RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਅਸ਼ਵਨੀ ਸ਼ਰਮਾ ਨੇ ਆਪ ‘ਤੇ ਕੀਤਾ ਤਿੱਖਾ ਹਮਲਾ, ਕਿਹਾ- ਮੁੱਖ ਮੰਤਰੀ ਸਿਹਤ ਯੋਜਨਾ ਵਾਲਾ ਹੈਲਥ ਇੰਸ਼ੋਰੈਂਸ ਕਾਰਡ ਮਹਿਜ਼ ਕਾਗ਼ਜ਼ ਦਾ ਟੁਕੜਾ

ਇਹ ਕਾਰਡ ਮਹਿਜ਼ ਕਾਗਜ਼ ਦਾ ਟੁਕੜਾ ਸਾਬਿਤ ਹੋਇਆ ਜਿਸ ਨੇ ਭਾਰੀ ਹਸਪਤਾਲ ਬਿੱਲ ਅੱਗੇ ਇਕ ਰੁਪਏ ਦੀ ਮਦਦ ਨਹੀਂ ਕੀਤੀ।

Jass Grewal by Jass Grewal
March 30, 2026
in ਪੰਜਾਬ
Reading Time: 1 min read
0 0
0

ਭਾਰਤੀ ਜਨਤਾ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਤਹਿਤ ਪੰਜਾਬ ਦੀ ਬਹੁ-ਚਰਚਿਤ ‘ਸਿਹਤ ਕ੍ਰਾਂਤੀ’ ਪੂਰੀ ਤਰ੍ਹਾਂ ਬੇਨਕਾਬ ਹੋ ਚੁੱਕੀ ਹੈ। ਹਾਲ ਹੀ ਵਿਚ ਸਾਹਮਣੇ ਆਈ ਇਕ ਵੀਡੀਓ ਵਿਚ ਇਕ ਆਮ ਪਰਿਵਾਰ ਦਾ ਦਰਦ ਇਹ ਵਿਖਾਉਂਦਾ ਹੈ ਕਿ ਮੁੱਖ ਮੰਤਰੀ ਸਿਹਤ ਯੋਜਨਾ ਦੇ ਤਹਿਤ ਪੰਜਾਬ ਸਰਕਾਰ ਉਨ੍ਹਾਂ ਨੂੰ ਮੁਫ਼ਤ ਇਲਾਜ ਦੇਣ ਵਿਚ ਨਾਕਾਮ ਰਹੀ ਹੈ।

ਸ਼ਰਮਾ ਨੇ ਕਿਹਾ ਕਿ ਵੱਡੇ-ਵੱਡੇ ਦਾਅਵਿਆਂ ਤੇ ਪ੍ਰਚਾਰ ’ਤੇ ਕਰੋੜਾਂ ਰੁਪਏ ਖਰਚ ਕਰਨ ਦੇ ਬਾਵਜੂਦ ਜ਼ਮੀਨੀ ਹਕੀਕਤ ਬੇਹੱਦ ਚਿੰਤਾਜਨਕ ਹੈ। ਇਕ ਪਰਿਵਾਰ ਕੋਲ ਸਹੀ ਹੈਲਥ ਇੰਸ਼ੋਰੈਂਸ ਕਾਰਡ ਹੋਣ ਦੇ ਬਾਵਜੂਦ ਮੈਡੀਕਲ ਹੰਗਾਮੀ ਸਥਿਤੀ ਵਿਚ ਉਨ੍ਹਾਂ ਨੂੰ ਕੋਈ ਆਰਥਿਕ ਰਾਹਤ ਨਹੀਂ ਮਿਲੀ। ਇਹ ਕਾਰਡ ਮਹਿਜ਼ ਕਾਗਜ਼ ਦਾ ਟੁਕੜਾ ਸਾਬਿਤ ਹੋਇਆ ਜਿਸ ਨੇ ਭਾਰੀ ਹਸਪਤਾਲ ਬਿੱਲ ਅੱਗੇ ਇਕ ਰੁਪਏ ਦੀ ਮਦਦ ਨਹੀਂ ਕੀਤੀ।

 

ਪਠਾਨਕੋਟ ਦੇ ਵਿਧਾਇਕ ਨੇ ਕੇਂਦਰ ਸਰਕਾਰ ਦੀ ਆਯੁਸ਼ਮਾਨ ਭਾਰਤ ਯੋਜਨਾ ਦੀ ਸਫਲਤਾ ਦਾ ਜ਼ਿਕਰ ਕਰਦੇ ਹੋਏ ਤਿੱਖਾ ਫਰਕ ਦੱਸਿਆ। ਜਿਥੇ ਆਯੁਸ਼ਮਾਨ ਭਾਰਤ ਯੋਜਨਾ ਬਿਨਾਂ ਕਿਸੇ ਪੱਖਪਾਤ ਦੇ ਕਰੋੜਾਂ ਨਾਗਿਰਕਾਂ ਨੂੰ ਮੁਫ਼ਤ ਤੇ ਸੁਖਾਲੀ ਸਿਹਤ ਸੇਵਾ ਯਕੀਨੀ ਬਣਾਉਂਦੀ ਹੈ, ਉਥੇ ਹੀ ਪੰਜਾਬ ਦਾ ਮਾਡਲ ਖੋਖਲਾ ਤੇ ਭੁਲੇਖਾ ਪਾਊ ਸਾਬਿਤ ਹੋਇਆ ਹੈ।

ਉਨ੍ਹਾਂ ਨੇ ਸੂਬਾ ਸਰਕਾਰ ’ਤੇ ਲੋਕ ਭਲਾਈ ਦੀ ਬਜਾਏ ਸਿਆਸੀ ਪ੍ਰਚਾਰ ਨੂੰ ਪਹਿਲ ਦੇਣ ਦਾ ਦੋਸ਼ ਵੀ ਲਾਇਆ। ਹਕੀਕਤ ਇਹ ਹੈ ਕਿ ਭਗਵੰਤ ਮਾਨ ਪੰਜਾਬ ਦੇ ਲੋਕਾਂ ਦੀ ਸਿਹਤ ਦੀ ਸੁਰੱਖਿਆ ਤੋਂ ਵੱਧ ਆਪਣਾ ਸਿਆਸੀ ਅਕਸ ਚਮਕਾਉਣ ਵਿਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਜਦੋਂ ਨਾਗਰਿਕ ਪਰੇਸ਼ਾਨ ਹੋਣ ਤਾਂ ਸ਼ਾਸਨ ਸਿਰਫ ਪ੍ਰਚਾਰ ਦੇ ਸਹਾਰੇ ਨਹੀਂ ਚੱਲ ਸਕਦਾ।

Previous Post

1100 ਤੋਂ ਵੱਧ ਬੰਬ ਦੀਆਂ ਝੂਠੀਆਂ ਧਮਕੀਆਂ ਦੇਣ ਵਾਲਾ ਚੜ੍ਹਿਆ ਪੁਲੀਸ ਅੜਿੱਕੇ

Recent News

  • ਅਸ਼ਵਨੀ ਸ਼ਰਮਾ ਨੇ ਆਪ ‘ਤੇ ਕੀਤਾ ਤਿੱਖਾ ਹਮਲਾ, ਕਿਹਾ- ਮੁੱਖ ਮੰਤਰੀ ਸਿਹਤ ਯੋਜਨਾ ਵਾਲਾ ਹੈਲਥ ਇੰਸ਼ੋਰੈਂਸ ਕਾਰਡ ਮਹਿਜ਼ ਕਾਗ਼ਜ਼ ਦਾ ਟੁਕੜਾ
  • 1100 ਤੋਂ ਵੱਧ ਬੰਬ ਦੀਆਂ ਝੂਠੀਆਂ ਧਮਕੀਆਂ ਦੇਣ ਵਾਲਾ ਚੜ੍ਹਿਆ ਪੁਲੀਸ ਅੜਿੱਕੇ
  • ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਵਿਧਾਨ ਪ੍ਰੀਸ਼ਦ ਤੋਂ ਦਿੱਤਾ ਅਸਤੀਫ਼ਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers