RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਕੈਪਟਨ ਦੀ ਸੋਨੀਆ ਗਾਂਧੀ ਨਾਲ ਮੁਲਾਕਾਤ, ਕੈਬਨਿਟ ‘ਚ ਫੇਰਬਦਲ ‘ਤੇ ਹੋ ਸਕਦੀ ਚਰਚਾ

Jass Grewal by Jass Grewal
August 10, 2021
in ਪੰਜਾਬ, ਰਾਜਨੀਤੀ
0 0
0
ਕੈਪਟਨ ਦੀ ਸੋਨੀਆ ਗਾਂਧੀ ਨਾਲ ਮੁਲਾਕਾਤ,  ਕੈਬਨਿਟ ‘ਚ ਫੇਰਬਦਲ ‘ਤੇ ਹੋ ਸਕਦੀ ਚਰਚਾ

ਸੋਨੀਆ ਗਾਂਧੀ ਵੱਲੋਂ ਕੈਪਟਨ ਨੂੰ ਦੁਪਹਿਰ 12 ਵਜੇ ਮਿਲਣ ਦਾ ਸਮਾਂ ਦਿੱਤਾ ਗਿਆ ਹੈ। ਇਸ ਮੀਟਿੰਗ ਨੂੰ ਇਸ ਲਈ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ ਕਿਉਂਕਿ ਕੈਪਟਨ ਇਸ ਦੌਰਾਨ ਸੋਨੀਆ ਗਾਂਧੀ ਨਾਲ ਮੰਤਰੀ ਮੰਡਲ ’ਚ ਫੇਰਬਦਲ ਨੂੰ ਲੈ ਕੇ ਚਰਚਾ ਕਰਨਗੇ।

ਸੂਤਰਾਂ ਮੁਤਾਬਕ ਨਵਜੋਤ ਸਿੱਧੂ ਦੇ ਪ੍ਰਦੇਸ਼ ਪ੍ਰਧਾਨ ਬਣਨ ਤੋਂ ਬਾਅਦ ਕਾਂਗਰਸ ਦੇ ਵਿਧਾਇਕਾਂ ਵੱਲੋਂ ਸਰਕਾਰ ਖ਼ਿਲਾਫ਼ ਕੀਤੀ ਜਾ ਰਹੀ ਬਿਆਨਬਾਜ਼ੀ ਨੂੰ ਲੈ ਕੇ ਵੀ ਕੈਪਟਨ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਚਰਚਾ ਕਰ ਸਕਦੇ ਹਨ।

ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਹੋਣ ਜਾਂ ਵਿਧਾਇਕ ਮਦਨ ਲਾਲ ਜਲਾਲਪੁਰ, ਆਪਣੀ ਹੀ ਸਰਕਾਰ ਖ਼ਿਲਾਫ਼ ਬਿਆਨਬਾਜ਼ੀ ਕਰ ਰਹੇ ਹਨ ਜਦਕਿ ਨਵਜੋਤ ਸਿੱਧੂ ਵੀ ਆਪਣੀ ਸਰਕਾਰ ਨੂੰ ਘੇਰਨ ’ਚ ਕੋਈ ਕਸਰ ਨਹੀਂ ਛੱਡ ਰਹੇ।

ਇਸ ਮੀਟਿੰਗ ‘ਚ ਪੰਜਾਬ ਦੇ ਸਿਆਸੀ ਹਾਲਾਤ ’ਤੇ ਵੀ ਚਰਚਾ ਹੋਣੀ ਸੰਭਵ ਹੈ। ਇਸ ਸਮੇਂ ਪੰਜਾਬ ਕਾਂਗਰਸ ’ਚ ਸਭ ਤੋਂ ਜ਼ਿਆਦਾ ਚਰਚਾ ਮੰਤਰੀ ਮੰਡਲ ’ਚ ਫੇਰਬਦਲ ਨੂੰ ਲੈ ਕੇ ਹੈ ਕਿਉਂਕਿ ਪੰਜਾਬ ਕੈਬਨਿਟ ’ਚ ਨਵਜੋਤ ਸਿੱਧੂ ਵੱਲੋਂ ਮੰਤਰੀ ਅਹੁਦਾ ਛੱਡਣ ਤੋਂ ਬਾਅਦ ਇੱਕ ਸੀਟ ਪਹਿਲਾਂ ਤੋਂ ਹੀ ਖਾਲੀ ਹੈ, ਜਦਕਿ ਦੋ ਮੰਤਰੀਆਂ ਨੂੰ ਹਟਾਏ ਜਾਣ ਦੀ ਸੰਭਾਵਨਾ ਹੈ। ਅਜਿਹੇ ’ਚ ਜੇਕਰ ਸੋਨੀਆ ਗਾਂਧੀ ਮੰਤਰੀ ਮੰਡਲ ਫੇਰਬਦਲ ’ਤੇ ਮੋਹਰ ਲਾਉਂਦੇ ਹਨ ਤਾਂ ਪੰਜਾਬ ਸਰਕਾਰ ’ਚ ਛੇਤੀ ਹੀ ਮੰਤਰੀ ਮੰਡਲ ’ਚ ਨਵੇਂ ਚਿਹਰੇ ਦੇਖਣ ਨੂੰ ਮਿਲਣਗੇ।

ਕੈਪਟਨ ਕੇਂਦਰੀ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕਰਨਗੇ। ਇਸ ਮੁਲਾਕਾਤ ਵਿਚ ਸਰਹੱਦੀ ਇਲਾਕਿਆਂ ’ਚ ਪਾਕਿਸਤਾਨ ਵੱਲੋਂ ਡਰੱਗਸ ਤੇ ਹਥਿਆਰਾਂ ਦੀ ਸਪਲਾਈ ਦੀਆਂ ਵੱਧ ਰਹੀਆਂ ਘਟਨਾਵਾਂ ’ਤੇ ਚਰਚਾ ਕੀਤੀ ਜਾਵੇਗੀ। ਸ਼ਨੀਵਾਰ ਰਾਤ ਨੂੰ ਹੀ ਅੰਮ੍ਰਿਤਸਰ ’ਚ ਤਾਰਾਂ ਦੇ ਨਜ਼ਦੀਕ ਡ੍ਰੋਨ ਜ਼ਰੀਏ ਆਰਡੀਐਕਸ ਟਿਫਿਨ ਬੰਬ ਤੇ ਵਿਸਫੋਟਕ ਸਮੱਗਰੀ ਦੀ ਖੇਪ ਸੁੱਟੀ ਗਈ ਸੀ।

Previous Post

ਸਕੂਲ ਮੁਖੀਆਂ ਨੂੰ ਨਵੇਂ ਸਿਰੇ ਤੋਂ ਦਿਸ਼ਾ-ਨਿਰਦੇਸ਼ ਜਾਰੀ

Next Post

ਬਾਜਵਾ ਸਮੇਤ 5 ਸੰਸਦ ਮੈਂਬਰਾਂ ਨੂੰ ਕੀਤਾ ਜਾ ਸਕਦਾ ਹੈ ਮੁਅੱਤਲ

Next Post
ਬਾਜਵਾ ਸਮੇਤ 5 ਸੰਸਦ ਮੈਂਬਰਾਂ ਨੂੰ ਕੀਤਾ ਜਾ ਸਕਦਾ ਹੈ ਮੁਅੱਤਲ

ਬਾਜਵਾ ਸਮੇਤ 5 ਸੰਸਦ ਮੈਂਬਰਾਂ ਨੂੰ ਕੀਤਾ ਜਾ ਸਕਦਾ ਹੈ ਮੁਅੱਤਲ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers