ਕੌਂਸਲ ਫਾਰ ਇੰਡੀਅਨ ਸਕੂਲ ਸਰਟੀਫਿਕੇਟ ਐਗਜ਼ਾਮੀਨੇਸ਼ਨ (ਸੀ. ਆਈ. ਐਸ. ਸੀ. ਈ.) ਨੇ ਮੰਗਲਵਾਰ ਨੂੰ 10ਵੀਂ ਤੇ 12ਵੀਂ ਜਮਾਤ ਦੀਆਂ ਪਹਿਲੀ ਮਿਆਦ (ਫ੍ਰਸਟ ਟਰਮ) ਦੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ | ਬੋਰਡ ਦੇ ਮੁੱਖ ਕਾਰਜਕਾਰੀ ਤੇ ਸਕੱਤਰ ਗੈਰੀ ਅਰਾਥੂਨ ਨੇ ਕਿਹਾ ਕਿ ਪ੍ਰਸਥਿਤੀਆਂ ਸਾਡੇ ਵੱਸ ਤੋਂ ਬਾਹਰ ਹੋਣ ਕਾਰਨ 2021-22 ਦੇ ਸੈਸ਼ਨ ਲਈ 10ਵੀਂ ਤੇ 12ਵੀਂ ਜਮਾਤਾਂ ਦੇ ਪਹਿਲੇ ਸਮੈਸਟਰ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਦਾ ਫ਼ੈਸਲਾ ਕੀਤਾ ਹੈ | ਦੋਵਾਂ ਕਲਾਸਾਂ ਦੀਆਂ ਪ੍ਰੀਖਿਆਵਾਂ 15 ਨਵੰਬਰ ਤੋਂ ਸ਼ੁਰੂ ਹੋਣੀਆਂ ਸਨ |
