RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਮਾਲਵਾ ‘ਚ ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ, ਜਗਰੂਪ ਸਿੰਘ ਗਿੱਲ ਹੋਏ ‘ਆਪ’ ‘ਚ ਸ਼ਾਮਲ

Jass Grewal by Jass Grewal
August 3, 2021
in ਪੰਜਾਬ, ਰਾਜਨੀਤੀ
Reading Time: 1 min read
0 0
0

ਬਠਿੰਡਾ ਇੰਪਰੂਵਮੈਂਟ ਟਰੱਸ਼ਟ ਦੇ ਸਾਬਕਾ ਚੇਅਰਮੈਨ ਜਗਰੂਪ ਸਿੰਘ ਗਿੱਲ ਆਪਣੇ ਸੈਂਕੜੇ ਸਾਥੀਆਂ ਨਾਲ ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਸ਼ਾਮਲ ਹੋ ਗਏ। ਕਾਂਗਰਸ ਦੇ ਸਾਬਕਾ ਆਗੂ ਦਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਸਮੇਤ ਵਿਧਾਇਕਾਂ ਮੀਤ ਹੇਅਰ, ਪ੍ਰੋ. ਬਲਜਿੰਦਰ ਕੌਰ, ਰੁਪਿੰਦਰ ਕੌਰ ਰੂਬੀ ਅਤੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਸੋਮਵਾਰ ਨੂੰ ਪਾਰਟੀ ਦਫ਼ਤਰ ਵਿਖੇ ਰਸਮੀ ਤੌਰ ‘ਤੇ ਸਵਾਗਤ ਕੀਤਾ।

ਜਗਰੂਪ ਸਿੰਘ ਗਿੱਲ ਅਤੇ ਉਨਾਂ ਦੇ ਸੈਂਕੜੇ ਸਮਰਥਕਾਂ ਦਾ ਸਵਾਗਤ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਿਹੜੇ ਲੋਕ ਪੰਜਾਬ ਦੀ ਖੁਸ਼ਹਾਲੀ ਚਾਹੁੰਦੇ ਹਨ, ਉਨਾਂ ਦਾ ‘ਆਪ’ ਵਿੱਚ ਸਵਾਗਤ ਹੈ। ਚੀਮਾ ਨੇ ਕਿਹਾ ਕਿ ਖੁੱਡੀਆਂ ਅਤੇ ਗਿੱਲ ਦੇ ‘ਆਪ’ ਵਿੱਚ ਸ਼ਾਮਲ ਹੋਣ ਨਾਲ ਬਠਿੰਡਾ ਸਮੇਤ ਪੂਰੇ ਮਾਲਵੇ ‘ਚ ਕਾਂਗਰਸ ਪਾਰਟੀ ਦਾ ਲੱਕ ਟੁੱਟ ਗਿਆ ਹੈ। ਜਗਰੂਪ ਸਿੰਘ ਗਿੱਲ ਜ਼ਿਲਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸਮੇਤ ਨਗਰ ਕੌਂਸਲ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਇਸ ਤੋਂ ਇਲਵਾ ਜਗਰੂਪ ਸਿੰਘ ਗਿੱਲ 1979 ਤੋਂ ਕੌਸਲਰ ਬਣਦੇ ਆ ਰਹੇ ਹਨ ਅਤੇ ਹੁਣ 7 ਵਾਰ ਕੌਸਲਰ ਹਨ।

ਇਸ ਮੌਕੇ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ ਨੇ ਕਿਹਾ ਕਿ ਬਾਦਲਾਂ ਅਤੇ ਕਾਂਗਰਸ ਦੇ ਮਾਫ਼ੀਆ ਰਾਜ ਤੋਂ ਅੱਕੇ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਸੂਬੇ ਦੇ ਉਜਲ ਭਵਿੱਖ ਵਜੋਂ ਦੇਖ ਰਹੇ। ਇਸ ਲਈ ‘ਆਪ’ ਦਾ ਕਾਫ਼ਲਾ ਦਿਨ ਪ੍ਰਤੀ ਦਿਨ ਵੱਧਦਾ ਜਾ ਰਿਹਾ ਹੈ।
‘ਆਪ’ ਵਿੱਚ ਸ਼ਾਮਲ ਹੋਏ ਜਗਰੂਪ ਸਿੰਘ ਗਿੱਲ ਨੇ ਕਿਹਾ, ‘ਪੰਜਾਬ ਤਬਦੀਲੀ ਦੀ ਕਰਵਟ ਲੈ ਰਿਹਾ ਹੈ। ਅਸੀਂ ਮਾਲਵੇ ਸਮੇਤ ਸਮੁੱਚੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਸਾਥ ਦੇਵਾਂਗੇ ਕਿਉਂਕਿ ਪੰਜਾਬ ‘ਆਪ’ ਦੀ ਸਰਕਾਰ ਦੀ ਉਡੀਕ ਕਰ ਰਿਹਾ ਹੈ।’ ਉਨਾਂ ਅੱਗੇ ਕਿਹਾ ਕਿ ਉਹ ਸਿਆਸਤ ਕਰਨ ਦੀ ਥਾਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੰਮ ਕਰਨਗੇ ਤਾਂ ਜੋ ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਖਤਮ ਹੋ ਜਾਵੇ ਅਤੇ ਬੰਦ ਫ਼ੈਕਟਰੀਆਂ ਮੁੱੜ ਚਾਲੂ ਹੋ ਜਾਣ।

ਜ਼ਿਕਰਯੋਗ ਹੈ ਕਿ ਪਿਛਲੇ ਹਫ਼ਤੇ ਹੀ ਮਾਲਵਾ ਖੇਤਰ ‘ਚ ਕਾਂਗਰਸ ਨੂੰ ਕਰਾਰਾ ਝਟਕਾ ਲੱਗਿਆ ਸੀ, ਜਦੋਂ 2017 ਦੀਆਂ ਵਿਧਾਨ ਸਭਾ ਚੋਣਾਂ ‘ਚ ਕੈਪਟਨ ਅਮਰਿੰਦਰ ਸਿੰਘ ਦੇ ਹਲਕਾ ਲੰਬੀ ਤੋਂ ਕਵਰਿੰਗ ਉਮੀਦਵਾਰ ਰਹੇ ਅਤੇ ਸਾਬਕਾ ਲੋਕ ਸਭਾ ਮੈਂਬਰ ਜਗਦੇਵ ਸਿੰਘ ਖੁੱਡੀਆਂ ਦੇ ਪੁੱਤਰ ਗੁਰਮੀਤ ਸਿੰਘ ਖੁੱਡੀਆਂ ‘ਆਪ’ ‘ਚ ਸ਼ਾਮਲ ਹੋਏ ਸਨ।
ਇਸ ਮੌਕੇ ਨੀਲ ਗਰਗ, ਰਾਕੇਸ਼ ਪੁਰੀ, ਐਡਵੋਕੇਟ ਨਵਦੀਪ ਜੀਂਦਾ, ਅਮਰਦੀਪ ਸਿੰਘ ਰਾਜਨ, ਅਮ੍ਰਿਤ ਲਾਲ ਅਗਰਵਾਲ, ਐਮ.ਐਲ ਜਿੰਦਲ, ਐਡਵੋਕੇਟ ਗੁਰਪ੍ਰੀਤ ਰਿੰਪਲ, ਬਲਜੀਤ ਸਿੰਘ ਬੱਲੀ, ਗੋਬਿੰਦਰ ਸਿੰਘ, ਸੰਦੀਪ ਗੁਪਤਾ, ਮਹਿੰਦਰ ਸਿੰਘ ਫੁੱਲੋਮਿਠੀ ਆਦਿ ਹਾਜ਼ਰ ਸਨ।
ਬਾਕਸ

Previous Post

ਪੰਜਾਬ ਵਿਜੀਲੈਂਸ ਬਿਊਰੋ ਦੀ ਟੀਮ ਨੇ ਸੁਮੇਧ ਸੈਣੀ ਦੇ ਘਰ ਮਾਰਿਆ ਛਾਪਾ

Next Post

Tokyo Olympics: Wrestler Ravi Dahiya ਨੇ ਜਿੱਤ ਨਾਲ ਕੁਆਰਟਰ ਫਾਈਨਲ ’ਚ ਬਣਾਈ ਜਗ੍ਹਾ

Next Post
Tokyo Olympics: Wrestler Ravi Dahiya ਨੇ ਜਿੱਤ ਨਾਲ ਕੁਆਰਟਰ ਫਾਈਨਲ ’ਚ ਬਣਾਈ ਜਗ੍ਹਾ

Tokyo Olympics: Wrestler Ravi Dahiya ਨੇ ਜਿੱਤ ਨਾਲ ਕੁਆਰਟਰ ਫਾਈਨਲ ’ਚ ਬਣਾਈ ਜਗ੍ਹਾ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers