RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਕਿਸਾਨੀ ਸੰਘਰਸ਼

ਵਿਰੋਧੀ ਧਿਰਾਂ ਦੇ ਸੰਸਦ ਮੈਂਬਰਾਂ ਨੂੰ ਕਿਸਾਨਾਂ ਨੇ ਵ੍ਹਿਪ ਭੇਜੀ |

Jass Grewal by Jass Grewal
July 18, 2021
in ਕਿਸਾਨੀ ਸੰਘਰਸ਼, ਦੇਸ਼, ਪੰਜਾਬ
0 0
0
ਵਿਰੋਧੀ ਧਿਰਾਂ ਦੇ ਸੰਸਦ ਮੈਂਬਰਾਂ ਨੂੰ ਕਿਸਾਨਾਂ ਨੇ ਵ੍ਹਿਪ  ਭੇਜੀ |

ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਾਨੂੰਨਾਂ ਵਿੱਚ ਸੋਧਾਂ ਕਰਨੀਆਂ ਤਾਂ ਮੰਨ ਲਈਆਂ ਹਨ ਪਰ ਉਨ੍ਹਾਂ ਨੂੰ ਮੁਕੰਮਲ ਤੌਰ ’ਤੇ ਰੱਦ ਕਰਨ ਤੋਂ ਇਨਕਾਰ ਕਰਦੀ ਆਈ ਹੈ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਮੁਤਾਬਕ ਖੇਤੀ ਦਾ ਵਿਸ਼ਾ ਰਾਜਾਂ ਨਾਲ ਸਬੰਧਤ ਹੈ। ਇਸ ਲਈ ਕੇਂਦਰ ਨੇ ਇਹ ਕਾਨੂੰਨ ਗ਼ੈਰਸੰਵਿਧਾਨਕ ਤਰੀਕੇ ਨਾਲ ਪਾਸ ਕੀਤੇ ਹਨ। ਇਕ ਹੋਰ ਆਗੂ ਜਗਮੋਹਨ ਸਿੰਘ ਮੁਤਾਬਕ ਕਿਸਾਨਾਂ ਨੇ ਅਜਿਹਾ ਕਾਨੂੰਨ ਮੰਗਿਆ ਹੀ ਨਹੀਂ ਸੀ ਪਰ ਕਾਰਪੋਰੇਟਾਂ ਨੂੰ ਖੇਤੀ ਖੇਤਰ ਵਿੱਚ ਦਾਖ਼ਲ ਕਰਵਾਉਣ ਲਈ ਕਾਹਲੀ ਵਿੱਚ ਤਿੰਨੋਂ ਕਾਨੂੰਨ ਪਾਸ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ 22 ਜੁਲਾਈ ਤੋਂ ਕਿਸਾਨਾਂ ਦੇ ਜਥੇ ਸੰਸਦ ਵੱਲ ਭੇਜੇ ਜਾਣਗੇ।

ਸੰਸਦ ਦੇ 19 ਜੁਲਾਈ ਤੋਂ ਸ਼ੁਰੂ ਹੋ ਰਹੇ ਮੌਨਸੂਨ ਇਜਲਾਸ ਦੌਰਾਨ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਸੰਯੁਕਤ ਕਿਸਾਨ ਮੋਰਚੇ ਨੇ ਅੱਜ ‘ਵੋਟਰਜ਼ ਵ੍ਹਿਪ’ ਈ-ਮੇਲ ਰਾਹੀਂ ਭੇਜ ਦਿੱਤੀ ਹੈ। ਮੋਰਚੇ ਨੇ ਲੋਕ ਸਭਾ ਅਤੇ ਰਾਜ ਸਭਾ ਵਿੱਚ ਕਿਸਾਨੀ ਮੰਗਾਂ ਦੀ ਆਵਾਜ਼ ਉਠਾਉਣ ਤੇ ਸੰਸਦ ਮੈਂਬਰਾਂ ਨੂੰ ਕਿਸੇ ਵੀ ਹਾਲਤ ਵਿੱਚ ਵਾਕਆਊਟ ਨਾ ਕਰਨ ਲਈ ਇਹ ਵ੍ਹਿਪ ਜਾਰੀ ਕੀਤੀ ਹੈ। ਕਿਸਾਨਾਂ ਦੀ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਫਸਲਾਂ ਦੀ ਖਰੀਦ ਦੀ ਗਾਰੰਟੀ ਦਾ ਕਾਨੂੰਨ ਬਣਾਉਣ ਦੀਆਂ ਮੰਗਾਂ ਵੱਲ ਮੋਰਚੇ ਨੇ ਵਿਰੋਧੀ ਧਿਰਾਂ ਦਾ ਧਿਆਨ ਖਿੱਚਿਆ ਹੈ। ਕਿਸਾਨ ਆਗੂ ਤਵੱਕੋ ਰੱਖਦੇ ਹਨ ਕਿ ਵਿਰੋਧੀ ਧਿਰਾਂ ਮੌਨਸੂਨ ਸੈਸ਼ਨ ਦੌਰਾਨ ਸੰਸਦ ਵਿੱਚ ਗ਼ੈਰਜਮਹੂਰੀ ਤਰੀਕੇ ਨਾਲ ਪਾਸ ਕੀਤੇ ਗਏ ਕਾਨੂੰਨ ਰੱਦ ਕਰਵਾਉਣ ਲਈ ਭਾਜਪਾ ਦੀ ਅਗਵਾਈ ਵਾਲੀ ਐੱਨਡੀਏ ਸਰਕਾਰ ’ਤੇ ਦਬਾਅ ਪਾਈ ਰੱਖਣ ਤੇ ਵਾਕਆਊਟ ਕਰਕੇ ਕੇਂਦਰ ਸਰਕਾਰ ਦਾ ਰਾਹ ਸੌਖਾ ਨਾ ਕਰਨ।

Previous Post

ਮੌਨਸੂਨ ਸੈਸ਼ਨ ਤੋਂ ਪਹਿਲਾਂ 11 ਵਜੇ ਸਰਕਾਰ ਦੀ ਸਰਬਦਲੀ ਬੈਠਕ |

Next Post

ਕੈਪਟਨ ਨਾਲ ਮੁਲਾਕਾਤ ਤੋਂ ਬਾਅਦ ਬਾਜਵਾ ਨੇ ਸੰਸਦ ਮੈਂਬਰਾਂ ਨੂੰ ਦੁਪਹਿਰ ਦੇ ਖਾਣੇ ਲਈ ਬੁਲਾਇਆ, ਸਿੱਧੂ ਦੀ ਪ੍ਰਧਾਨਗੀ ਨੂੰ ਚੈਲੇਂਜ ?

Next Post
ਪ੍ਰਤਾਪ ਬਾਜਵਾ ਮਿਲਣ ਪਹੁੰਚੇ ਕੈਪਟਨ ਅਮਰਿੰਦਰ ਸਿੰਘ ਨੂੰ |

ਕੈਪਟਨ ਨਾਲ ਮੁਲਾਕਾਤ ਤੋਂ ਬਾਅਦ ਬਾਜਵਾ ਨੇ ਸੰਸਦ ਮੈਂਬਰਾਂ ਨੂੰ ਦੁਪਹਿਰ ਦੇ ਖਾਣੇ ਲਈ ਬੁਲਾਇਆ, ਸਿੱਧੂ ਦੀ ਪ੍ਰਧਾਨਗੀ ਨੂੰ ਚੈਲੇਂਜ ?

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers