RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਆਸ਼ਾ ਵਰਕਰਾਂ ਦੀ ਸਰਕਾਰ ਨੂੰ ਦੋ ਟੁੱਕ ਚੇਤਾਵਨੀ: 2 ਦਿਨਾਂ ਲਈ ਕੰਮ ‘ਤੇ ਪਰਤੀਆਂ, ਮੰਗਾਂ ਨਾ ਮੰਨੀਆਂ ਤਾਂ ਹੋਵੇਗਾ ਆਰ-ਪਾਰ ਦਾ ਸੰਘਰਸ਼

Jass Grewal by Jass Grewal
March 19, 2026
in ਪੰਜਾਬ
Reading Time: 1 min read
0 0
0

ਆਸ਼ਾ ਵਰਕਰਾਂ ਵੱਲੋਂ ਆਪਣੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਹੜਤਾਲ ਕਾਰਨ ਪਿਛਲੇ ਕੁਝ ਦਿਨਾਂ ਦੌਰਾਨ ਸਿਹਤ ਸੇਵਾਵਾਂ ਉੱਤੇ ਵੱਡਾ ਅਸਰ ਪਿਆ ਅਤੇ ਖ਼ਾਸ ਕਰਕੇ 10 ਲੱਖ ਰੁਪਏ ਤੱਕ ਦੇ ਇਲਾਜ ਵਾਲੇ ਕਾਰਡ” ਬਣਾਉਣ ਦਾ ਕੰਮ ਵੀ ਪੂਰੀ ਤਰ੍ਹਾਂ ਠੱਪ ਰਿਹਾ। ਅੱਜ ਸਰਕਾਰ ਨਾਲ ਹੋਈ ਮੀਟਿੰਗ ਤੋਂ ਬਾਅਦ ਆਸ਼ਾ ਵਰਕਰਾਂ ਨੇ ਫਿਲਹਾਲ ਦੋ ਦਿਨ ਲਈ ਕੰਮ ਮੁੜ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ, ਪਰ ਨਾਲ ਹੀ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਜਲਦੀ ਪੂਰਾ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ

ਇਸ ਮੌਕੇ ਆਸ਼ਾ ਵਰਕਰਾਂ ਸਿਮਰਜੀਤ ਕੌਰ, ਸਵਰਨਜੀਤ ਕੌਰ, ਹਰਬੰਸ ਕੌਰ, ਜਸਵਿੰਦਰ ਕੌਰ, ਅੰਮ੍ਰਿਤਪਾਲ ਕੌਰ ਅਤੇ ਮਨਜੀਤ ਕੌਰ ਵੱਲੋਂ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਅਤੇ ਮੰਗ ਕੀਤੀ ਗਈ ਕਿ ਆਸ਼ਾ ਵਰਕਰਾਂ ਨੂੰ ਘੱਟੋ-ਘੱਟ ਮਜ਼ਦੂਰੀ ਕਾਨੂੰਨ ਦੇ ਤਹਿਤ ਨਿਯਮਿਤ ਕਰਕੇ ਪੱਕੀ ਨੌਕਰੀ ਦਿੱਤੀ ਜਾਵੇ ਅਤੇ ਮਹੀਨਾਵਾਰ ਘੱਟੋ-ਘੱਟ 18,000 ਰੁਪਏ ਤਨਖਾਹ ਨਿਰਧਾਰਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਵੱਖ-ਵੱਖ ਸਕੀਮਾਂ ਤਹਿਤ ਦਿੱਤੇ ਜਾਣ ਵਾਲੇ ਇਨਸੈਂਟਿਵ ’ਚ ਵਾਧਾ ਕੀਤਾ ਜਾਵੇ ਅਤੇ ਸਮੇਂ ਸਿਰ ਭੁਗਤਾਨ ਯਕੀਨੀ ਬਣਾਇਆ ਜਾਵੇ, ਰਿਟਾਇਰਮੈਂਟ ਉਪਰੰਤ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ ਅਤੇ ਆਸ਼ਾ ਵਰਕਰਾਂ ਨੂੰ ਈਐਸਆਈ, ਪੀਐਫ ਅਤੇ ਬੀਮਾ ਵਰਗੀਆਂ ਸਮਾਜਿਕ ਸੁਰੱਖਿਆ ਸਹੂਲਤਾਂ ਦਿੱਤੀਆਂ ਜਾਣ।

ਇਸ ਤੋਂ ਇਲਾਵਾ ਕੰਮ ਦੌਰਾਨ ਹੋਣ ਵਾਲੇ ਹਾਦਸਿਆਂ ਜਾਂ ਮੌਤ ਦੀ ਸੂਰਤ ’ਚ ਯੋਗ ਮੁਆਵਜ਼ਾ ਦਿੱਤਾ ਜਾਵੇ, ਡਿਊਟੀ ਦੇ ਘੰਟਿਆਂ ਦੀ ਸੀਮਾ ਨਿਰਧਾਰਤ ਕਰਕੇ ਕੰਮ ਦਾ ਬੋਝ ਘਟਾਇਆ ਜਾਵੇ ਅਤੇ ਮੋਬਾਈਲ ਤੇ ਆਨਲਾਈਨ ਕੰਮ ਲਈ ਹੋਣ ਵਾਲੇ ਖਰਚੇ ਵੱਖਰੇ ਤੌਰ ’ਤੇ ਦਿੱਤੇ ਜਾਣ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਗਰਭਵਤੀ ਅਤੇ ਬਿਮਾਰ ਆਸ਼ਾ ਵਰਕਰਾਂ ਲਈ ਯੋਗ ਛੁੱਟੀਆਂ ਅਤੇ ਮੈਡੀਕਲ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ ਅਤੇ ਸਿਹਤ ਵਿਭਾਗ ’ਚ ਉਨ੍ਹਾਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇ। ਆਸ਼ਾ ਵਰਕਰਾਂ ਨੇ ਕਿਹਾ ਕਿ ਉਹ ਸਿਹਤ ਵਿਭਾਗ ਦੀ ਰੀੜ੍ਹ ਦੀ ਹੱਡੀ ਵਜੋਂ ਕੰਮ ਕਰਦੀਆਂ ਹਨ, ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਆਪਣੇ ਹੱਕਾਂ ਲਈ ਸੰਘਰਸ਼ ਕਰਨਾ ਪੈ ਰਿਹਾ ਹੈ ਅਤੇ ਜੇਕਰ ਸਰਕਾਰ ਨੇ ਜਲਦ ਹੀ ਉਨ੍ਹਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਾ ਲਿਆ ਤਾਂ ਆਉਣ ਵਾਲੇ ਦਿਨਾਂ ’ਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

Previous Post

ਰਿਸ਼ਤੇ ਹੋਏ ਸ਼ਰਮਸਾਰ, ਪੁੱਤ ਨੇ ਪਿਓ ਦਾ ਕੀਤਾ ਕਤਲ, ਮੱਚਿਆ ਚੀਕ ਚੀਹਾੜਾ

Next Post

ਕੰਗਨਾ ਰਣੌਤ ਦਾ ਵਿਵਾਦਿਤ ਬਿਆਨ! ਰਾਹੁਲ ਗਾਂਧੀ ਦੱਸਿਆ ‘ਟਪੋਰੀ’, ਕਿਹਾ- ‘ਉਨ੍ਹਾਂ ਤੋਂ ਡਰ ਲਗਦੈ

Next Post

ਕੰਗਨਾ ਰਣੌਤ ਦਾ ਵਿਵਾਦਿਤ ਬਿਆਨ! ਰਾਹੁਲ ਗਾਂਧੀ ਦੱਸਿਆ ‘ਟਪੋਰੀ’, ਕਿਹਾ- ‘ਉਨ੍ਹਾਂ ਤੋਂ ਡਰ ਲਗਦੈ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers