RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

‘ਆਪ’ ਦੀਆਂ ਮਹਿਲਾ ਵਰਕਰਾਂ ’ਤੇ ਮਾਰੀਆਂ ਪਾਣੀ ਦੀਆਂ ਬੁਛਾੜਾਂ

Jass Grewal by Jass Grewal
August 30, 2021
in ਪੰਜਾਬ, ਰਾਜਨੀਤੀ
0 0
0

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮਹਿਲਾ ਵਿੰਗ ਨੇ ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦੇ ਸੂਬਾਈ ਦਫ਼ਤਰ ਦਾ ਘਿਰਾਓ ਕੀਤਾ। ਚੰਡੀਗੜ੍ਹ ਪੁਲੀਸ ਨੇ ‘ਆਪ’ ਆਗੂਆਂ ਨੂੰ ਭਾਜਪਾ ਦਫ਼ਤਰ ਤੋਂ ਕੁਝ ਦੂਰੀ ’ਤੇ ਬੈਰੀਕੇਡ ਲਗਾ ਕੇ ਰੋਕ ਲਿਆ। ‘ਆਪ’ ਆਗੂਆਂ ਨੇ ਭਾਜਪਾ ਆਗੂਆਂ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ ਅਤੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲੀਸ ਨੇ ਪ੍ਰਦਰਸ਼ਨਕਾਰੀਆਂ ’ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਅਤੇ ਧੱਕਾ-ਮੁੱਕੀ ਕੀਤੀ। ਇਸ ਕਾਰਨ ‘ਆਪ’ ਦੀ ਮਹਿਲਾ ਵਿੰਗ ਦੀ ਸੂਬਾਈ ਪ੍ਰਧਾਨ ਰਾਜਵਿੰਦਰ ਕੌਰ ਅਤੇ ਯੂਥ ਆਗੂ ਅਨਮੋਲ ਗਗਨ ਮਾਨ ਸਣੇ ਦਰਜਨਾਂ ਆਗੂਆਂ ਦੇ ਮਾਮੂਲੀ ਸੱਟਾਂ ਲੱਗੀਆਂ। ਪੁਲੀਸ ਨੇ 50 ਦੇ ਕਰੀਬ ਮਹਿਲਾ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ’ਚ ਲਿਆ ਜਿਨ੍ਹਾਂ ਨੂੰ ਕੁਝ ਸਮੇਂ ਬਾਅਦ ਛੱਡ ਦਿੱਤਾ ਗਿਆ। ਅਨਮੋਲ ਗਗਨ ਮਾਨ ਨੇ ਕਿਹਾ ਕਿ ਕੇਂਦਰ ’ਚ ਕਾਬਜ਼ ਭਾਰਤੀ ਜਨਤਾ ਪਾਰਟੀ ਦੇ ਵਰਕਰ ਗੁੰਡਿਆਂ ਦਾ ਰੂਪ ਧਾਰ ਚੁੱਕੇ ਹਨ। ਭਾਜਪਾ ਦੇ ਇਹ ਗੁੰਡੇ ਪੰਜਾਬ ਸਮੇਤ ਦੇਸ਼ ਭਰ ’ਚ ਔਰਤਾਂ ਨਾਲ ਬਦਸਲੂਕੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰਾਂ ਇਨ੍ਹਾਂ ਗੁੰਡਿਆਂ ਖ਼ਿਲਾਫ਼ ਕਾਰਵਾਈ ਕਰਨ ਤੋਂ ਪਾਸਾ ਵੱਟ ਰਹੀਆਂ ਹਨ। ਜੇ ਇਸ ਬਦਸਲੂਕੀ ਖ਼ਿਲਾਫ਼ ਆਵਾਜ਼ ਚੁੱਕਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਤਾਂ ਪੁਲੀਸ ਵੱਲੋਂ ਲਾਠੀਚਾਰਜ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨਾਲ ਹੋ ਰਹੀਆਂ ਬਦਸਲੂਕੀਆਂ ਦਾ ਬਦਲਾਂ ਚੋਣਾਂ ਵਿੱਚ ਲਿਆ ਜਾਵੇਗਾ। ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਰਾਜਵਿੰਦਰ ਕੌਰ ਨੇ ਦੋਸ਼ ਲਾਇਆ ਕਿ ਦੇਸ਼ ਦੇ ਨਾਗਰਿਕਾਂ ਦੀ ਸੁਰੱਖਿਆ ਕਰਨ ਲਈ ਜ਼ਿੰਮੇਵਾਰ ਪੁਲੀਸ ਗੁੰਡਿਆਂ ਦਾ ਸਾਥ ਦੇ ਰਹੀ ਹੈ ਅਤੇ ਸੂਬਾਈ ਤੇ ਕੇਂਦਰੀ ਮਹਿਲਾ ਕਮਿਸ਼ਨ ਔਰਤਾਂ ਦੇ ਮਾਮਲਿਆਂ ’ਤੇ ਚੁੱਪੀ ਧਾਰੀ ਬੈਠੇ ਹਨ। ਮਹਿਲਾ ਵਿੰਗ ਦੀ ਸੂਬਾਈ ਪ੍ਰਧਾਨ ਨੇ ਮੰਗ ਕੀਤੀ ਕਿ ਮਹਿਲਾ ਕਿਸਾਨ ਪ੍ਰਦਰਸ਼ਨਕਾਰੀਆਂ ਨਾਲ ਬਦਸਲੂਕੀ ਕਰਨ ਵਾਲੇ ਭਾਜਪਾ ਆਗੂਆਂ ਖ਼ਿਲਾਫ਼ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ।

Previous Post

ਕੈਪਟਨ, ਸਿੱਧੂ ਤੇ ਬਾਗ਼ੀਆਂ ਨਾਲ ਅੱਜ ਚੰਡੀਗੜ੍ਹ ‘ਚ ਮੁਲਾਕਾਤਾਂ ਕਰਨਗੇ ਹਰੀਸ਼ ਰਾਵਤ

Next Post

Tokyo Paralympics: ਭਾਰਤੀ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ, ਅੱਜ ਦੇਸ਼ ਦੀ ਝੋਲੀ ਪਾਏ 4 ਤਮਗੇ |

Next Post
Tokyo Paralympics: ਭਾਰਤੀ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ, ਅੱਜ ਦੇਸ਼ ਦੀ ਝੋਲੀ ਪਾਏ 4 ਤਮਗੇ |

Tokyo Paralympics: ਭਾਰਤੀ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ, ਅੱਜ ਦੇਸ਼ ਦੀ ਝੋਲੀ ਪਾਏ 4 ਤਮਗੇ |

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers