RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਜਥੇਦਾਰ ਸ੍ਰੀ ਅਕਾਲ ਤਖ਼ਤ ਨੇ ਏ.ਆਈ.ਦੀ ਦੁਰਵਰਤੋਂ ’ਤੇ ਚਿੰਤਾ ਜਤਾਈ

ਇਹ ਸਰਕਾਰਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਏ.ਆਈ. ਤਕਨੀਕ ਦੀ ਦੁਰਵਰਤੋਂ ਕਰਕੇ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਵਾਲੇ ਵਰਤਾਰੇ ਨੂੰ ਠੱਲ੍ਹਣ

Jass Grewal by Jass Grewal
March 19, 2026
in ਪੰਜਾਬ
Reading Time: 1 min read
0 0
0

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ) ਤਕਨੀਕ ਦੀ ਦੁਰਵਰਤੋਂ ਕਰਕੇ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਦੇ ਮਾਮਲਿਆਂ ’ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਸਿੱਖ ਕੌਮ ਅਤੇ ਨੌਜਵਾਨਾਂ ਦੇ ਨਾਮ ਵਿਸ਼ੇਸ਼ ਸੰਦੇਸ਼ ਜਾਰੀ ਕੀਤਾ ਹੈ। ਉਨ੍ਹਾਂ ਕੌਮ ਨੂੰ ਆਗਾਹ ਕਰਦਿਆਂ ਕਿਹਾ ਕਿ ਜਦੋਂ ਵੀ ਏ.ਆਈ. ਨਾਲ ਬਣੀ ਕੋਈ ਇਤਰਾਜ਼ਯੋਗ ਵੀਡੀਓ, ਫੋਟੋ ਆਦਿ ਸਾਹਮਣੇ ਆਵੇ ਤਾਂ ਉਸ ਨੂੰ ਅਗਾਂਹ ਸਾਂਝੀ ਕਰਨ ਦੀ ਬਜਾਏ ਸੰਬੰਧਿਤ ਸੋਸ਼ਲ ਮੀਡੀਆ ਪਲੇਟਫਾਰਮ ’ਤੇ ਤੁਰੰਤ ਹੀ ਇਤਰਾਜ਼ਯੋਗ ਸਮੱਗਰੀ ਵਜੋਂ ਰਿਪੋਰਟ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਧਿਆਨ ਵਿਚ ਆਇਆ ਹੈ ਕਿ ਅਕਸਰ ਹੀ ਜਦੋਂ ਕੋਈ ਏ.ਆਈ ਨਾਲ ਬਣੀ ਇਤਰਾਜ਼ਯੋਗ ਵੀਡੀਓ, ਫੋਟੋ ਆਦਿ ਸਾਹਮਣੇ ਆਉਂਦੀ ਹੈ ਤਾਂ ਸਾਡੇ ਲੋਕ ਉਸ ਸਮੱਗਰੀ ਨੂੰ ਆਪਣੇ ਸੋਸ਼ਲ ਮੀਡੀਆ ਮੰਚਾਂ ਉੱਤੇ ਅਪਲੋਡ ਜਾਂ ਸਾਂਝਾ ਕਰਕੇ ਹੋਰ ਵੀ ਅਗਾਂਹ ਫੈਲਾ ਦਿੰਦੇ ਹਨ, ਜਿਸ ਨਾਲ ਸ਼ਰਾਰਤੀ ਅਨਸਰਾਂ ਦਾ ਮੰਤਵ ਪੂਰਾ ਹੁੰਦਾ ਹੈ। ਇਸ ਦੀ ਬਜਾਏ ਵੀਡੀਓ, ਫੋਟੋ ਨੂੰ ਤੁਰੰਤ ਰਿਪੋਰਟ ਕੀਤਾ ਜਾਵੇ।

ਜਥੇਦਾਰ ਗੜਗੱਜ ਨੇ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਵੀ ਹਦਾਇਤ ਕੀਤੀ ਕਿ ਅਜਿਹੇ ਮਾਮਲਿਆਂ ਵਿਚ ਸਖਤੀ ਵਰਤੀ ਜਾਵੇ ਅਤੇ ਆਪਣੇ ਆਪ ਨੋਟਿਸ ਲੈ ਕਿ ਕਾਰਵਾਈ ਨੂੰ ਅਮਲ ਵਿਚ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਇਹ ਸਰਕਾਰਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਏ.ਆਈ. ਤਕਨੀਕ ਦੀ ਦੁਰਵਰਤੋਂ ਕਰਕੇ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਵਾਲੇ ਵਰਤਾਰੇ ਨੂੰ ਠੱਲ੍ਹਣ।

ਜਥੇਦਾਰ ਗੜਗੱਜ ਨੇ ਕਿਹਾ ਕਿ ਏ.ਆਈ. ਤਕਨਾਲੋਜੀ ਮਾੜੀ ਨਹੀਂ ਅਤੇ ਜੇਕਰ ਤਕਨੀਕ ਦੀ ਸਹੀ ਵਰਤੋਂ ਕੀਤੀ ਜਾਵੇ ਤਾਂ ਇਸ ਨਾਲ ਚੰਗਾ ਸਮਾਜ ਸਿਰਜਿਆ ਜਾ ਸਕਦਾ ਹੈ ਪਰ ਜਦੋਂ ਧਰਮਾਂ ਦੇ ਸਿਧਾਂਤਾਂ, ਪਰੰਪਰਾਵਾਂ ਅਤੇ ਇਤਿਹਾਸ ਆਦਿ ਦੀ ਉਲੰਘਣਾ ਕੀਤੀ ਜਾਂਦੀ ਹੈ ਤਾਂ ਇਹ ਆਧੁਨਿਕ ਤਕਨੀਕ ਵੀ ਸਵਾਲਾਂ ਦੇ ਘੇਰੇ ਵਿਚ ਆਉਂਦੀ ਹੈ।

Previous Post

ਮੁਹਾਲੀ ਜ਼ਿਲ੍ਹਾ ਅਦਾਲਤ ਵਿਖੇ ਬਾਰ ਐਸੋਸੀਏਸ਼ਨ ਚੋਣਾਂ ਲਈ ਵੋਟਿੰਗ ਜਾਰੀ

Next Post

ਚੰਡੀਗੜ੍ਹ ਦੇ ਸੈਕਟਰ ਨੌਂ ‘ਚ ਦਿਨ-ਦਿਹਾੜੇ ਕਤਲ: ਪ੍ਰਾਪਰਟੀ ਡੀਲਰ ‘ਤੇ ਚਲਾਈਆਂ ਅੰਨ੍ਹੇਵਾਹ ਗੋਲੀਆਂ

Next Post

ਚੰਡੀਗੜ੍ਹ ਦੇ ਸੈਕਟਰ ਨੌਂ 'ਚ ਦਿਨ-ਦਿਹਾੜੇ ਕਤਲ: ਪ੍ਰਾਪਰਟੀ ਡੀਲਰ 'ਤੇ ਚਲਾਈਆਂ ਅੰਨ੍ਹੇਵਾਹ ਗੋਲੀਆਂ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers