RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਮੈਂ 14 ਅਪ੍ਰੈਲ ਨੂੰ ਖ਼ੁਦ ਬੇਅਦਬੀ’ ਮਾਮਲੇ ’ਤੇ ਸਖਤ ਸਜ਼ਾਵਾਂ ਲਈ ਕਾਨੂੰਨ ਦਾ ਖਰੜਾ ਲੈ ਕੇ ਸਮਾਣਾ ਮੋਰਚੇ ‘ਚ ਪੁੱਜਾਂਗਾ: ਸੰਧਵਾਂ ਦਾ ਵੱਡਾ ਐਲਾਨ

ਭਾਈ ਗੁਰਜੀਤ ਸਿੰਘ ਖ਼ਾਲਸਾ ਨੇ ਐਲਾਨ ਕੀਤਾ ਕਿ ਜਦੋਂ ਤੱਕ ਕਾਨੂੰਨ ਬਣ ਕੇ ਲਾਗੂ ਨਹੀਂ ਹੁੰਦਾ ਓਦੋ ਤੱਕ ਉਹ ਟਾਵਰ ਤੋਂ ਹੇਠਾਂ ਨਹੀਂ ਉਤਰਨਗੇ।

Jass Grewal by Jass Grewal
March 23, 2026
in ਪੰਜਾਬ
0 0
0

 ਐਤਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਿਧਾਇਕਾਂ ਦੇ ਵਫ਼ਦ ਨੂੰ ਨਾਲ ਲੈ ਕੇ ਸਮਾਣਾ ਟਾਵਰ ਮੋਰਚੇ ਦੇ ਧਰਨੇ ’ਚ ਪੁੱਜੇ ਤੇ ਸੰਗਤ ਨਾਲ ਗੱਲਬਾਤ ਕੀਤੀ। ਇਸ ਮੌਕੇ ਸਪੀਕਰ ਸੰਧਵਾਂ ਨੇ ਬਾਬਾ ਬੰਦਾ ਸਿੰਘ ਬਹਾਦਰ ਚੌਂਕ ਵਿਖੇ ਸੰਗਤ ਦੇ ਵਿਸ਼ਾਲ ਇਕੱਠ ਵਿੱਚ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ-2008 ਵਿੱਚ ਸੋਧ ਕਰਨ ਅਤੇ ਸਖ਼ਤ ਕਾਨੂੰਨ ਲਿਆਉਣ ਲਈ 13 ਅਪ੍ਰੈਲ ਨੂੰ ਸੱਦੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਪਾਸ ਕੀਤੇ ਗਏ ਕਾਨੂੰਨ ਦਾ ਖਰੜਾ ਲੈਕੇ ਉਹ 14 ਅਪ੍ਰੈਲ ਨੂੰ ਸਮਾਣਾ ਮੋਰਚੇ ਵਿੱਚ ਪੁੱਜਣਗੇ। ਇਸ ਮੌਕੇ ਉਹ ਖੁਦ ਇਸ ਪਾਸ ਕਾਨੂੰਨ ਦਾ ਖਰੜਾ ਅਕਤੂਬਰ 2024 ਤੋਂ ਟਾਵਰ ਉੱਤੇ ਬੈਠੇ ਭਾਈ ਗੁਰਜੀਤ ਸਿੰਘ ਖ਼ਾਲਸਾ ਨੂੰ ਸੌਂਪਣਗੇ।

ਵਫਦ ਵੱਲੋਂ ਮੋਰਚੇ ਦੇ ਆਗੂਆਂ ਨਾਲ ਵਿਸ਼ੇਸ ਬੈਠਕ ਕੀਤੀ ਗਈ ਤੇ ਵਿਸ਼ੇਸ ਸੈਸ਼ਨ ਬਾਰੇ ਜਾਣਕਾਰੀ ਸਾਂਝੀ ਕੀਤੀ। ਬੈਠਕ ’ਚ ਸਮਾਣਾ ਮੋਰਚੇ ਦੇ ਕੋਆਰਡੀਨੇਟਰ ਗੁਰਪ੍ਰੀਤ ਸਿੰਘ, ਅਮਿਤੋਜ ਸਿੰਘ ਮਾਨ, ਪੁਸ਼ਪਿੰਦਰ ਸਿੰਘ ਕਾਕਾ, ਤਲਵਿੰਦਰ ਸਿੰਘ ਔਲਖ, ਅਮਰਜੀਤ ਸਿੰਘ ਮਰਿਆਦਾ ਅਤੇ ਕਾਕਾ ਸਿੰਘ ਕੋਟੜਾ ਸ਼ਾਮਲ ਸਨ। ਇਸ ਦੌਰਾਨ ਟਾਵਰ ਉਤੇ ਬੈਠੇ ਭਾਈ ਗੁਰਜੀਤ ਸਿੰਘ ਖ਼ਾਲਸਾ ਨੇ ਮੋਬਾਇਲ ‘ਤੇ ਸਪੀਕਰ ਸੰਧਵਾਂ ਨਾਲ ਗੱਲਬਾਤ ਕਰਦਿਆਂ ਜਿੱਥੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਬਣਾਉਣ ਲਈ ਇਹ ਵਿਸ਼ੇਸ਼ ਸੈਸ਼ਨ ਸੱਦਣ ‘ਤੇ ਧੰਨਵਾਦ ਕੀਤਾ ਉੱਥੇ ਹੀ ਕਿਹਾ ਕਿ ਉਹ ਇਸ ਕਾਨੂੰਨ ਦੇ ਪਾਸ ਹੋਣ ਤੋਂ ਬਾਅਦ ਟਾਵਰ ਤੋਂ ਹੇਠਾਂ ਉਤਰ ਆਉਣਗੇ। ਭਾਈ ਗੁਰਜੀਤ ਸਿੰਘ ਖ਼ਾਲਸਾ ਨੇ ਐਲਾਨ ਕੀਤਾ ਕਿ ਜਦੋਂ ਤੱਕ ਕਾਨੂੰਨ ਬਣ ਕੇ ਲਾਗੂ ਨਹੀਂ ਹੁੰਦਾ ਓਦੋ ਤੱਕ ਉਹ ਟਾਵਰ ਤੋਂ ਹੇਠਾਂ ਨਹੀਂ ਉਤਰਨਗੇ। ਕਮੇਟੀ ਆਗੂਆਂ ਨੇ ਦੱਸਿਆ ਕਿ ਅੱਜ ਵਧੀਆ ਮਾਹੌਲ ’ਚ ਗੱਲਬਾਤ ਹੋਈ ਹੈ ਪਰ ਮੋਰਚਾ ਜਾਰੀ ਰਹੇਗਾ।

ਇਸ ਦੌਰਾਨ ਸਪੀਕਰ ਸੰਧਵਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਤੇ ਮੀਡੀਆ ਇੰਚਾਰਜ ਬਲਤੇਜ ਪੰਨੂ, ਸੰਤ ਸਮਾਜ ਵੱਲੋਂ ਬਾਬਾ ਭੁਪਿੰਦਰ ਸਿੰਘ ਰਾਮਪੁਰ ਖੇੜੇ ਵਾਲੇ, ਵਿਧਾਨ ਸਭਾ ਦੀ ਸਿਲੈਕਟ ਕਮੇਟੀ ਦੇ ਚੇਅਰਮੈਨ ਡਾ. ਇੰਦਰਬੀਰ ਸਿੰਘ ਨਿੱਜਰ, ਚੇਤਨ ਸਿੰਘ ਜੌੜਾਮਾਜਰਾ, ਅਜੀਤਪਾਲ ਸਿੰਘ ਕੋਹਲੀ, ਗੁਰਲਾਲ ਘਨੌਰ, ਨਰਿੰਦਰ ਕੌਰ ਭਰਾਜ, ਗੁਰਦੇਵ ਸਿੰਘ ਦੇਵ ਮਾਨ ਅਤੇ ਕੁਲਵੰਤ ਸਿੰਘ ਬਾਜ਼ੀਗਰ ਵੀ ਮੌਜੂਦ ਸਨ।

ਸੰਧਵਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਗੱਲੋਂ ਪੂਰੀ ਤਰ੍ਹਾਂ ਸੰਜੀਦਾ ਤੇ ਵਚਨਬੱਧ ਹੈ ਕਿ ਪ੍ਰਸਤਾਵਿਤ ਕਾਨੂੰਨ ਵਿੱਚ ਸਖ਼ਤ ਸਜ਼ਾ, ਭਾਰੀ ਜੁਰਮਾਨੇ, ਜਾਇਦਾਦ ਜ਼ਬਤ ਕਰਨ ਅਤੇ ਡਿਜੀਟਲ ਸਮੱਗਰੀ ਰਾਹੀਂ ਕੀਤੇ ਗਏ ਅਪਰਾਧਾਂ ਨੂੰ ਇਸ ਦੇ ਦਾਇਰੇ ਹੇਠ ਲਿਆਉਣ ਦੀ ਵਿਵਸਥਾ ਹੋਵੇਗੀ, ਜਿਸ ਦਾ ਖਰੜਾ ਸੰਤ ਸਮਾਜ ਅਤੇ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰਕੇ ਤਿਆਰ ਕੀਤਾ ਜਾ ਰਿਹਾ ਹੈ।

ਸਪੀਕਰ ਸੰਧਵਾਂ ਨੇ ਦੁਹਰਾਇਆ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਕੋਈ ਝੂਠਾ ਵਾਅਦਾ ਨਹੀਂ ਕਰਦੀ ਸਗੋਂ ਕੰਮ ਕਰਨ ਵਿੱਚ ਯਕੀਨ ਰੱਖਦੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਇਸ ਕਨੂੰਨ ਨੂੰ ਵਿਧਾਨ ਸਭਾ ਦੇ ਹੋਰ ਕਾਰਜਾਂ ਨਾਲ ਰੱਲਗੱਡ ਨਹੀਂ ਸੀ ਕਰਨਾ ਚਾਹੁੰਦੀ ਸਗੋਂ “ਖਾਲਸੇ ਦੇ ਸਾਜਨਾ ਦਿਵਸ ਦੇ ਪਵਿੱਤਰ ਮੌਕੇ ‘ਤੇ ਇੱਕ ਵਿਸ਼ੇਸ਼ ਸੈਸ਼ਨ ਬੁਲਾਕੇ ਐਕਟ ਬਣਾ ਰਹੀ ਹੈ।

ਇਸ ਦੌਰਾਨ ਆਪ ਦੇ ਸੂਬਾ ਜਨਰਲ ਸਕੱਤਰ ਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਅਤੇ ਸਿਲੈਕਟ ਕਮੇਟੀ ਦੇ ਚੇਅਰਮੈਨ ਡਾ ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ‘ਬੇਅਦਬੀ’ ਦੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਉਣ ਲਈ ਇਸ ਕਾਨੂੰਨ ਦਾ ਖਰੜਾ ਤਿਆਰ ਕਰਦੇ ਸਮੇਂ ਦੇਸ਼ ਭਰ ਦੇ ਉੱਘੇ ਵਕੀਲਾਂ ਤੋਂ ਵੀ ਰਾਏ ਲਈ ਜਾਵੇਗੀ।”

ਬਲਤੇਜ ਪੰਨੂ ਨੇ ਕਿਹਾ ਕਿ ਸੈਸ਼ਨ ਦੌਰਾਨ ਪੰਜਾਬ ਸਰਕਾਰ ਦੁਆਰਾ ਲਾਗੂ ਕੀਤੇ ਗਏ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ-2008 ਵਿੱਚ ਜ਼ਰੂਰੀ ਸੋਧਾਂ ਕੀਤੀਆਂ ਜਾਣਗੀਆਂ ਤਾਂ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਹੋਰ ਧਾਰਮਿਕ ਗ੍ਰੰਥਾਂ ਦੀ ‘ਬੇਅਦਬੀ’ ਨੂੰ ਰੋਕਣ ਲਈ ਮਜ਼ਬੂਤ ਅਤੇ ਵਿਆਪਕ ਕਾਨੂੰਨ ਲਿਆਂਦਾ ਜਾ ਸਕੇ। ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਐਲਾਨ ਅਨੁਸਾਰ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਅੱਜ ਸਮਾਣਾ ਦਾ ਦੌਰਾ ਕਰਕੇ ਭਾਈ ਗੁਰਜੀਤ ਸਿੰਘ ਖਾਲਸਾ ਨੂੰ ਆਪਣਾ ਵਿਰੋਧ ਪ੍ਰਦਰਸ਼ਨ ਖਤਮ ਕਰਨ ਲਈ ਮਨਾਉਣ ਅਤੇ ਉਨ੍ਹਾਂ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਸ਼ਾਮਲ ਹੋਣ ਲਈ ਵੀ ਸੱਦਾ ਦਿੱਤਾ ਹੈ। ਇਸ ਮੌਕੇ ਏਡੀਸੀ ਦਮਨਜੀਤ ਸਿੰਘ ਮਾਨ, ਐਸਪੀ ਵੈਭਵ ਚੌਧਰੀ, ਐਸਡੀਐਮ ਰਿਚਾ ਗੋਇਲ, ਡੀਐਸਪੀ ਫ਼ਤਿਹ ਸਿੰਘ ਬਰਾੜ ਵੀ ਹਾਜ਼ਰ ਸਨ।

Previous Post

ਹਿਮਾਚਲ ਪ੍ਰਦੇਸ਼ ਦੀਆਂ ਵਪਾਰਕ ਗੱਡੀਆਂ ’ਤੇ ਐਂਟਰੀ ਟੈਕਸ ਲਾਉਣ ਦੀ ਯੋਜਨਾ: Harjot Bains

Next Post

ਗਗਨਦੀਪ ਰੰਧਾਵਾ ਖੁਦਕੁਸ਼ੀ ਮਾਮਲੇ ਨੂੰ ਲੈ ਕੇ ਕਾਨੂੰਨ ਅਨੁਸਾਰ ਕੀਤੀ ਜਾ ਰਹੀ ਹੈ ਕਾਰਵਾਈ – ਕੁਲਦੀਪ ਸਿੰਘ ਧਾਲੀਵਾਲ

Next Post

ਗਗਨਦੀਪ ਰੰਧਾਵਾ ਖੁਦਕੁਸ਼ੀ ਮਾਮਲੇ ਨੂੰ ਲੈ ਕੇ ਕਾਨੂੰਨ ਅਨੁਸਾਰ ਕੀਤੀ ਜਾ ਰਹੀ ਹੈ ਕਾਰਵਾਈ - ਕੁਲਦੀਪ ਸਿੰਘ ਧਾਲੀਵਾਲ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers