RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਕਿਰਸਾਨੀ ਦੀ ਰਾਖੀ ਲਈ ਦਿੱਲੀ ਬਾਰਡਰ ‘ਤੇ ਧਰਨੇ ਵਾਲੀ ਥਾਂ ‘ਤੇ ਨਤਮਸਤਕ ਹੋਣ ਜਾਵਾਂਗਾ- ਚਰਨਜੀਤ ਸਿੰਘ ਚੰਨੀ

Jass Grewal by Jass Grewal
September 21, 2021
in ਪੰਜਾਬ, ਰਾਜਨੀਤੀ
Reading Time: 1 min read
0 0
0

ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਐਲਾਨ ਕੀਤਾ ਹੈ ਕਿ ਸੂਬੇ ਦਾ ਹਰ ਆਮ ਆਦਮੀ ਪੰਜਾਬ ਦਾ ਮੁੱਖ ਮੰਤਰੀ ਹੈ। ਸ. ਚੰਨੀ ਅੱਜ ਆਪਣਾ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਦੇ ਬਾਅਦ ਸ੍ਰੀ ਚਮਕੌਰ ਸਾਹਿਬ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਇਸ ਤੋਂ ਬਾਅਦ ਅਨਾਜ ਮੰਡੀ ਵਿਖੇ ਖੁੱਲ੍ਹੇ ਪੰਡਾਲ ‘ਚ ਹਲਕਾ ਨਿਵਾਸੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਸ. ਮਨਪ੍ਰੀਤ ਸਿੰਘ ਬਾਦਲ ਅਤੇ ਸ. ਚਰਨਜੀਤ ਸਿੰਘ ਚੰਨੀ ਦੇ ਸੁਪਤਨੀ ਡਾ. ਕਮਲਜੀਤ ਕੌਰ ਵੀ ਮੌਜੂਦ ਸਨ। ਇਸ ਤੋਂ ਪਹਿਲਾਂ ਪੰਜਾਬ ਪੁਲਿਸ ਦੀ ਟੁਕੜੀ ਨੇ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ।

ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਗੁਰੂ ਸਾਹਿਬ ਦੀ ਹੋਈ ਬੇਅਦਬੀ ਦਾ ਇਨਸਾਫ਼ ਲੈਣ ਦਾ ਵੇਲਾ ਆ ਗਿਆ ਹੈ ਅਤੇ ਕਾਨੂੰਨ ਮੁਤਾਬਕ ਇਨਸਾਫ਼ ਹੋਵੇਗਾ। ਸ. ਚੰਨੀ ਨੇ ਇਹ ਵੀ ਦੁਹਰਾਇਆ ਕਿ ਪੰਜਾਬ ਸਰਕਾਰ ਅਤੇ ਉਹ ਖ਼ੁਦ ਹਰ ਹਾਲ ਕਿਸਾਨਾਂ ਦੇ ਨਾਲ ਹਨ ਅਤੇ ਉਹ ਜਲਦੀ ਹੀ ਉਸ ਥਾਂ ਨਤਮਸਤਕ ਹੋਣਗੇ, ਜਿੱਥੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਆਪਣੀਆਂ ਹੱਕੀ ਮੰਗਾਂ ਮੰਨਵਾਉਣ ਲਈ ਧਰਨੇ ‘ਤੇ ਬੈਠੇ ਹਨ। ਸ. ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੰਜਾਬ ਸਰਕਾਰ ਵੱਲੋਂ ਕਿਸਾਨ ਵਿਰੋਧੀ ਕਾਨੂੰਨ ਤੁਰੰਤ ਵਾਪਸ ਲੈਣ ਦੀ ਅਪੀਲ ਕਰਦਿਆਂ ਭਰੋਸੇ ਨਾਲ ਕਿਹਾ ਕਿ ਇਹ ਕਾਲੇ ਕਾਨੂੰਨ ਹਰ ਹਾਲ ਵਾਪਸ ਹੋਣਗੇ, ਜਿਸ ਲਈ ਪੰਜਾਬ ਸਰਕਾਰ ਹਰ ਉਪਰਾਲਾ ਕਰੇਗੀ।

ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਕਾਂਗਰਸ ਹਾਈ ਕਮਾਂਡ ਅਤੇ ਸ੍ਰੀਮਤੀ ਸੋਨੀਆਂ ਗਾਂਧੀ ਅਤੇ ਸ੍ਰੀ ਰਾਹੁਲ ਗਾਂਧੀ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਸ. ਨਵਜੋਤ ਸਿੰਘ ਸਿੱਧੂ ਅਤੇ ਸੂਬੇ ਦੇ ਕਾਂਗਰਸ ਪਾਰਟੀ ਦੇ ਵਿਧਾਇਕਾਂ ਵੱਲੋਂ ਦਿੱਤੇ ਭਰਵੇਂ ਸਹਿਯੋਗ ਲਈ ਸਾਰਿਆਂ ਦਾ ਵਿਸ਼ੇਸ਼ ਧੰਨਵਾਦ ਕੀਤਾ ਅਤੇ ਆਪਣਾ ਅਹੁਦਾ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤਾ। ਸ. ਚੰਨੀ ਨੇ ਇਸ ਮੌਕੇ ਜਿੱਥੇ ਆਮ ਆਦਮੀ ਪਾਰਟੀ ਨੂੰ ਆੜੇ ਹੱਥੀਂ ਲਿਆ ਉਥੇ ਹੀ ਸ੍ਰੋਮਣੀ ਅਕਾਲੀ ਦਲ ਬਾਦਲ ਨੂੰ ਵੀ ਖੇਤੀ ਕਾਨੂੰਨਾਂ ‘ਤੇ ਮੱਗਰਮੱਛ ਵਾਲੇ ਹੰਝੂ ਵਹਾਉਣ ਲਈ ਕੋਸਿਆ।
ਸ. ਚੰਨੀ ਨੇ ਇਹ ਵੀ ਐਲਾਨ ਕੀਤਾ ਕਿ ਜਲ ਸਪਲਾਈ ਦੀਆਂ ਮੋਟਰਾਂ ਦੇ ਪੰਚਾਇਤਾਂ ਵੱਲ ਖੜ੍ਹੇ ਬਿਜਲੀ ਬਿਲਾਂ ਦੇ ਬਕਾਇਆ ਤੁਰੰਤ ਪ੍ਰਭਾਵ ਨਾਲ ਮੁਆਫ਼ ਹੋਣਗੇ ਅਤੇ ਜਿਹੜੇ ਗਰੀਬ ਲੋਕਾਂ ਦੇ ਬਿਜਲੀ ਕੁਨੈਕਸ਼ਨ ਬਿਲ ਨਾ ਭਰਨ ਕਰਕੇ ਕੱਟੇ ਗਏ ਸਨ, ਉਹ ਕੁਨੈਕਸ਼ਨ ਬਹਾਲ ਕਰਕੇ ਬਿਲ ਮੁਆਫ਼ ਕੀਤੇ ਜਾਣਗੇ।

ਸ. ਚੰਨੀ ਨੇ ਅੱਗੇ ਕਿਹਾ ਕਿ ਸ਼ਹੀਦਾਂ ਦੀ ਪਵਿੱਤਰ ਧਰਤੀ ਦਾ ਵਿਕਾਸ ਜੰਗੀ ਪੱਧਰ ‘ਤੇ ਜਾਰੀ ਹੈ ਅਤੇ ਇੱਥੇ ਦੇ ਵਿਕਾਸ ਲਈ ਦਿਲ ਖੋਲ੍ਹ ਕੇ ਫੰਡ ਮੁਹੱਈਆ ਕਰਵਾਉਣ ਲਈ ਉਨ੍ਹਾਂ ਨੇ ਮੰਚ ‘ਤੇ ਮੌਜੂਦ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਉਨ੍ਹਾਂ ਚਮਕੌਰ ਸਾਹਿਬ ਦੇ ਹਲਕਾ ਨਿਵਾਸੀਆਂ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸ਼ਹੀਦਾਂ ਦਾ ਅਸ਼ੀਰਵਾਦ ਪ੍ਰਾਪਤ ਹੋਇਆ ਹੈ ਅਤੇ ਇੱਥੇ ਦੇ ਲੋਕਾਂ ਨੇ ਉਨ੍ਹਾਂ ਨੂੰ ਬਹੁਤ ਮਾਣ ਬਖ਼ਸ਼ਿਆ ਹੈ ਅਤੇ ਹੁਣ ਉਹ ਜਦੋਂ ਸੂਬੇ ਦੇ ਮੁੱਖ ਮੰਤਰੀ ਬਣ ਗਏ ਹਨ ਤੇ ਹਲਕੇ ਦੇ ਹਰ ਪਿੰਡ ਨੂੰ ਦਿਲ ਖੋਲ੍ਹ ਕੇ ਵਿਕਾਸ ਫੰਡ ਪ੍ਰਾਪਤ ਹੋਣਗੇ।

ਮੁੱਖ ਮੰਤਰੀ ਨੇ ਹੋਰ ਕਿਹਾ ਕਿ ਚਮਕੌਰ ਸਾਹਿਬ ਨੂੰ ਸੈਲਾਨੀ ਹਬ ਬਣਾਇਆ ਜਾ ਰਿਹਾ ਹੈ ਅਤੇ ਕਰੋੜਾਂ ਰੁਪਏ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਥੀਮ ਪਾਰਕ 06 ਨਵੰਬਰ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕਿ ਬੇਲਾ ਤੋਂ ਪਨਿਆਲੀ ਸੜਕ ‘ਤੇ 33 ਕਰੋੜ ਰੁਪਏ ਖ਼ਰਚੇ ਜਾ ਰਹੇ ਹਨ ਅਤੇ ਸਤਲੁਜ ਦਰਿਆ ਉੱਤੇ ਪੁੱਲ ਬਣਾਉਣ ਲਈ 114 ਕਰੋੜ ਰੁਪਏ ਖ਼ਰਚੇ ਜਾਣਗੇ। ਉਨ੍ਹਾਂ ਦੱਸਿਆ ਕਿ ਹਲਕੇ ‘ਚ ਵੱਖ-ਵੱਖ ਥਾਵਾਂ ‘ਤੇ ਕਮਿਊਨਿਟੀ ਸੈਂਟਰ ਅਤੇ ਦੋ ਆਈ.ਟੀ.ਆਈਜ ਦਾ ਨਿਰਮਾਣ ਜੰਗੀ ਪੱਧਰ ‘ਤੇ ਜਾਰੀ ਹੈ ਜੋ ਛੇਤੀ ਮੁਕੰਮਲ ਹੋ ਜਾਣਗੇ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਸਕਿਲ ਯੂਨੀਵਰਸਿਟੀ ਦਾ ਕੰਮ ਵੀ ਜੰਗੀ ਪੱਧਰ ‘ਤੇ ਜਾਰੀ ਹੈ।

ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਮੋਰਿੰਡਾ ਵਿਖੇ ਬਣ ਰਿਹਾ ਰੇਲਵੇ ਅੰਡਰਬ੍ਰਿਜ, ਦਿਵਾਲੀ ਮੌਕੇ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਇਸ ਇਤਿਹਾਸਕ ਨਗਰੀ ਵਿਖੇ ਯਾਦਗਾਰੀ ਗੇਟ ਬਣਾਉਣ ਦਾ ਕੰਮ ਵੀ ਜੰਗੀ ਪੱਧਰ ‘ਤੇ ਜਾਰੀ ਹੈ। ਉਨ੍ਹਾਂ ਕਿਹਾ ਕਿ ਗਲਿਆਰਾ ਪ੍ਰਾਜੈਕਟ ਜਾਂ ਸ੍ਰੀ ਅੰਮ੍ਰਿਤਸਰ ਵਿਖੇ ਬਣਿਆ ਹੈ ਜਾਂ ਇਸ ਸਬੰਧੀ ਕੰਮ ਸ੍ਰੀ ਚਮਕੌਰ ਸਾਹਿਬ ਵਿਖੇ ਜਾਰੀ ਹੈ।

ਇਸ ਮੌਕੇ ਸ. ਚਰਨਜੀਤ ਸਿੰਘ ਚੰਨੀ ਨੇ ਚਮਕੌਰ ਸਾਹਿਬ ਦੇ ਸੁੰਦਰੀਕਰਨ ਲਈ 50 ਕਰੋੜ ਰੁਪਏ ਹੋਰ ਦੇਣ ਦਾ ਵੀ ਐਲਾਨ ਕੀਤਾ। ਉਨ੍ਹਾਂ ਨੇ ਆਪਣੇ ਜੱਦੀ ਪਿੰਡ ਭਜੌਲੀ ਅਤੇ ਨਾਨਕੇ ਪਿੰਡ ਮਕੜੌਨਾ ਕਲਾਂ ਦਾ ਵਿਸ਼ੇਸ਼ ਜਿਕਰ ਕਰਦਿਆਂ ਕਿਹਾ ਕਿ ਅੱਜ ਵੀ ਜੇ ਕੋਈ ਦੇਖਣਾ ਚਾਹੇ ਤਾਂ ਇਨ੍ਹਾਂ ਦੋਵਾਂ ਪਿੰਡਾਂ ਵਿੱਚ ਸਥਿਤ ਉਨ੍ਹਾਂ ਦੇ ਪਰਿਵਾਰਕ ਘਰਾਂ ਨੂੰ ਦੇਖ ਕੇ ਸਹਿਜੇ ਹੀ ਸਮਝ ਸਕਦਾ ਹੈ ਕਿ ਉਹ ਕਿੰਨੀ ਗਰੀਬੀ ਵਿੱਚੋਂ ਨਿਕਲੇ ਹਨ, ਜਿਸ ਕਰਕੇ ਉਹ ਗਰੀਬਾਂ ਦੇ ਦਰਦ ਨੂੰ ਦਿਲੋਂ ਸਮਝਦੇ ਹਨ ਅਤੇ ਉਨ੍ਹਾਂ ਦੇ ਦਰਵਾਜੇ ਹਰ ਆਮ ਨਾਗਰਿਕ ਅਤੇ ਗਰੀਬਾਂ ਲਈ ਸਦਾ ਖੁੱਲ੍ਹੇ ਹਨ ਪਰ ਬੇਈਮਾਨਾਂ ਲਈ ਪੱਕੇ ਤੌਰ ‘ਤੇ ਬੰਦ ਹਨ।

ਇਸ ਦੌਰਾਨ ਇਲਾਕਾ ਨਿਵਾਸੀਆਂ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਮਨਪ੍ਰੀਤ ਸਿੰਘ ਬਾਦਲ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਨਗਰ ਪੰਚਾਇਤ ਸ੍ਰੀ ਚਮਕੌਰ ਸਾਹਿਬ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਭੰਗੂ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ। ਸਮਾਗਮ ਮੌਕੇ ਸ. ਚੰਨੀ ਦੇ ਸਪੁੱਤਰ ਨਵਜੀਤ ਸਿੰਘ ਅਤੇ ਰਿਦਮਜੀਤ ਸਿੰਘ, ਮਾਰਕੀਟ ਕਮੇਟੀ ਚੇਅਰਮੈਨ ਕਰਨੈਲ ਸਿੰਘ, ਉਪ ਚੇਅਰਮੈਨ ਤਰਲੋਚਨ ਸਿੰਘ, ਬਲਾਕ ਸੰਮਤੀ ਚੇਅਰਪਰਸਨ ਅਮਨਦੀਪ ਕੌਰ, ਜ਼ਿਲਾ ਪ੍ਰੀਸ਼ਦ ਦੇ ਵਾਇਸ ਚੇਅਰਪਰਸਨ ਬਿਮਲ ਕੌਰ ਖੋਖਰ, ਬਲਾਕ ਸੰਮਤੀ ਮੈਂਬਰ ਰੋਹਿਤ ਸਭਰਵਾਲ, ਜਸਵੀਰ ਸਿੰਘ ਜਟਾਣਾ, ਨਸੀਬ ਸਿੰਘ, ਦਵਿੰਦਰ ਸਿੰਘ, ਪ੍ਰਕਾਸ਼ ਕੌਰ, ਸਮਸ਼ੇਰ ਸਿੰਘ, ਬਲਵਿੰਦਰ ਸਿੰਘ ਧੁੰਮੇਵਾਲ, ਗੁਰਸੇਵਕ ਸਿੰਘ ਸਮਾਣਾ, ਬੰਤ ਸਿੰਘ ਕਲਾਰਾਂ, ਗੁਰਚਰਨ ਸਿੰਘ ਮਾਣੇ ਮਾਜਰਾ, ਗਿਆਨ ਸਿੰਘ ਬੇਲਾ, ਵਰਿੰਦਰ ਸਿੰਘ, ਜਸਵੀਰ ਸਿੰਘ, ਡਿਪਟੀ ਕਮਿਸ਼ਨਰ ਸੋਨਾਲੀ ਗਿਰਿ, ਐਸ.ਐਸ.ਪੀ. ਵਿਵੇਕ ਸ਼ੀਲ ਸੋਨੀ, ਐਸ.ਡੀ.ਐਮ. ਚਮਕੌਰ ਸਾਹਿਬ ਗੀਤਿਕਾ ਸਿੰਘ, ਪੀ.ਏ. ਰਣਧੀਰ ਸਿੰਘ ਬਰਾੜ ਸਮੇਤ ਇਲਾਕੇ ਦੇ ਸਮੂਹ ਪੰਚ ਸਰਪੰਚ ਅਤੇ ਵੱਡੀ ਗਿਣਤੀ ਇਲਾਕਾ ਨਿਵਾਸੀ ਵੀ ਹਾਜਰ ਸਨ।

Previous Post

ਚਰਨਜੀਤ ਸਿੰਘ ਚੰਨੀ ਬਣੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਅੱਜ 11 ਵਜੇ ਚੁੱਕਣਗੇ ਸਹੁੰ |

Next Post

ਜਲਾਲਾਬਾਦ ਧਮਾਕੇ ‘ਚ ਸਾਜ਼ਿਸ਼ ਦੇ ਦੋਸ਼ ‘ਚ ਜੀਜਾ ਤੇ ਸਾਲਾ ਗ੍ਰਿਫਤਾਰ |

Next Post
ਜਲਾਲਾਬਾਦ ਧਮਾਕੇ ‘ਚ  ਸਾਜ਼ਿਸ਼ ਦੇ ਦੋਸ਼ ‘ਚ ਜੀਜਾ ਤੇ ਸਾਲਾ ਗ੍ਰਿਫਤਾਰ |

ਜਲਾਲਾਬਾਦ ਧਮਾਕੇ 'ਚ ਸਾਜ਼ਿਸ਼ ਦੇ ਦੋਸ਼ 'ਚ ਜੀਜਾ ਤੇ ਸਾਲਾ ਗ੍ਰਿਫਤਾਰ |

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers