ਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ 2022 ਵਿਚ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲਈ ਪਾਰਟੀ ਦੇ 4 ਹੋਰ ਅਧਿਕਾਰਤ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸਾਬਕਾ ਮੰਤਰੀ ਸ. ਬਲਦੇਵ ਸਿੰਘ ਮਾਨ ਵਿਧਾਨ ਸਭਾ ਹਲਕਾ ਸੁਨਾਮ ਤੋਂ, ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਮੰਤਰੀ ਸ. ਗੋਬਿੰਦ ਸਿੰਘ ਲੌਂਗੋਵਾਲ ਲਹਿਰਾਗਾਗਾ ਤੋਂ, ਸ੍ਰੀ ਹਰਪਾਲ ਜੁਨੇਜਾ ਪਟਿਆਲਾ (ਸ਼ਹਿਰੀ) ਤੋਂ ਅਤੇ ਸ. ਹਰਦੇਵ ਸਿੰਘ ਮੇਘ ਗੋਬਿੰਦਗੜ੍ਹ ਹਲਕਾ ਬੱਲੂਆਣਾ (ਰਾਖਵਾਂ) ਤੋਂ ਪਾਰਟੀ ਦੇ ਉਮੀਦਵਾਰ ਹੋਣਗੇ। ਅੱਜ ਐਲਾਨੇ 4 ਉਮੀਦਵਾਰਾਂ ਸਮੇਤ ਪਾਰਟੀ ਹੁਣ ਤੱਕ 74 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ। ਇਹ ਜਾਣਕਾਰੀ ਅੱਜ ਪਾਰਟੀ ਦੇ ਮੁੱਖ ਦਫ਼ਤਰ ਤੋਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ।
