ਮੁੱਲਾਂਪੁਰ ਦਾਖਾ ਹਲਕੇ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦੇ ਘਰ ਇਨਕਮ ਟੈਕਸ ਦੀ ਰੇਡ ਕੀਤੀ ਹੈ। ਦੱਸ ਦਈਏ ਕਿ ਖ਼ਬਰ ਹੈ ਕਿ ਤਕਰੀਬਨ ਛੇ ਵਜੇ ਦੇ ਕਰੀਬ ਮਨਪ੍ਰੀਤ ਸਿੰਘ ਇਆਲੀ ਦੇ ਘਰ ਵਿਚ ਛਾਪੇਮਾਰੀ ਹੋਈ। ਘਰ ਦੇ ਨਾਲ-ਨਾਲ ਫਾਰਮ ਹਾਊਸ ਅਤੇ ਸਾਰੇ ਦਫ਼ਤਰਾਂ ਵਿੱਚ ਇਨਕਮ ਟੈਕਸ ਟੀਮਾਂ ਮੌਜੂਦ ਹੈ ਅਤੇ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ।
