RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਮੁੱਖ ਮੰਤਰੀ ਚਰਨਜੀਤ ਚੰਨੀ ਅੱਜ ਸ਼ਾਮ 4 ਵਜੇ ਲੈਣਗੇ ਇਤਿਹਾਸਕ ਫੈਸਲਾ |

Jass Grewal by Jass Grewal
November 1, 2021
in ਪੰਜਾਬ
Reading Time: 1 min read
0 0
0

ਪੰਜਾਬ ਸਰਕਾਰ (Punjab Government) ਅੱਜ ਇਤਿਹਾਸਕ ਫੈਸਲਾ ਲਵੇਗੀ। ਇਹ ਦਾਅਵਾ ਮੁੱਖ ਮੰਤਰੀ ਚਰਨਜੀਤ ਚੰਨੀ (Charanjit Singh Channi) ਨੇ ਕੀਤਾ ਹੈ। ਇਸ ਲਈ ਦੁਪਹਿਰ ਕਰੀਬ 2.30 ਵਜੇ ਕੈਬਨਿਟ ਦੀ ਮੀਟਿੰਗ (Punjab Cabinet Meeting) ਬੁਲਾਈ ਗਈ ਹੈ। ਇਸ ਫੈਸਲੇ ਦਾ ਐਲਾਨ ਸ਼ਾਮ 4 ਵਜੇ ਕੈਬਨਿਟ ਮੀਟਿੰਗ ਤੋਂ ਬਾਅਦ ਹੋਏਗਾ। ਉਂਝ ਕੈਬਨਿਟ ਮੀਟਿੰਗ ਦੇ ਏਜੰਡੇ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਗਿਆ ਹੈ।

ਦੱਸ ਦਈਏ ਕਿ ਇਹ ਉਮੀਦ ਕੀਤੀ ਜਾ ਰਹੀ ਹੈ ਕਿ ਸੂਬਾ ਵਾਸੀਆਂ ਨੂੰ ਸਰਕਾਰ ਸਸਤੀ ਜਾਂ ਮੁਫਤ ਬਿਜਲੀ (Punjab Electicity) ਬਾਰੇ ਐਲਾਨ ਕਰ ਸਕਦੀ ਹੈ। ਬੇਸ਼ੱਕ ਇਸ ਬਾਰੇ ਅਜੇ ਕੁਝ ਵੀ ਸਪਸ਼ਟ ਨਹੀਂ ਪਰ ਇਸ ਤੋਂ ਪਹਿਲਾਂ ਹੀ ਸੀਐਮ ਚਰਨਜੀਤ ਚੰਨੀ ਨੇ ਇਤਿਹਾਸਕ ਫੈਸਲਾ ਲੈਣ ਬਾਰੇ ਸੰਕੇਤ ਦੇ ਕੇ ਲੋਕਾਂ ਦੀ ਧੜਕਣ ਵਧਾ ਦਿੱਤੀ ਹੈ।

ਕੈਬਿਨਟ ਮਟਿੰਗ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਖੁਦ ਪ੍ਰੈੱਸ ਕਾਨਫਰੰਸ ਕਰਕੇ ਇਸ ਬਾਰੇ ਜਾਣਕਾਰੀ ਦੇਣਗੇ। ਮੁੱਖ ਮੰਤਰੀ ਦੇ ਇਸ ਦਾਅਵੇ ਤੋਂ ਬਾਅਦ ਹੁਣ ਵਿਰੋਧੀ ਪਾਰਟੀਆਂ ਦੀਆਂ ਨਜ਼ਰਾਂ ਵੀ ਇਸ ‘ਤੇ ਟਿਕੀਆਂ ਹੋਈਆਂ ਹਨ। ਫਿਲਹਾਲ ਇੱਕ-ਦੋ ਕਰੀਬੀ ਮੰਤਰੀਆਂ ਨੂੰ ਛੱਡ ਕੇ ਮੁੱਖ ਮੰਤਰੀ ਦੇ ਦਾਅਵੇ ਬਾਰੇ ਕਿਸੇ ਨੂੰ ਪਤਾ ਨਹੀਂ। ਮੁੱਖ ਮੰਤਰੀ ਨੇ ਇਸ ਬਾਰੇ ਕੁਝ ਦਿਨ ਪਹਿਲਾਂ ਸੀਨੀਅਰ ਮੰਤਰੀਆਂ ਨਾਲ ਗੱਲਬਾਤ ਕੀਤੀ ਸੀ। ਚਰਚਾ ਹੈ ਕਿ ਹਰ ਘਰ ਨੂੰ 300 ਯੂਨਿਟ ਮੁਫਤ ਬਿਜਲੀ ਜਾਂ 3 ਤੋਂ 5 ਰੁਪਏ ਪ੍ਰਤੀ ਯੂਨਿਟ ਦੇਣ ਦਾ ਐਲਾਨ ਕੀਤਾ ਜਾ ਸਕਦਾ ਹੈ।

ਇਸ ਦੇ ਨਾਲ ਹੀ ਸੂਤਰਾਂ ਦੀ ਮੰਨੀਏ ਤਾਂ ਸੀਮਾ ਸੁਰੱਖਿਆ ਬਲ (BSF) ਦੇ ਅਧਿਕਾਰ ਖੇਤਰ ਨੂੰ ਬਾਰੇ ਕਾਨੂੰਨ ਨੂੰ ਕੈਬਨਿਟ ਦੀ ‘ਚ ਰੱਦ ਕਰਨ ਦੀ ਮਨਜ਼ੂਰੀ ਮਿਲ ਸਕਦੀ ਹੈ। ਕੇਂਦਰ ਸਰਕਾਰ ਨੇ ਸਰਹੱਦ ਤੋਂ ਬੀਐਸਐਫ ਦਾ ਘੇਰਾ 50 ਕਿਲੋਮੀਟਰ ਤੱਕ ਵਧਾ ਦਿੱਤਾ ਹੈ ਜਿਸ ਕਰਕੇ ਸੂਬੇ ‘ਚ ਸਿਆਸੀ ਪਾਰਾ ਹਾਈ ਹੈ ਤੇ ਹਰ ਪਾਰਟੀ ਕੇੰਦਰ ਦੇ ਇਸ ਫੈਸਲੇ ਦਾ ਵਿਰੋਧ ਕਰ ਰਹੀ ਹੈ। ਮੁੱਖ ਮੰਤਰੀ ਦੇ ਪੱਤਰ ਦੇ ਬਾਵਜੂਦ ਕੇਂਦਰ ਇਸ ਫੈਸਲੇ ‘ਤੇ ਕਾਇਮ ਹੈ। ਸਰਕਾਰ ਨਵਾਂ ਕਾਨੂੰਨ ਲਿਆ ਕੇ ਕੇਂਦਰ ਦੇ ਇਸ ਨੋਟੀਫਿਕੇਸ਼ਨ ਨੂੰ ਰੋਕ ਸਕਦੀ ਹੈ ਜਾਂ ਰੱਦ ਕਰ ਸਕਦੀ ਹੈ।

ਦੂਜਾ ਖੇਤੀ ਸੁਧਾਰ ਕਾਨੂੰਨ ਹੈ। ਸੂਬਾ ਖੇਤੀ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਰੱਦ ਕਰਨ ਲਈ ਆਪਣਾ ਕਾਨੂੰਨ ਲਿਆ ਸਕਦਾ ਹੈ। ਇਸ ਤੋਂ ਇਲਾਵਾ ਸੂਬਾ ਆਪਣਾ ਨਵਾਂ ਕਾਨੂੰਨ ਲਿਆ ਸਕਦਾ ਹੈ ਜਿਸ ਵਿੱਚ 60 ਸਾਲ ਤੋਂ ਵੱਧ ਉਮਰ ਦੇ ਕਿਸਾਨਾਂ ਨੂੰ ਪੈਨਸ਼ਨ ਦੇਣ ਦਾ ਮੁੱਦਾ ਵੀ ਵਿਚਾਰਿਆ ਜਾ ਰਿਹਾ ਹੈ। ਸੀਐਮ ਚੰਨੀ ਨੇ ਇਸ ਸਬੰਧੀ ਸੰਯੁਕਤ ਕਿਸਾਨ ਮੋਰਚਾ ਤੋਂ ਵੀ ਰਾਏ ਮੰਗੀ ਹੈ।

ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਨਾਰਾਜ਼ਗੀ ਦਾ ਵੱਡਾ ਕਾਰਨ ਵੀ ਬਿਜਲੀ ਦਾ ਮੁੱਦਾ ਹੈ। ਸਿੱਧੂ ਨੇ ਗਲਤ ਬਿਜਲੀ ਸਮਝੌਤਾ ਰੱਦ ਕਰਕੇ 3 ਤੋਂ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦੇਣ ਦਾ ਵਾਅਦਾ ਕੀਤਾ। ਇਸ ਤੋਂ ਬਾਅਦ ਚੰਨੀ ਸਰਕਾਰ ਨੇ ਗੋਇੰਦਵਾਲ ਸਾਹਿਬ ਦੇ ਜੀਵੀਕੇ ਥਰਮਲ ਪਲਾਂਟ ਦਾ ਪਾਵਰ ਪਰਚੇਜ਼ ਐਗਰੀਮੈਂਟ (ਪੀਪੀਏ) ਖ਼ਤਮ ਕਰਨ ਦਾ ਨੋਟਿਸ ਦਿੱਤਾ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਸਰਕਾਰ 2 ਕਿਲੋਵਾਟ ਤੱਕ ਦੇ 1200 ਕਰੋੜ ਬਿਜਲੀ ਦੇ ਬਿੱਲ ਮੁਆਫ ਕਰ ਚੁੱਕੀ ਹੈ। ਸ਼ਹਿਰਾਂ ਦੇ ਸੀਵਰੇਜ-ਪਾਣੀ ਦੇ ਬਿੱਲਾਂ ਦੇ ਬਕਾਏ ਵੀ ਮੁਆਫ਼ ਕਰ ਦਿੱਤੇ ਗਏ ਹਨ। ਇਸ ਫੈਸਲੇ ਨਾਲ ਕਾਂਗਰਸ ਇੱਕ ਵਾਰ ਫਿਰ ਸਿੱਧੂ ਨੂੰ ਪੰਜਾਬ ‘ਚ ਪਾਰਟੀ ਦੇ ਪ੍ਰਚਾਰ ‘ਚ ਇਸਤੇਮਾਲ ਕਰੇਗੀ।

Previous Post

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਹਸਪਤਾਲ ‘ਚੋਂ ਮਿਲੀ ਛੁੱਟੀ |

Next Post

ਪੰਜਾਬ ਸਰਕਾਰ ਵੱਲੋਂ ਗੈਰ-ਕਾਨੂੰਨੀ ਰੇਤ ਮਾਈਨਿੰਗ, ਸ਼ਰਾਬ ਅਤੇ ਨਸ਼ਿਆਂ ਦੇ ਧੰਦੇ ਖ਼ਿਲਾਫ਼ ‘ਮਿਸ਼ਨ ਕਲੀਨ’ ਦਾ ਐਲਾਨ |

Next Post
ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਨੂੰ ਨੌਕਰੀ ਦਿੱਤੀ ਜਾਵੇਗੀ : ਚੰਨੀ |

ਪੰਜਾਬ ਸਰਕਾਰ ਵੱਲੋਂ ਗੈਰ-ਕਾਨੂੰਨੀ ਰੇਤ ਮਾਈਨਿੰਗ, ਸ਼ਰਾਬ ਅਤੇ ਨਸ਼ਿਆਂ ਦੇ ਧੰਦੇ ਖ਼ਿਲਾਫ਼ ‘ਮਿਸ਼ਨ ਕਲੀਨ’ ਦਾ ਐਲਾਨ |

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers