RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਘਰ ਦੀ ਕੰਧ ਡਿੱਗੀ ਤੇ ਦੁਕਾਨਾਂ ਦੇ ਦਰਵਾਜ਼ੇ ਉੱਡੇ; ਔਰਤ ਸਮੇਤ ਤਿੰਨ ਜ਼ਖ਼ਮੀ

ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

Jass Grewal by Jass Grewal
April 22, 2026
in ਪੰਜਾਬ
Reading Time: 1 min read
0 0
0

ਅਬੋਹਰ ਦੇ ਪਟੇਲ ਪਾਰਕ ਨੇੜੇ ਬੀਤੀ ਰਾਤ ਇੱਕ ਘਰ ਵਿੱਚ ਹੋਏ ਰਹੱਸਮਈ ਧਮਾਕੇ ਕਾਰਨ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਧਮਾਕਾ ਇੰਨਾ ਭਿਆਨਕ ਸੀ ਕਿ ਘਰ ਦੀ ਇੱਕ ਕੰਧ ਡਿੱਗ ਗਈ ਅਤੇ ਨੇੜਲੀਆਂ ਦੁਕਾਨਾਂ ਦੇ ਦਰਵਾਜ਼ੇ ਵੀ ਉੱਡ ਗਏ। ਇਸ ਹਾਦਸੇ ਵਿੱਚ ਇੱਕ ਔਰਤ ਸਮੇਤ ਤਿੰਨ ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਸੀਨੀਅਰ ਪੁਲੀਸ ਕਪਤਾਨ (SSP) ਗੁਰਮੀਤ ਸਿੰਘ ਸਮੇਤ ਫੋਰੈਂਸਿਕ ਵਿਗਿਆਨ ਲੈਬ (FSL) ਦੀ ਟੀਮ ਮੌਕੇ ’ਤੇ ਪਹੁੰਚ ਗਈ। ਮੁੱਢਲੀ ਜਾਂਚ ਵਿੱਚ ਧਮਾਕੇ ਦਾ ਕਾਰਨ ਗੈਸ ਸਿਲੰਡਰ ਦਾ ਫਟਣਾ ਦੱਸਿਆ ਜਾ ਰਿਹਾ ਹੈ, ਹਾਲਾਂਕਿ ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਘਰ ਵਿੱਚ ਕਿਸੇ ਜਲਣਸ਼ੀਲ ਪਦਾਰਥ ਦੀ ਮੌਜੂਦਗੀ ਕਾਰਨ ਧਮਾਕਾ ਇੰਨਾ ਜ਼ਬਰਦਸਤ ਹੋ ਸਕਦਾ ਹੈ। ਅਸਲ ਕਾਰਨਾਂ ਦਾ ਪਤਾ ਜਾਂਚ ਤੋਂ ਬਾਅਦ ਹੀ ਲੱਗੇਗਾ।

ਜਾਣਕਾਰੀ ਅਨੁਸਾਰ ਇਹ ਧਮਾਕਾ ਸਥਾਨਕ ਨਿਵਾਸੀ ਦੀਪੂ ਚੁੱਘ ਦੇ ਘਰ ਹੋਇਆ। ਇਸ ਦੀ ਲਪੇਟ ਵਿੱਚ ਨੇੜੇ ਹੀ ਤੰਦੂਰ ਚਲਾਉਣ ਵਾਲਾ ਇੱਕ ਵਿਅਕਤੀ ਅਤੇ ਰੋਟੀਆਂ ਲੈਣ ਆਇਆ ਇੱਕ ਗਾਹਕ ਵੀ ਆ ਗਏ। ਤੰਦੂਰ ਵਾਲੀ ਦੁਕਾਨ ਅੰਦਰ ਰੱਖਿਆ ਫਰਿੱਜ ਅਤੇ ਹੋਰ ਸਾਮਾਨ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਘਟਨਾ ਤੋਂ ਤੁਰੰਤ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਇਆ।

ਧਮਾਕੇ ਤੋਂ ਬਾਅਦ ਇਲਾਕਾ ਨਿਵਾਸੀਆਂ ਨੇ ਹਿੰਮਤ ਦਿਖਾਉਂਦੇ ਹੋਏ ਅੱਗ ਦੀਆਂ ਲਪਟਾਂ ਵਿਚਕਾਰ ਘਰ ਅੰਦਰ ਪਏ ਕਈ ਹੋਰ ਗੈਸ ਸਿਲੰਡਰਾਂ ਨੂੰ ਬਾਹਰ ਕੱਢ ਲਿਆ। ਜੇਕਰ ਇਹ ਸਿਲੰਡਰ ਵੀ ਅੱਗ ਦੀ ਲਪੇਟ ਵਿੱਚ ਆ ਜਾਂਦੇ ਤਾਂ ਜਾਨ-ਮਾਲ ਦਾ ਵੱਡਾ ਨੁਕਸਾਨ ਹੋ ਸਕਦਾ ਸੀ। ਸਾਬਕਾ ਵਿਧਾਇਕ ਅਰੁਣ ਨਾਰੰਗ ਨੇ ਹਸਪਤਾਲ ਪਹੁੰਚ ਕੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਿਆ। ਜ਼ਖ਼ਮੀਆਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਉੱਚ ਸਹੂਲਤਾਂ ਵਾਲੇ ਹਸਪਤਾਲ ਵਿੱਚ ਰੈਫਰ ਕੀਤੇ ਜਾਣ ਦੀ ਸੰਭਾਵਨਾ ਹੈ।

Previous Post

ਵਕੀਲਾਂ ਦੀਆਂ ਸ਼ਿਕਾਇਤਾਂ ’ਤੇ ਐੱਸਓਪੀ ਬਣਾਉਣ ’ਚ ਦੇਰੀ ’ਤੇ ਹਾਈ ਕੋਰਟ ਸਖ਼ਤ, 22 ਮਈ ਤੱਕ ਸੁਝਾਅ ਦੇਣ ਦਾ ਹੁਕਮ

Next Post

ਕੇਂਦਰ ਵੱਲੋਂ ਕਣਕ ਦੀ ਖ਼ਰੀਦ ਦੇ ਨਿਯਮਾਂ ’ਚ ਢਿੱਲ, ਹੁਣ ਖ਼ਰਾਬ ਮੌਸਮ ਦੀ ਮਾਰ ਹੇਠ ਆਈ ਫ਼ਸਲ ਵੀ MSP ’ਤੇ ਵਿਕੇਗੀ

Next Post
ਕੇਂਦਰ ਵੱਲੋਂ ਕਣਕ ਦੀ ਖ਼ਰੀਦ ਦੇ ਨਿਯਮਾਂ ’ਚ ਢਿੱਲ, ਹੁਣ ਖ਼ਰਾਬ ਮੌਸਮ ਦੀ ਮਾਰ ਹੇਠ ਆਈ ਫ਼ਸਲ ਵੀ MSP ’ਤੇ ਵਿਕੇਗੀ

ਕੇਂਦਰ ਵੱਲੋਂ ਕਣਕ ਦੀ ਖ਼ਰੀਦ ਦੇ ਨਿਯਮਾਂ ’ਚ ਢਿੱਲ, ਹੁਣ ਖ਼ਰਾਬ ਮੌਸਮ ਦੀ ਮਾਰ ਹੇਠ ਆਈ ਫ਼ਸਲ ਵੀ MSP ’ਤੇ ਵਿਕੇਗੀ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers