RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

10ਵੀਂ ਤੱਕ ਸਾਰੇ ਸਕੂਲਾਂ ‘ਚ ਪੰਜਾਬੀ ਕੀਤੀ ਲਾਜ਼ਮੀ |

Jass Grewal by Jass Grewal
November 8, 2021
in ਪੰਜਾਬ
Reading Time: 1 min read
0 0
0

ਪੰਜਾਬ ਦੇ ਸਕੂਲਾਂ ‘ਚ ਪਹਿਲੀ ਤੋਂ 10ਵੀਂ ਜਮਾਤ ਤੱਕ ਦੇ ਸਾਰੇ ਵਿਦਿਆਰਥੀਆਂ ਲਈ ਪੰਜਾਬੀ ਨੂੰ ਲਾਜ਼ਮੀ ਵਿਸ਼ੇ ਵਜੋਂ ਸਖ਼ਤੀ ਨਾਲ ਲਾਗੂ ਕਰਨ ਲਈ ਪੰਜਾਬ ਮੰਤਰੀ ਮੰਡਲ ਨੇ ਅੱਜ ‘ਪੰਜਾਬੀ ਤੇ ਹੋਰ ਭਾਸ਼ਾਵਾਂ ਸਿੱਖਿਆ ਬਾਰੇ ਪੰਜਾਬ ਐਕਟ-2008’ ਵਿਚ ਸੋਧ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ | ਇਸ ਕਦਮ ਨਾਲ ਐਕਟ ਦੇ ਉਪਬੰਧਾਂ ਦੀ ਉਲੰਘਣਾ ਕਰਨ ‘ਤੇ ਜੁਰਮਾਨਾ ਰਾਸ਼ੀ 25,000, 50,000 ਤੇ 1 ਲੱਖ ਤੋਂ ਵਧਾ ਕੇ ਕ੍ਰਮਵਾਰ 50,000, 1 ਲੱਖ ਰੁਪਏ ਤੇ 2 ਲੱਖ ਰੁਪਏ ਹੋ ਜਾਵੇਗੀ | ਮੀਟਿੰਗ ‘ਚ ਪੰਜਾਬ ਵਿਧਾਨ ਸਭਾ ਦੇ ਮੌਜੂਦਾ ਇਜਲਾਸ ‘ਚ ਇਹ ਬਿੱਲ ਪੇਸ਼ ਕਰਨ ਲਈ ਵੀ ਹਰੀ ਝੰਡੀ ਦੇ ਦਿੱਤੀ ਗਈ ਹੈ | ਮੁੱਖ ਮੰਤਰੀ ਦਫਤਰ ਦੇ ਬੁਲਾਰੇ ਮੁਤਾਬਕ ਕੋਈ ਵੀ ਸਕੂਲ ਜਿਹੜਾ ਐਕਟ ਦੇ ਉਪਬੰਧਾਂ ਜਾਂ ਇਸ ਅਧੀਨ ਬਣਾਏ ਨਿਯਮਾਂ ਦੀ ਇਕ ਮਹੀਨੇ ਤੋਂ ਵੱਧ ਸਮੇਂ ਲਈ ਪਹਿਲੀ ਵਾਰ ਉਲੰਘਣਾ ਕਰੇਗਾ, ਉਹ 50 ਹਜ਼ਾਰ ਰੁਪਏ ਜੁਰਮਾਨੇ ਦਾ ਭਾਗੀ ਹੋਵੇਗਾ | ਜੇਕਰ ਅਜਿਹਾ ਸਕੂਲ ਐਕਟ ਦੇ ਉਪਬੰਧਾਂ ਤੇ ਇਸ ਅਧੀਨ ਬਣਾਏ ਨਿਯਮਾਂ ਦੀ ਇਕ ਮਹੀਨੇ ਤੋਂ ਵੱਧ ਸਮੇਂ ਲਈ ਦੂਜੀ ਵਾਰ ਉਲੰਘਣਾ ਕਰੇਗਾ ਤਾਂ ਉਹ 1 ਲੱਖ ਰੁਪਏ ਜੁਰਮਾਨੇ ਦਾ ਭਾਗੀ ਹੋਵੇਗਾ ਤੇ ਜੇਕਰ ਅਜਿਹਾ ਸਕੂਲ ਐਕਟ ਦੇ ਉਪਬੰਧਾਂ ਤੇ ਇਸ ਅਧੀਨ ਬਣਾਏ ਨਿਯਮਾਂ ਦੀ 1 ਮਹੀਨੇ ਤੋਂ ਵੱਧ ਸਮੇਂ ਲਈ ਤੀਜੀ ਵਾਰ ਉਲੰਘਣਾ ਕਰੇਗਾ ਤਾਂ ਉਹ 2 ਲੱਖ ਰੁਪਏ ਜੁਰਮਾਨੇ ਦਾ ਭਾਗੀ ਹੋਵੇਗਾ | ਇਸੇ ਤਰ੍ਹਾਂ ਧਾਰਾ 8 ਅਧੀਨ ਉਪ-ਧਾਰਾ 1-ਏ ਵੀ ਸ਼ਾਮਿਲ ਕੀਤੀ ਗਈ ਹੈ, ਜਿਸ ਮੁਤਾਬਕ ਸੂਬਾ ਸਰਕਾਰ ਜਿਥੇ ਵੀ ਇਹ ਮਹਿਸੂਸ ਕਰੇ ਕਿ ਅਜਿਹਾ ਕੀਤਾ ਜਾਣਾ ਲੋੜੀਂਦਾ ਤੇ ਵਿਵਹਾਰਿਕ ਹੈ ਤਾਂ ਲਿਖਤੀ ਰੂਪ ਵਿਚ ਕਾਰਨ ਸਪੱਸਟ ਕਰਕੇ ਸੂਬਾ ਸਰਕਾਰ ਸਰਕਾਰੀ ਗਜਟ ਵਿਚ ਅਧਿਸੂਚਨਾ ਜਾਰੀ ਕਰਕੇ ਐਕਟ ਦੀ ਧਾਰਾ 8 ਦੀ ਉਪ ਧਾਰਾ 1 ਅਧੀਨ ਨਿਰਧਾਰਤ ਕੀਤੇ ਜੁਰਮਾਨਿਆਂ ਨੂੰ ਵਧਾ ਜਾਂ ਘਟਾ ਸਕਦੀ ਹੈ | ਇਸੇ ਤਰ੍ਹਾਂ ਐਕਟ ਦੀ ਧਾਰਾ 2 ਦੀ ਕਲਾਜ (ਈ) ਵਿਚ Tਸਕੂਲ ਸ਼ਬਦ ਦੀ ਪਰਿਭਾਸ਼ਾ ਇਸ ਤਰ੍ਹਾਂ ਦਿੱਤੀ ਗਈ ਹੈ, ਜਿਸ ਅਨੁਸਾਰ ਸਕੂਲ ਦਾ ਅਰਥ ਕੋਈ ਵੀ ਪ੍ਰਾਇਮਰੀ ਸਕੂਲ, ਮਿਡਲ ਸਕੂਲ, ਹਾਈ ਸਕੂਲ, ਤੇ ਸੀਨੀਅਰ ਸੈਕੰਡਰੀ ਸਕੂਲ ਹੈ, ਜਿਸ ਦਾ ਰਾਜ ਸਰਕਾਰ ਜਾਂ ਸਥਾਨਕ ਸੰਸਥਾ ਜਾਂ ਪੰਚਾਇਤ, ਸੁਸਾਇਟੀ ਜਾਂ ਟਰੱਸਟ ਵਲੋਂ ਸਥਾਪਿਤ ਕਰਕੇ ਉਸ ਦਾ ਰੱਖ-ਰਖਾਅ ਕੀਤਾ ਜਾਂਦਾ ਹੋਵੇ ਜਾਂ ਅਜਿਹੇ ਹੋਰ ਸਕੂਲ ਜਿਹੜੇ ਰਾਜ ਸਰਕਾਰ ਵਲੋਂ ਸਮੇਂ-ਸਮੇਂ ‘ਤੇ ਨੋਟੀਫਾਈ ਕੀਤੇ ਜਾਣ | ਇਹ ਦੱਸਿਆ ਜਾਂਦਾ ਹੈ ਕਿ ਉਕਤ ਪਰਿਭਾਸ਼ਾ ਦੀ ਪੈਰਵੀ ਵਿਚ ਸੂਬਾ ਸਰਕਾਰ ਵਲੋਂ ਨੋਟੀਫਿਕੇਸ਼ਨ 22 ਮਾਰਚ, 2010 ਰਾਹੀਂ ਪਹਿਲਾਂ ਹੀ ਕੇਂਦਰੀ ਵਿਦਿਆਲੇ, ਨਵੋਦਿਆ ਵਿਦਿਆਲੇ ਤੇ ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ ਤੇ ਇੰਡੀਅਨ ਕੌਂਸਲ ਆਫ ਸੈਕੰਡਰੀ ਐਜੂਕੇਸ਼ਨ ਤੋਂ ਮਾਨਤਾ ਪ੍ਰਾਪਤ ਸਕੂਲਾਂ ਨੂੰ ਇਸ ਐਕਟ ਦੇ ਮੰਤਵ ਲਈ ਨੋਟੀਫਾਈ ਕੀਤਾ ਹੋਇਆ ਹੈ | ਸਮੇਂ ਦੇ ਗੁਜ਼ਰਨ ਨਾਲ ਇਹ ਮਹਿਸੂਸ ਕੀਤਾ ਗਿਆ ਹੈ ਕਿ ਨਿਰਧਾਰਤ ਕੀਤਾ ਗਿਆ ਜੁਰਮਾਨਾ ਘੱਟ ਹੈ | ਇਸ ਲਈ ਜਿਨ੍ਹਾਂ ਮਨੋਰਥਾਂ ਨਾਲ ਇਹ ਐਕਟ ਲਾਗੂ ਕੀਤਾ ਗਿਆ ਸੀ, ਉਨ੍ਹਾਂ ਨੂੰ ਪ੍ਰਾਪਤ ਕਰਨ ਲਈ ਤੇ ਐਕਟ ਨੂੰ ਜ਼ਿਆਦਾ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਐਕਟ ਦੀ ਧਾਰਾ 8 ਦੀ ਉਪ ਧਾਰਾ 1 ਵਿਚ ਨਿਰਧਾਰਤ ਕੀਤੇ ਜੁਰਮਾਨਿਆਂ ਨੂੰ ਵਧਾਉਣ ਦੀ ਲੋੜ ਬਣ ਗਈ ਹੈ |
ਸਰਕਾਰੀ ਭਾਸ਼ਾ ਐਕਟ-1967 ‘ਚ ਤਰਮੀਮ ਨੂੰ ਮਨਜ਼ੂਰੀ
ਮੰਤਰੀ ਮੰਡਲ ਵਲੋਂ ਪੰਜਾਬ ਰਾਜ ਭਾਸ਼ਾ (ਤਰਮੀਮ) ਐਕਟ-2008 ਦੀ ਧਾਰਾ 8 (ਡੀ) ਅਧੀਨ ਧਾਰਾ 8 (3) ਨੂੰ ਸ਼ਾਮਿਲ ਕਰਕੇ ਐਕਟ ‘ਚ ਸੋਧ ਕਰਨ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ, ਜਿਸ ਤਹਿਤ ਦਫਤਰੀ ਕੰਮਕਾਜ ਪੰਜਾਬੀ ਭਾਸ਼ਾ ਵਿਚ ਨਾ ਕਰਨ ਵਾਲੇ ਅਧਿਕਾਰੀਆਂ/ ਕਰਮਚਾਰੀਆਂ ਵਿਰੁੱਧ ਸਜ਼ਾ ਤੋਂ ਇਲਾਵਾ ਜੁਰਮਾਨੇ ਦੀ ਵਿਵਸਥਾ ਕੀਤੀ ਗਈ ਹੈ | ਪੰਜਾਬ ਰਾਜ ਭਾਸ਼ਾ ਐਕਟ 1967 ਤੇ ਤਰਮੀਮ ਐਕਟ-2008 ਦੀਆਂ ਧਾਰਾਵਾਂ ਤੇ ਇਸ ਤਹਿਤ ਕੀਤੀਆਂ ਵੱਖ-ਵੱਖ ਅਧਿਸੂਚਨਾਵਾਂ ਦੀ ਉਲੰਘਣਾ ਕਰਨ ਵਾਲੇ ਅਧਿਕਾਰੀ ਜਾਂ ਕਰਮਚਾਰੀ ਵਿਰੁੱਧ ਜੁਰਮਾਨੇ ਦਾ ਉਪਬੰਧ ਕੀਤਾ ਗਿਆ ਹੈ | ਇਸ ਉਪਬੰਧ ਅਨੁਸਾਰ ਪਹਿਲੀ ਵਾਰ ਉਲੰਘਣਾ ਕਰਨ ਵਾਲੇ ਕਰਮਚਾਰੀ ਨੂੰ ਸਮਰੱਥ ਅਥਾਰਟੀ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਦੀਆਂ ਸਿਫਾਰਸਾਂ ਅਨੁਸਾਰ 5 ਸੌ ਰੁਪਏ ਜੁਰਮਾਨਾ ਕੀਤਾ ਜਾ ਸਕਦਾ ਹੈ | ਦੂਜੀ ਵਾਰ ਉਲੰਘਣਾ ਕਰਨ ‘ਤੇ ਅਜਿਹਾ ਜੁਰਮਾਨਾ 2 ਹਜਾਰ ਰੁਪਏ ਤੇ ਤੀਜੀ ਵਾਰ ਅਜਿਹਾ ਕਰਨ ‘ਤੇ ਜੁਰਮਾਨਾ 5 ਹਜ਼ਾਰ ਰੁਪਏ ਤੱਕ ਕੀਤਾ ਜਾ ਸਕਦਾ ਹੈ | ਅਜਿਹਾ ਜੁਰਮਾਨਾ ਅਧਿਕਾਰੀ/ਕਰਮਚਾਰੀ ਦੀ ਤਨਖਾਹ ‘ਚੋਂ ਸਬੰਧਿਤ ਵੰਡ ਤੇ ਖਰਚ ਅਧਿਕਾਰੀ ਵਲੋਂ ਵਸੂਲ ਕੀਤਾ ਜਾਵੇਗਾ, ਪਰ ਅਜਿਹਾ ਜੁਰਮਾਨਾ ਵਸੂਲਣ ਤੋਂ ਪਹਿਲਾਂ ਸੰਬੰਧਿਤ ਅਧਿਕਾਰੀ ਜਾਂ ਕਰਮਚਾਰੀ ਨੂੰ ਸੁਣਵਾਈ ਦਾ ਮੌਕਾ ਦੇਣਾ ਹੋਵੇਗਾ |

Previous Post

ਪੰਜਾਬ ਕੈਬਨਿਟ ਦੀ ਮੀਟਿੰਗ ਅੱਜ: ਪੈਟਰੋਲ-ਡੀਜ਼ਲ ‘ਤੇ ਘੱਟ ਸਕਦਾ ਹੈ ਵੈਟ ?

Next Post

ਵਿਧਾਨ ਸਭਾ ਦਾ 2 ਦਿਨਾ ਇਜਲਾਸ ਅੱਜ ਤੋਂ |

Next Post
ਵਿਧਾਨ ਸਭਾ ਦਾ 2 ਦਿਨਾ ਇਜਲਾਸ ਅੱਜ ਤੋਂ |

ਵਿਧਾਨ ਸਭਾ ਦਾ 2 ਦਿਨਾ ਇਜਲਾਸ ਅੱਜ ਤੋਂ |

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers