ ਖੋਲੇ ਗਏ ਹਨ ਜਿੱਥੇ ਪੰਜ ਕਰੋੜ ਤੋਂ ਵੱਧ ਲੋਕ ਆਪਣਾ ਇਲਾਜ ਕਰਵਾ ਚੁੱਕੇ ਹਨ। ਸੂਬਾ ਸਰਕਾਰ ਵੱਲੋਂ ਜਲਦ ਹੀ 200 ਦੇ ਕਰੀਬ ਹੋਰ ਆਮ ਆਦਮੀ ਕਲੀਨਿਕ ਖੋਲਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਨਗਦੀ ਰਹਿਤ ਇਲਾਜ ਮੁਹਈਆ ਕਰਵਾਇਆ ਜਾ ਰਿਹਾ ਹੈ। ਸੂਬੇ ਵਿੱਚ ਸਿੱਖਿਆ ਦੇ ਖੇਤਰ ਨੂੰ ਪ੍ਰਫੁੱਲਿਤ ਕਰਨ ਲਈ ਸਕੂਲ ਆਫ ਐਮੀਨੈਂਸ ਸ਼ੁਰੂ ਕੀਤੇ ਗਏ ਅਤੇ ਸੂਬੇ ਦੇ 65264 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ।