RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੁਨੀਆਂ

Sonam Wangchuk ਵੱਲੋਂ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਦਖ਼ਲ ਦੇਣ ਦੀ ਅਪੀਲ

‘ਭਰੋਸੇ ਅਤੇ ਬੇਭਰੋਸਗੀ ਵਿਚਾਲੇ ਲਟਕਦਾ ਲੱਦਾਖ’ ਸਿਰਲੇਖ ਹੇਠ ਲਿਖਦਿਆਂ ਵਾਂਗਚੁਕ ਨੇ ਕਿਹਾ ਕਿ ਉਨ੍ਹਾਂ ਦੀ ਨਜ਼ਰਬੰਦੀ (NSA) ਖ਼ਤਮ ਹੋਏ ਨੂੰ ਅੱਜ ਪੂਰਾ ਇੱਕ ਮਹੀਨਾ ਬੀਤ ਚੁੱਕਾ ਹੈ।

Jass Grewal by Jass Grewal
April 13, 2026
in ਦੁਨੀਆਂ, ਦੇਸ਼
Reading Time: 1 min read
0 0
0

ਵਾਤਾਵਰਨ ਕਾਰਕੁਨ ਸੋਨਮ ਵਾਂਗਚੁਕ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲੱਦਾਖ ਦੇ ਭਖਦੇ ਮਸਲਿਆਂ ਦੇ ਹੱਲ ਲਈ ‘ਸਮੇਂ ਸਿਰ ਕਦਮ’ ਚੁੱਕਣ ਦੀ ਅਪੀਲ ਕੀਤੀ ਹੈ। ਵਾਂਗਚੁਕ ਨੇ ਚਿੰਤਾ ਪ੍ਰਗਟਾਈ ਕਿ ਕੇਂਦਰੀ ਗ੍ਰਹਿ ਮੰਤਰਾਲੇ ਅਤੇ ਲੱਦਾਖ ਦੇ ਆਗੂਆਂ ਵਿਚਾਲੇ ਹੋਣ ਵਾਲੀ ਅਗਲੇ ਦੌਰ ਦੀ ਗੱਲਬਾਤ ਲਈ ਅਜੇ ਤੱਕ ਕੋਈ ਤਾਰੀਖ਼ ਤੈਅ ਨਹੀਂ ਕੀਤੀ ਗਈ, ਜਿਸ ਕਾਰਨ ਖਿੱਤੇ ਦੇ ਲੋਕਾਂ ਵਿੱਚ ਨਿਰਾਸ਼ਾ ਵਧ ਰਹੀ ਹੈ।

‘ਭਰੋਸੇ ਅਤੇ ਬੇਭਰੋਸਗੀ ਵਿਚਾਲੇ ਲਟਕਦਾ ਲੱਦਾਖ’ ਸਿਰਲੇਖ ਹੇਠ ਲਿਖਦਿਆਂ ਵਾਂਗਚੁਕ ਨੇ ਕਿਹਾ ਕਿ ਉਨ੍ਹਾਂ ਦੀ ਨਜ਼ਰਬੰਦੀ (NSA) ਖ਼ਤਮ ਹੋਏ ਨੂੰ ਅੱਜ ਪੂਰਾ ਇੱਕ ਮਹੀਨਾ ਬੀਤ ਚੁੱਕਾ ਹੈ। ਉਨ੍ਹਾਂ ਕਿਹਾ ਕਿ ਨਜ਼ਰਬੰਦੀ ਹਟਾਉਣ ਦੇ ਫੈਸਲੇ ਨਾਲ ਇੱਕ ਉਮੀਦ ਜਾਗੀ ਸੀ ਕਿ ਕੇਂਦਰ ਸਰਕਾਰ ਪੁਰਾਣੀਆਂ ਗਲਤੀਆਂ ਸੁਧਾਰ ਕੇ ‘ਆਪਸੀ ਵਿਸ਼ਵਾਸ’ ਅਤੇ ‘ਸਾਰਥਕ ਗੱਲਬਾਤ’ ਦਾ ਰਾਹ ਪੱਧਰਾ ਕਰੇਗੀ। ਉਨ੍ਹਾਂ ਅਫਸੋਸ ਜਤਾਇਆ ਕਿ 4 ਫਰਵਰੀ ਨੂੰ ਹੋਈ ਪਿਛਲੀ ਮੀਟਿੰਗ ਤੋਂ ਬਾਅਦ ਢਾਈ ਮਹੀਨੇ ਬੀਤ ਜਾਣ ’ਤੇ ਵੀ ਅਗਲੀ ਗੱਲਬਾਤ ਦਾ ਕੋਈ ਨਾਮੋ-ਨਿਸ਼ਾਨ ਨਹੀਂ ਹੈ।

ਵਾਂਗਚੁਕ ਨੇ ਚਿਤਾਵਨੀ ਦਿੱਤੀ ਕਿ ਗੱਲਬਾਤ ਵਿੱਚ ਹੋ ਰਹੀ ਦੇਰੀ ਦਾ ਫਾਇਦਾ ਚੁੱਕ ਕੇ ਕੁੱਝ ਸ਼ਰਾਰਤੀ ਅਨਸਰ ਲੇਹ ਅਤੇ ਕਾਰਗਿਲ ( ਬੋਧੀ ਅਤੇ ਮੁਸਲਿਮ) ਭਾਇਚਾਰਿਆਂ ਵਿਚਾਲੇ ਫਿਰਕੂ ਪਾੜਾ ਪਾਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਉਨ੍ਹਾਂ ਕਿਹਾ, “ਸੰਵੇਦਨਸ਼ੀਲ ਸਰਹੱਦੀ ਖੇਤਰ ਦੇ ਲੋਕ ਖੁਦ ਨੂੰ ਹਤਾਸ਼ ਮਹਿਸੂਸ ਕਰ ਰਹੇ ਹਨ। ਮੈਂ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਅਪੀਲ ਕਰਦਾ ਹਾਂ ਕਿ ਦੇਸ਼ ਹਿੱਤ ਨੂੰ ਮੁੱਖ ਰੱਖਦਿਆਂ ਇਨ੍ਹਾਂ ਮਸਲਿਆਂ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾਵੇ।

ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਲੇਹ ਐਪੈਕਸ ਬਾਡੀ (LAB) ਅਤੇ ਕਾਰਗਿਲ ਡੈਮੋਕ੍ਰੇਟਿਕ ਅਲਾਇੰਸ (KDA) ਦੇ ਸੱਦੇ ‘ਤੇ ਲੱਦਾਖ ਵਿੱਚ ਵੱਡੇ ਰੋਸ ਮੁਜ਼ਾਹਰੇ ਹੋਏ ਸਨ। ਪ੍ਰਦਰਸ਼ਨਕਾਰੀਆਂ ਦੀ ਮੁੱਖ ਮੰਗ ਲੱਦਾਖ ਨੂੰ ਪੂਰਨ ਰਾਜ ਦਾ ਦਰਜਾ ਦੇਣ ਅਤੇ ਸੰਵਿਧਾਨ ਦੇ ਛੇਵੇਂ ਸ਼ਡਿਊਲ ਵਿੱਚ ਸ਼ਾਮਲ ਕਰਨ ਦੀ ਹੈ। ਹਾਲਾਂਕਿ ਪ੍ਰਸ਼ਾਸਨਿਕ ਅਧਿਕਾਰੀ ਪਿਛਲੀਆਂ ਮੀਟਿੰਗਾਂ ਨੂੰ ‘ਸਾਰਥਕ’ ਦੱਸ ਰਹੇ ਹਨ, ਪਰ ਲੱਦਾਖੀ ਆਗੂਆਂ ਨੇ ਇਨ੍ਹਾਂ ਨੂੰ ‘ਬੇਸਿੱਟਾ’ ਕਰਾਰ ਦਿੱਤਾ ਹੈ।

Previous Post

ਸਰਕਾਰ ਛੁਪਾਉਣਾ ਚਾਹੁੰਦੀ ਹੈ ਆਪਣੀ ਨਾਕਾਮੀ- ਪ੍ਰਤਾਪ ਸਿੰਘ ਬਾਜਵਾ

Next Post

ਭਿੰਡੀ ਸੈਦਾਂ ਪੁਲੀਸ ਥਾਣਾ ਧਮਾਕੇ ਦੇ ਮਾਮਲੇ ‘ਚ 6 ਗ੍ਰਿਫ਼ਤਾਰ

Next Post
ਭਿੰਡੀ ਸੈਦਾਂ ਪੁਲੀਸ ਥਾਣਾ ਧਮਾਕੇ ਦੇ ਮਾਮਲੇ ‘ਚ  6 ਗ੍ਰਿਫ਼ਤਾਰ

ਭਿੰਡੀ ਸੈਦਾਂ ਪੁਲੀਸ ਥਾਣਾ ਧਮਾਕੇ ਦੇ ਮਾਮਲੇ 'ਚ 6 ਗ੍ਰਿਫ਼ਤਾਰ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers