RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਬੀ.ਐਸ.ਐਫ਼. ਦਾ ਘੇਰਾ ਵਧਾਉਣ ਵਿਰੁੱਧ ਅਕਾਲੀ ਦਲ ਵਲੋਂ ਰਾਜ ਭਵਨ ਨੇੜੇ ਧਰਨਾ |

Jass Grewal by Jass Grewal
October 15, 2021
in ਪੰਜਾਬ
Reading Time: 1 min read
0 0
0

ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ‘ਚ ਪੰਜਾਬ ਰਾਜ ਭਵਨ ਨੇੜੇ ਅਚਾਨਕ ਧਰਨਾ ਦਿੱਤਾ ਗਿਆ | ਕੁਝ ਸੀਨੀਅਰ ਆਗੂਆਂ ਸਮੇਤ ਬਾਕੀ ਯੂਥ ਵਰਕਰਾਂ ਦੀ ਭਾਵੇਂ ਗਿਣਤੀ ਬਹੁਤੀ ਨਹੀਂ ਸੀ ਪਰ ਚੰਡੀਗੜ੍ਹ ਪੁਲਿਸ ਨੇ ਅਕਾਲੀ ਦਲ ਵਲੋਂ ਰਾਜ ਭਵਨ ਘੇਰਨ ਦੀ ਸੂਹ ਮਿਲਦਿਆਂ ਹੀ ਰਾਜ ਭਵਨ ਨੇੜੇ ਬੈਰੀਕੇਡ ਲਾ ਕੇ ਸਖ਼ਤ ਸੁਰੱਖਿਆ ਪ੍ਰਬੰਧ ਕਰ ਦਿੱਤੇ | ਰਾਜ ਭਵਨ ਘੇਰਨ ਪੁੱਜੇ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਡਾ: ਦਲਜੀਤ ਸਿੰਘ ਚੀਮਾ, ਐਨ.ਕੇ. ਸ਼ਰਮਾ ਅਤੇ ਹੋਰਨਾਂ ਨੂੰ ਪੁਲਿਸ ਵਲੋਂ ਹਿਰਾਸਤ ‘ਚ ਲੈ ਲਿਆ ਗਿਆ | ਦੱਸਣਯੋਗ ਹੈ ਕਿ ਅਕਾਲੀ ਦਲ ਵਲੋਂ ਸਰਹੱਦੀ ਸੂਬਿਆਂ ‘ਚ ਬੀ.ਐਸ.ਐਫ. ਦਾ ਘੇਰਾ ਵਧਾਉਣ ਦੇ ਵਿਰੋਧ ‘ਚ ਰਾਜ ਭਵਨ ਘੇਰਨ ਦਾ ਗੁਪਤ ਪ੍ਰੋਗਰਾਮ ਉਲੀਕਿਆ ਗਿਆ ਸੀ | ਸੁਖਬੀਰ ਅਤੇ ਮਜੀਠੀਆ ਵਿਉਂਤਬੰਦੀ ਅਨੁਸਾਰ ਅਲੱਗ-ਅਲੱਗ ਰਸਤਿਆਂ ਤੋਂ ਰਾਜ ਭਵਨ ਨੇੜੇ ਪੁੱਜੇ, ਜਿੱਥੇ ਨੇੜੇ ਹੀ ਕੁਝ ਯੂਥ ਵਰਕਰ ਅਤੇ ਆਗੂ ਉਨ੍ਹਾਂ ਦਾ ਇੰਤਜ਼ਾਰ ਕਰ ਰਹੇ ਸਨ | ਮਜੀਠੀਆ ਵਲੋਂ ਰਸਤੇ ਵਿਚ ਹੀ ਆਪਣੇ ਸਾਰੇ ਸੁਰੱਖਿਆ ਕਰਮੀ ਵਾਪਸ ਭੇਜ ਦਿੱਤੇ ਗਏ ਅਤੇ ਉਹ ਇਕ-ਦੋ ਪਾਰਟੀ ਆਗੂਆਂ ਨਾਲ ਇਕ ਗੱਡੀ ‘ਚ ਸਵਾਰ ਹੋ ਕੇ ਅੰਦਰੂਨੀ ਰਸਤਿਆਂ ਤੋਂ ਹੁੰਦੇ ਹੋਏ ਰਾਜ ਭਵਨ ਨੇੜੇ ਪੁੱਜ ਗਏ ਅਤੇ ਅਚਾਨਕ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ | ਇਸ ਦੇ 10 ਮਿੰਟ ਬਾਅਦ ਹੀ ਸੁਖਬੀਰ ਸਿੰਘ ਬਾਦਲ ਉਥੇ ਪੁੱਜ ਗਏ ਅਤੇ ਰਾਜ ਭਵਨ ਨੇੜੇ ਪੁਲਿਸ ਵਲੋਂ ਲਾਏ ਬੈਰੀਕੇਡਾਂ ਅੱਗੇ ਬੈਠ ਕੇ ਧਰਨਾ ਦੇ ਦਿੱਤਾ | ਇਸ ਮੌਕੇ ਅਕਾਲੀ ਆਗੂਆਂ ਨੇ ਕਿਹਾ ਕਿ ਭਾਜਪਾ ਅਤੇ ਕਾਂਗਰਸ ਨੇ ਸਾਜਿਸ਼ ਰਚ ਕੇ ਅੱਧਾ ਪੰਜਾਬ ਬੀ.ਐਸ.ਐਫ. ਹਵਾਲੇ ਕਰ ਦਿੱਤਾ ਹੈ, ਜੋ ਹਾਲਾਤ 1984 ਤੋਂ ਬਾਅਦ ਪੈਦਾ ਹੋਏ ਸਨ ਹੁਣ ਫਿਰ ਪੰਜਾਬ ‘ਚ ਪੈਦਾ ਹੋ ਸਕਦੇ ਹਨ ਅਤੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੋਵੇਂ ਕੇਂਦਰ ਦੇ ਹੱਥਾਂ ‘ਚ ਖੇਡ ਰਹੇ ਹਨ | ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਨੇ ਮਿਲੀਭੁਗਤ ਕਰਕੇ ਕੇਂਦਰ ਦੇ ਸਾਹਮਣੇ ਆਤਮ-ਸਮਰਪਣ ਕਰ ਦਿੱਤਾ ਹੈ, ਜਿਸ ਨਾਲ ਅੱਧੇ ਰਾਜ ਵਿਚ ਕਾਨੂੰਨ ਵਿਵਸਥਾ ‘ਤੇ ਕੰਟਰੋਲ ਵਧਾਇਆ ਗਿਆ ਹੈ | ਇਹ ਦੂਜੀ ਵਾਰ ਹੈ ਜਦੋਂ ਕੇਂਦਰ ਨੇ ਪੰਜਾਬ ਦੇ ਅਧਿਕਾਰਾਂ ਨੂੰ ਤੇਜ਼ੀ ਨਾਲ ਪ੍ਰਭਾਵਿਤ ਕੀਤਾ ਹੈ | ਕੇਂਦਰ ਨੇ ਤਿੰਨ ਖੇਤੀ ਕਾਨੂੰਨ ਲਿਆ ਕੇ ਰਾਜ ਦੇ ਕਿਸਾਨਾਂ ਨਾਲ ਵਿਤਕਰਾ ਕੀਤਾ ਹੈ | ਹੁਣ ਇਹ ਸਰਹੱਦੀ ਸੁਰੱਖਿਆ ਬਲ (ਬੀ.ਐਸ.ਐਫ.) ਦੇ ਅਧਿਕਾਰ ਖੇਤਰ ਨੂੰ ਵਧਾ ਕੇ ਰਾਜ ਦੇ ਅੱਧੇ ਤੋਂ ਵੱਧ ਹਿੱਸੇ ਵਿਚ ਕਾਨੂੰਨ ਅਤੇ ਵਿਵਸਥਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਕੰਟਰੋਲ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਅਜੇ 50 ਕਿਲੋਮੀਟਰ ਦਾ ਇਲਾਕਾ ਅਧੀਨ ਕੀਤਾ ਗਿਆ ਹੈ ਅਤੇ ਹੌਲੀ-ਹੌਲੀ 100 ਕਿਲੋਮੀਟਰ ਅਤੇ ਫਿਰ ਪੂਰਾ ਪੰਜਾਬ ਹੀ ਕੇਂਦਰ ਦੇ ਅਧੀਨ ਕਰ ਲਿਆ ਜਾਵੇਗਾ | ਇਸ ਕਦਮ ਨੂੰ ਸੂਬੇ ਦੇ ਸੰਘੀ ਢਾਂਚੇ ‘ਤੇ ਹਮਲਾ ਕਰਾਰ ਦਿੰਦਿਆਂ ਸੁਖਬੀਰ ਨੇ ਕਿਹਾ ਕਿ ਹੁਣ ਸਾਡੇ ਪਵਿੱਤਰ ਅਸਥਾਨ ਜਿਵੇਂ ਕਿ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਰ ਅਤੇ ਰਾਮ ਤੀਰਥ ਵੀ ਕੇਂਦਰੀ ਬਲਾਂ ਦੇ ਕੰਟਰੋਲ ਹੇਠ ਆ ਜਾਣਗੇ | ਸ਼੍ਰੋਮਣੀ ਅਕਾਲੀ ਦਲ ਇਸ ਗ਼ਲਤ ਨੂੰ ਠੀਕ ਕਰਨ ਲਈ ਲੜਾਈ ਜਾਰੀ ਰੱਖੇਗਾ | ਇਸ ਮੌਕੇ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਨਵੇਂ ਕੇਂਦਰੀ ਕਦਮ ਨੇ ਲੋਕਾਂ ਨੂੰ ਖਾੜਕੂਵਾਦ ਦੇ ਕਾਲੇ ਦਿਨਾਂ ਦੀ ਯਾਦ ਦਿਵਾ ਦਿੱਤੀ ਹੈ ਜਦੋਂ ਕਿ ਕੇਂਦਰੀ ਬਲਾਂ ਨੇ ਰਾਜ ਵਿਚ ਪੂਰੀ ਤਰ੍ਹਾਂ ਕਾਬੂ ਪਾਇਆ ਹੋਇਆ ਹੈ | ਉਨ੍ਹਾਂ ਕਿਹਾ ਕਿ ਸੁਖਜਿੰਦਰ ਸਿੰਘ ਰੰਧਾਵਾ ਨੇ ਜੇਲ੍ਹ ਮੰਤਰੀ ਵਜੋਂ ਇਹ ਕਹਿ ਕੇ ਇਸ ਉਪਾਅ ਦਾ ਸਮਰਥਨ ਕੀਤਾ ਸੀ ਕਿ ਜੇਲ੍ਹਾਂ ਦਾ ਕੰਟਰੋਲ ਸੀ.ਆਰ.ਪੀ.ਐਫ ਨੂੰ ਦਿੱਤਾ ਜਾਣਾ ਚਾਹੀਦਾ ਹੈ | ਹੁਣ ਸਥਿਤੀ ਅਜਿਹੀ ਹੈ ਕਿ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਪਿੰਡ ਵੀ ਕੇਂਦਰੀ ਬਲਾਂ ਦੇ ਕੰਟਰੋਲ ਵਿਚ ਆ ਗਿਆ ਹੈ | ਇਸ ਦੌਰਾਨ ਧਰਨੇ ਵਾਲੀ ਥਾਂ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ, ਡਾ: ਦਲਜੀਤ ਸਿੰਘ ਚੀਮਾ, ਐਨ.ਕੇ. ਸ਼ਰਮਾ, ਸੁਰਜੀਤ ਸਿੰਘ ਰੱਖੜਾ, ਪਰਮਬੰਸ ਸਿੰਘ ਬੰਟੀ ਰੋਮਾਣਾ ਅਤੇ ਕੁਝ ਆਗੂਆਂ ਨੂੰ ਪੁਲਿਸ ਵਲੋਂ ਹਿਰਾਸਤ ‘ਚ ਲਿਆ ਗਿਆ ਅਤੇ ਬਿਕਰਮ ਸਿੰਘ ਮਜੀਠੀਆ ਬਾਕੀ ਸਾਥੀਆਂ ਨਾਲ ਉਥੇ ਹੀ ਧਰਨਾ ਦਿੰਦੇ ਰਹੇ | ਕੁਝ ਦੇਰ ਮਗਰੋਂ ਪੁਲਿਸ ਵਲੋਂ ਉਨ੍ਹਾਂ ਨੂੰ ਵੀ ਸਾਥੀਆਂ ਸਮੇਤ ਹਿਰਾਸਤ ‘ਚ ਲੈ ਕੇ ਸੈਕਟਰ ਤਿੰਨ ਦੇ ਥਾਣੇ ਲਿਜਾਇਆ ਗਿਆ ਜਿੱਥੇ ਅਕਾਲੀ ਵਰਕਰਾਂ ਨੇ ਪੰਜਾਬ ਵਿਰੋਧੀ ਸਾਜਿਸ਼ ਰਚਣ ਲਈ ਕਾਂਗਰਸ ਪਾਰਟੀ ਅਤੇ ਭਾਜਪਾ ਵਿਰੁੱਧ ਨਾਅਰੇਬਾਜ਼ੀ ਕੀਤੀ |

Previous Post

ਸੰਯੁਕਤ ਕਿਸਾਨ ਮੋਰਚੇ ਦਾ ਫੈਸਲਾ- ਦੁਸ਼ਹਿਰੇ ‘ਤੇ ਨਹੀਂ ਫੂਕੇ ਜਾਣਗੇ ਮੋਦੀ ਤੇ ਅਮਿਤ ਸ਼ਾਹ ਦੇ ਪੁਤਲੇ|

Next Post

ਬੰਗਲਾਦੇਸ਼ ‘ਚ ਦੁਰਗਾ ਪੂਜਾ ਦੌਰਾਨ ਮੰਦਰਾਂ ‘ਤੇ ਹਮਲੇ-4 ਮੌਤਾਂ |

Next Post
ਬੰਗਲਾਦੇਸ਼ ‘ਚ ਦੁਰਗਾ ਪੂਜਾ ਦੌਰਾਨ ਮੰਦਰਾਂ ‘ਤੇ ਹਮਲੇ-4 ਮੌਤਾਂ |

ਬੰਗਲਾਦੇਸ਼ 'ਚ ਦੁਰਗਾ ਪੂਜਾ ਦੌਰਾਨ ਮੰਦਰਾਂ 'ਤੇ ਹਮਲੇ-4 ਮੌਤਾਂ |

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers