RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਬਟਾਲਾ ਦੇ ਪਿੰਡ ‘ਚੋਂ 4 ਹੋਰ ਹੱਥ-ਗੋਲੇ ਅਤੇ ਹਥਿਆਰ ਪੰਜਾਬ ਪੁਲਿਸ ਨੇ ਕੀਤੇ ਬਰਾਮਦ

Jass Grewal by Jass Grewal
August 18, 2021
in ਪੰਜਾਬ
Reading Time: 1 min read
0 0
0

ਜਿਲਾ ਬਟਾਲਾ ਦੇ ਪਿੰਡ ਸੁਚੇਤਗੜ ਨੇੜੇ ਧਾਰੀਵਾਲ-ਬਟਾਲਾ ਰੋਡ ‘ਤੇ ਲੁਕਾਏ ਹੋਏ 4 ਹੱਥ -ਗੋਲੇ (ਹੈਂਡ ਗ੍ਰਨੇਡ), ਹਥਿਆਰ ਅਤੇ ਗੋਲਾ-ਬਾਰੂਦ ਦੀ ਇੱਕ ਹੋਰ ਖੇਪ ਬਰਾਮਦ ਕੀਤੀ।

ਜ਼ਿਕਰਯੋਗ ਹੈ ਕਿ ਅਮ੍ਰਿਤਸਰ(ਦਿਹਾਤੀ) ਪੁਲਿਸ ਨੇ ਐਤਵਾਰ ਅਤੇ ਸੋਮਵਾਰ ਦੀ ਦਰਮਿਆਨੀ ਰਾਤ ਨੂੰ ਦੋ ਅੱਤਵਾਦੀਆਂ ਜਿਹਨਾਂ ਦੀ ਪਛਾਣ ਅੰਮਿ੍ਰਤਪਾਲ ਸਿੰਘ ਅਤੇ ਸੈਮੀ, ਦੋਵੇਂ ਵਾਸੀ ਅਮ੍ਰਿਤਸਰ, ਵਜੋਂ ਹੋਈ ਹੈ, ਕੋਲੋਂ ਦੋ ਹੈਂਡ-ਗ੍ਰਨੇਡ, ਇੱਕ ਪਿਸਤੌਲ (9 ਐਮ.ਐਮ.) ਸਮੇਤ ਜਿੰਦਾ ਕਾਰਤੂਸ ਤੇ ਮੈਗਜ਼ੀਨ ਬਰਾਮਦ ਕੀਤੇ ਗਏ ਹਨ। ਕਥਿਤ ਤੌਰ ‘ਤੇ ਇਹ ਦੋਵੇਂ ਯੂਕੇ ਅਧਾਰਤ ਅੱਤਵਾਦੀ ਗਿਰੋਹ ਨਾਲ ਜੁੜੇ ਹੋਏ ਸਨ ਅਤੇ ਯੂ.ਕੇ ਦੇ ਅੱਤਵਾਦੀ ਗੁਰਪ੍ਰੀਤ ਸਿੰਘ ਖਾਲਸਾ ਉਰਫ ਗੁਰਪ੍ਰੀਤ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ।

ਡੀਜੀਪੀ ਪੰਜਾਬ ਦਿਨਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੋਸ਼ੀਆਂ ਦੇ ਖੁਲਾਸਿਆਂ ਤੋਂ ਬਾਅਦ, ਐਸਐਸਪੀ ਅੰਮਿ੍ਰਤਸਰ (ਦਿਹਾਤੀ) ਗੁਲਨੀਤ ਸਿੰਘ ਨੇ ਐਸਐਚਓ ਘਰਿੰਡਾ ਦੀ ਅਗਵਾਈ ਵਿੱਚ ਪੁਲਿਸ ਟੀਮ ਸੋਮਵਾਰ ਅਤੇ ਮੰਗਲਵਾਰ ਦੀ ਦਰਮਿਆਨੀ ਰਾਤ ਨੂੰ ਪਿੰਡ ਸੁਚੇਤਗੜ ਵਿਖੇ ਤਲਾਸ਼ੀ ਲਈ ਭੇਜੀ।
ਉਨਾਂ ਦੱਸਿਆ ਕਿ ਪੁਲਿਸ ਟੀਮ ਨੇ ਮੌਕੇ ਤੋਂ ਚਾਰ ਹੋਰ ਹੈਂਡ ਗ੍ਰਨੇਡ ਸਮੇਤ ਤਿੰਨ ਪਿਸਤੌਲ (9 ਐਮਐਮ), ਛੇ ਮੈਗਜੀਨ ਅਤੇ 30 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਉਨਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਇਹ ਪਤਾ ਲਗਦਾ ਹੈ ਕਿ ਬਰਾਮਦ ਕੀਤੇ ਹਥਿਆਰ ਅਤੇ ਗੋਲਾ-ਬਾਰੂਦ ਦੀ ਵਰਤੋਂ ਪੰਜਾਬ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਅਤੇ ਦਹਿਸ਼ਤ ਦਾ ਮਾਹੌਲ ਪੈਦਾ ਕਰਨ ਲਈ ਕੀਤੀ ਜਾਣੀ ਸੀ।

ਡੀਜੀਪੀ ਨੇ ਕਿਹਾ ਕਿ ਇਸ ਕਾਰਵਾਈ ਤੋਂ ਬਾਅਦ ਪੁਲਿਸ ਨੇ ਐਫਆਈਆਰ ਵਿਚ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਦੀਆਂ ਧਾਰਾਵਾਂ 13, 16, 18, 20 ਵੀ ਸ਼ਾਮਲ ਕਰ ਲਈਆਂ ਗਈਆਂ ਹਨ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਆਰਮਜ ਐਕਟ ਦੀ ਧਾਰਾ 25/27 ਅਤੇ ਵਿਸਫੋਟਕ ਪਦਾਰਥ (ਸੋਧ) ਐਕਟ ਦੀ 3,4,5 ਤਹਿਤ ਐਫਆਈਆਰ ਨੰ. 187 ਮਿਤੀ 16.8.2021 ਨੂੰ ਥਾਣਾ ਘਰਿੰਡਾ, ਅਮ੍ਰਿਤਸਰ ਵਿਖੇ ਦਰਜ ਕੀਤੀ ਗਈ ਸੀ।

Previous Post

ਲਾਲ ਲਕੀਰ ਦੇ ਅੰਦਰ ਜਾਇਦਾਦ ਦੇ ਹੱਕ ਦੇਣ ਲਈ ਨਵੇਂ ਨਿਯਮਾਂ ਨੂੰ ਹਰੀ ਝੰਡੀ

Next Post

ਸੁਖਬੀਰ ਸਿੰਘ ਬਾਦਲ ਨੇ ‘ਗੱਲ ਪੰਜਾਬ ਦੀ’ ਮੁਹਿੰਮ ਦੀ ਹਲਕਾ ਜ਼ੀਰਾ ਤੋਂ ਕੀਤੀ ਸ਼ੁਰੂਆਤ

Next Post
ਸੁਖਬੀਰ ਸਿੰਘ ਬਾਦਲ ਨੇ ‘ਗੱਲ ਪੰਜਾਬ ਦੀ’ ਮੁਹਿੰਮ ਦੀ ਹਲਕਾ ਜ਼ੀਰਾ  ਤੋਂ ਕੀਤੀ ਸ਼ੁਰੂਆਤ

ਸੁਖਬੀਰ ਸਿੰਘ ਬਾਦਲ ਨੇ 'ਗੱਲ ਪੰਜਾਬ ਦੀ' ਮੁਹਿੰਮ ਦੀ ਹਲਕਾ ਜ਼ੀਰਾ ਤੋਂ ਕੀਤੀ ਸ਼ੁਰੂਆਤ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers