RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਸੰਸਦ ‘ਚ ਜ਼ਰੂਰੀ ਰੱਖਿਆ ਸੇਵਾਵਾਂ ਬਿੱਲ ਪਾਸ |

Jass Grewal by Jass Grewal
August 6, 2021
in ਦੇਸ਼
Reading Time: 1 min read
0 0
0

ਅੱਜ ਰਾਜ ਸਭਾ ’ਚ ਜ਼ਰੂਰੀ ਰੱਖਿਆ ਸੇਵਾਵਾਂ ਬਿੱਲ ਪਾਸ ਹੋ ਗਿਆ। ਇਸ ਬਿੱਲ ਦੇ ਪਾਸ ਹੋਣ ਨਾਲ ਜ਼ਰੂਰੀ ਰੱਖਿਆ ਸੇਵਾਵਾਂ ’ਚ ਵਿਘਨ ਜਾਂ ਇਨ੍ਹਾਂ ਨਾਲ ਜੁੜੀਆਂ ਇਕਾਈਆਂ ’ਚ ਹੜਤਾਲ ਨਹੀਂ ਕੀਤੀ ਜਾ ਸਕੇਗੀ। ਇਹ ਬਿੱਲ 3 ਅਗਸਤ ਨੂੰ ਲੋਕ ਸਭਾ ਨੇ ਪਹਿਲਾਂ ਹੀ ਪਾਸ ਕਰ ਦਿੱਤਾ ਸੀ। ਬਿੱਲ ਪਾਸ ਹੋਣ ਮਗਰੋਂ ਉਪ ਚੇਅਰਮੈਨ ਹਰਿਵੰਸ਼ ਨੇ ਸਦਨ ਦੀ ਕਾਰਵਾਈ ਭਲਕੇ ਲਈ ਮੁਲਤਵੀ ਕਰ ਦਿੱਤੀ। ਉਧਰ ਲੋਕ ਸਭਾ ’ਚ ਵੀ ਹੰਗਾਮੇ ਕਾਰਨ ਸਦਨ ਦੀ ਕਾਰਵਾਈ ’ਚ ਕਈ ਵਾਰ ਵਿਘਨ ਪਿਆ ਅਤੇ ਅਖੀਰ ਇਸ ਨੂੰ ਭਲਕੇ ਸਵੇਰੇ 11 ਵਜੇ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵਿਰੋਧੀ ਧਿਰ ਵੱਲੋਂ ਕੀਤੀ ਜਾ ਰਹੀ ਨਾਅਰੇਬਾਜ਼ੀ ਦੌਰਾਨ ਅੱਜ ਰਾਜ ਸਭਾ ’ਚ ਜ਼ਰੂਰੀ ਰੱਖਿਆ ਸੇਵਾਵਾਂ ਬਿੱਲ ਪੇਸ਼ ਕੀਤਾ ਅਤੇ ਇਹ ਸ਼ਾਮ ਪੌਣੇ ਚਾਰ ਵਜੇ ਦੇ ਕਰੀਬ ਜ਼ੁਬਾਨੀ ਵੋਟਾਂ ਨਾਲ ਪਾਸ ਕਰ ਦਿੱਤਾ ਗਿਆ। ਹੰਗਾਮੇ ਦੌਰਾਨ ਵਿਰੋਧੀ ਧਿਰ ਦੇ ਆਗੂ ਮਲਿਕਾਰਜੁਨ ਖੜਗੇ ਅਤੇ ਕੁਝ ਹੋਰ ਮੈਂਬਰਾਂ ਨੇ ਇਹ ਬਿੱਲ ਸਟੈਂਡਿੰਗ ਕਮੇਟੀ ਹਵਾਲੇ ਕਰਨ ਦੀ ਮੰਗ ਕੀਤੀ ਪਰ ਇਸ ਨੂੰ ਨਹੀਂ ਮੰਨਿਆ ਗਿਆ। ਰਾਜਨਾਥ ਸਿੰਘ ਨੇ ਸਪੱਸ਼ਟ ਕੀਤਾ ਕਿ ਇਹ ਬਿੱਲ ਸ਼ਾਂਤਮਈ ਪ੍ਰਦਰਸ਼ਨ ਕਰਨ ਦੇ ਹੱਕ ’ਚ ਕੋਈ ਅੜਿੱਕਾ ਨਹੀਂ ਹੋਵੇਗਾ। ਸੀਪੀਐੱਮ ਦੇ ਈ ਕਰੀਮ ਨੇ ਬਿੱਲ ਦਾ ਵਿਰੋਧ ਕਰਦਿਆਂ ਕਿਹਾ ਕਿ ਇਸ ਨਾਲ ਮੁਲਾਜ਼ਮਾਂ ਦੇ ਹੜਤਾਲ ਕਰਨ ਦੇ ਹੱਕ ’ਤੇ ਪਾਬੰਦੀ ਲਗਾਈ ਜਾ ਰਹੀ ਹੈ।

ਉਧਰ ਲੋਕ ਸਭਾ ’ਚ ਪੈਗਾਸਸ ਜਾਸੂਸੀ ਅਤੇ ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਬਹਿਸ ਦੀ ਮੰਗ ਦੌਰਾਨ ਸਦਨ ਦੀ ਕਾਰਵਾਈ ਭਲਕੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ। ਸਦਨ ਦੀ ਕਾਰਵਾਈ ’ਚ ਵਾਰ ਵਾਰ ਵਿਘਨ ਪਏ ਜਾਣ ਮਗਰੋਂ ਸ਼ਾਮ 5 ਵਜੇ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਟੈਕਸੇਸ਼ਨ ਲਾਅਜ਼ (ਸੋਧ) ਬਿੱਲ, 2021 ਪੇਸ਼ ਕੀਤਾ। ਉਹ ਜਦੋਂ ਬਿੱਲ ਪੇਸ਼ ਕਰਨ ਲਈ ਖੜ੍ਹੀ ਹੋਈ ਤਾਂ ਲੋਕ ਸਭਾ ’ਚ ਕਾਂਗਰਸ ਆਗੂ ਅਧੀਰ ਰੰਜਨ ਚੌਧਰੀ ਨੇ ਕਿਹਾ ਕਿ ਸਦਨ ’ਚ ਬਿੱਲ ਬਿਨਾਂ ਬਹਿਸ ਤੋਂ ਔਸਤਨ ਸੱਤ ਮਿੰਟ ਦੇ ਅੰਦਰ ਪਾਸ ਕੀਤੇ ਜਾ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਖਰੀ ਮਿੰਟ ’ਤੇ ਕੰਮ ਲਈ ਪੂਰਕ ਸੂਚੀ ਪੇਸ਼ ਕਰਨਾ ਸਹੀ ਨਹੀਂ ਹੈ। ਆਰਐੱਸਪੀ ਮੈਂਬਰ ਐੱਨ ਕੇ ਪ੍ਰੇਮਚੰਦਰਨ ਨੇ ਚੌਧਰੀ ਦੀ ਹਮਾਇਤ ਕੀਤੀ। ਬਾਅਦ ’ਚ ਵਿਰੋਧੀ ਧਿਰ ਦੇ ਮੈਂਬਰਾਂ ਦੀ ਨਾਅਰੇਬਾਜ਼ੀ ਦੌਰਾਨ ਜ਼ੁਬਾਨੀ ਵੋਟਾਂ ਨਾਲ ਬਿੱਲ ਪੇਸ਼ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ ’ਚ ਕੇਂਦਰੀ ਯੂਨੀਵਰਸਿਟੀ ਸਥਾਪਤ ਕਰਨ ਸਬੰਧੀ ਬਿੱਲ ਪੇਸ਼ ਕੀਤਾ ਗਿਆ ਸੀ।
-ਪੀਟੀਆਈ

Previous Post

ਬਰਤਾਨੀਆ ਨੇ ਭਾਰਤ ਨੂੰ ਯਾਤਰਾ ਲਾਲ ਸੂਚੀ ਤੋਂ ਹਟਾਇਆ

Next Post

ਸੁਮੇਧ ਸੈਣੀ ਦੀ ਅਗਾਊਂ ਜਮਾਨਤ ਦੀ ਅਰਜ਼ੀ ਖਾਰਜ, ਕਿਸੇ ਵੇਲੇ ਵੀ ਹੋ ਸਕਦੀ ਹੈ ਗ੍ਰਿਫਤਾਰੀ।

Next Post
ਪੰਜਾਬ ਵਿਜੀਲੈਂਸ ਬਿਊਰੋ ਦੀ ਟੀਮ ਨੇ ਸੁਮੇਧ ਸੈਣੀ ਦੇ ਘਰ ਮਾਰਿਆ ਛਾਪਾ

ਸੁਮੇਧ ਸੈਣੀ ਦੀ ਅਗਾਊਂ ਜਮਾਨਤ ਦੀ ਅਰਜ਼ੀ ਖਾਰਜ, ਕਿਸੇ ਵੇਲੇ ਵੀ ਹੋ ਸਕਦੀ ਹੈ ਗ੍ਰਿਫਤਾਰੀ।

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers