RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਬਠਿੰਡਾ ‘ਚ ਵਪਾਰੀ ਨੂੰ ਲੁੱਟਣ ਦੀ ਯੋਜਨਾ ਬਣਾ ਰਹੇ 2 ਮੁਲਜ਼ਮ ਹਥਿਆਰਾਂ ਸਮੇਤ ਗ੍ਰਿਫ਼ਤਾਰ

ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਹਥਿਆਰ ਦਿੱਲੀ ਤੋਂ ਖਰੀਦੇ ਗਏ ਸਨ ਅਤੇ ਇਸ ਸਬੰਧੀ ਹੋਰ ਸਬੰਧਾਂ ਦੀ ਪੜਤਾਲ ਕੀਤੀ ਜਾ ਰਹੀ ਹੈ।

Jass Grewal by Jass Grewal
March 21, 2026
in ਪੰਜਾਬ
Reading Time: 1 min read
0 0
0

 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਬਠਿੰਡਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਗੈਰ-ਕਾਨੂੰਨੀ ਦੇਸੀ .32 ਬੋਰ ਪਿਸਤੌਲਾਂ ਸਮੇਤ ਮੈਗਜ਼ੀਨ ਅਤੇ ਚਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨI ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜੈਕੀ ਕੁਮਾਰ ਉਰਫ਼ ਜੈਕੀ ਵਾਸੀ ਪਰਸਰਾਮ ਨਗਰ, ਬਠਿੰਡਾ ਅਤੇ ਵਿਕਾਸ ਅਰੋੜਾ ਵਾਸੀ ਵਿਸ਼ਾਲ ਨਗਰ,ਬਠਿੰਡਾ ਵਜੋਂ ਹੋਈ ਹੈ। ਵਿਕਾਸ ਅਰੋੜਾ ਅਪਰਾਧਿਕ ਪਿਛੋਕੜ ਵਾਲਾ ਦੋਸ਼ੀ ਹੈ, ਜੋ ਘਰੇਲੂ ਹਿੰਸਾ ਦੇ ਇੱਕ ਮਾਮਲੇ ਵਿੱਚ ਵੀ ਸ਼ਾਮਲ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਹਥਿਆਰ ਦਿੱਲੀ ਤੋਂ ਖਰੀਦੇ ਗਏ ਸਨ ਅਤੇ ਇਸ ਸਬੰਧੀ ਹੋਰ ਸਬੰਧਾਂ ਦੀ ਪੜਤਾਲ ਕੀਤੀ ਜਾ ਰਹੀ ਹੈ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ। ਅਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਏਜੀਟੀਐਫ ਗੁਰਮੀਤ ਚੌਹਾਨ ਨੇ ਕਿਹਾ ਕਿ ਏਜੀਟੀਐਫ ਬਠਿੰਡਾ ਦੀ ਟੀਮ ਨੂੰ ਭਰੋਸੇਯੋਗ ਸੂਤਰਾਂ ਤੋਂ ਪੁਖ਼ਤਾ ਇਤਲਾਹ ਮਿਲੀ ਸੀ ਕਿ ਜੈਕੀ ਉਰਫ਼ ਜੈਕੀ ਅਤੇ ਵਿਕਾਸ ਅਰੋੜਾ, ਜੋ ਡਕੈਤੀ ਕਰਨ ਦੀ ਯੋਜਨਾ ਬਣਾ ਰਹੇ ਸਨ ਅਤੇ ਜਿਨ੍ਹਾਂ ਕੋਲ ਗੈਰ-ਕਾਨੂੰਨੀ ਹਥਿਆਰ ਸਨ , ਨੂੰ ਪੰਚਵਟੀ ਖੇਤਰ ਵਿੱਚ ਮਿੱਤਲ ਮਾਲ ਦੇ ਨੇੜੇ ਦੇਖੇ ਗਏ ਹਨ। ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਡੀਐਸਪੀ ਏਜੀਟੀਐਫ ਬਠਿੰਡਾ ਰੇਂਜ ਜਸਪਾਲ ਸਿੰਘ ਨੇ ਜ਼ਿਲ੍ਹਾ ਬਠਿੰਡਾ ਪੁਲਿਸ ਨਾਲ ਇਹ ਪੁਖ਼ਤਾ ਜਾਣਕਾਰੀ ਸਾਂਝੀ ਕੀਤੀ I

ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਬਠਿੰਡਾ ਡਾ. ਜੋਤੀ ਯਾਦਵ ਨੇ ਦੱਸਿਆ ਕਿ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਦੋ ਸ਼ੱਕੀ ਵਿਅਕਤੀਆਂ ਨੂੰ ਜੀਟੀ ਰੋਡ ਬਠਿੰਡਾ ਤੋਂ ਆਉਂਦੇ ਦੇਖਿਆ ਗਿਆ। ਸਰਹਿੰਦ ਨਹਿਰ ਦੇ ਨੇੜੇ ਸੰਤਪੁਰਾ ਰੋਡ ‘ਤੇ ਸਥਿਤ ਪੁਲਿਸ ਨਾਕੇ ਨੂੰ ਦੇਖ ਕੇ ਉਨ੍ਹਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਪਾਰਟੀ ਨੇ ਉਨ੍ਹਾਂ ਨੂੰ ਮੁਸਤੈਦੀ ਨਾਲ ਕਾਬੂ ਕਰ ਲਿਆ ਅਤੇ ਗੈਰ-ਕਾਨੂੰਨੀ ਹਥਿਆਰ ਬਰਾਮਦ ਕੀਤੇ ।

ਇਸ ਸਬੰਧੀ ਬਠਿੰਡਾ ਦੇ ਪੁਲਿਸ ਸਟੇਸ਼ਨ ਕੋਤਵਾਲੀ ਵਿਖੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫਆਈਆਰ ਨੰਬਰ 65 ਮਿਤੀ 20.03.2026 ਨੂੰ ਕੇਸ ਦਰਜ ਕੀਤਾ ਗਿਆ ਹੈ।

Previous Post

Property Tax ਭਰਨ ਲਈ ਨਗਰ ਨਿਗਮ ਦਫਤਰ ਛੁੱਟੀਆਂ ’ਚ ਵੀ ਖੁੱਲ੍ਹਣਗੇ

Next Post

ਮੋਗਾ ਦੇ ਗੁਰਦੁਆਰਾ ਸਾਹਿਬ ‘ਚ ਘੇਰੇ ਕਿਸਾਨ ਆਗੂ; ਪੁਲਿਸ ਦੀ ਘੇਰਾਬੰਦੀ ਕਾਰਨ ਵਧਿਆ ਤਣਾਅ

Next Post

ਮੋਗਾ ਦੇ ਗੁਰਦੁਆਰਾ ਸਾਹਿਬ 'ਚ ਘੇਰੇ ਕਿਸਾਨ ਆਗੂ; ਪੁਲਿਸ ਦੀ ਘੇਰਾਬੰਦੀ ਕਾਰਨ ਵਧਿਆ ਤਣਾਅ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers