RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਪੰਜਾਬ ‘ਚ ਲੱਗਿਆ ਨਾਈਟ ਕਰਫਿਊ , ਸਕੂਲ ਕਾਲਜ ਬੰਦ ਕਾਰਨ ਦੇ ਆਦੇਸ਼ ਜਾਰੀ |

Jass Grewal by Jass Grewal
January 4, 2022
in ਪੰਜਾਬ
Reading Time: 1 min read
0 0
0

ਕੋਰੋਨਾ ਵਾਇਰਸ ਦੇ ਵਧਦੇ ਕਹਿਰ ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਖ਼ਤ ਪਾਬੰਦੀਆਂ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਸੂਬੇ ਵਿੱਚ 15 ਜਨਵਰੀ ਤੱਕ ਰਾਤ ਦਾ ਕਰਫਿਊ ਲਗਾਇਆ ਗਿਆ ਹੈ। ਇਸ ਦੇ ਨਾਲ ਹੀ ਸਕੂਲ, ਕਾਲਜ ਤੇ ਹੋਰ ਸਾਰੇ ਵਿਦਿਅਕ ਅਦਾਰੇ ਵੀ ਬੰਦ ਕਰ ਦਿੱਤੇ ਗਏ ਹਨ। ਪੰਜਾਬ ਵਿੱਚ ਹੁਣ ਬੱਸਾਂ, ਸਿਨੇਮਾ ਹਾਲ, ਜਿੰਮ, ਰੈਸਟੋਰੈਂਟ 50 ਫੀਸਦੀ ਸਮਰੱਥਾ ਨਾਲ ਹੀ ਚੱਲ ਸਕਣਗੇ।

ਓਮੀਕਰੋਨ ਦੇ ਖਤਰੇ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਮੰਗਲਵਾਰ ਸਵੇਰੇ ਸੂਬੇ ਵਿੱਚ ਪਾਬੰਦੀਆਂ ਵਧਾਉਣ ਦਾ ਹੁਕਮ ਜਾਰੀ ਕੀਤਾ ਗਿਆ। ਹਾਲਾਂਕਿ ਪੰਜਾਬ ਸਰਕਾਰ ਨੇ ਇਹ ਪਾਬੰਦੀਆਂ 15 ਜਨਵਰੀ ਤੱਕ ਹੀ ਲਾਗੂ ਕੀਤੀਆਂ ਹਨ ਪਰ ਕੋਰੋਨਾ ਵਾਇਰਸ ਦੀ ਸਥਿਤੀ ਨੂੰ ਦੇਖਦੇ ਹੋਏ ਇਨ੍ਹਾਂ ਪਾਬੰਦੀਆਂ ਨੂੰ ਵਧਾਇਆ ਜਾ ਸਕਦਾ ਹੈ।

ਪੰਜਾਬ ਸਰਕਾਰ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ, “ਸੂਬੇ ਵਿੱਚ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਰਾਤ ਦਾ ਕਰਫਿਊ ਜਾਰੀ ਰਹੇਗਾ। ਫਿਲਹਾਲ ਰਾਤ ਦਾ ਕਰਫਿਊ 15 ਜਨਵਰੀ ਤੱਕ ਲਾਗੂ ਹੈ। ਉਸ ਤੋਂ ਬਾਅਦ ਸਥਿਤੀ ਦਾ ਜਾਇਜ਼ਾ ਲਿਆ ਜਾਵੇਗਾ।

ਬਿਆਨ ਵਿੱਚ ਅੱਗੇ ਕਿਹਾ ਗਿਆ ਹੈ, “ਸਕੂਲ, ਕਾਲਜ ਸਮੇਤ ਸਾਰੇ ਵਿਦਿਅਕ ਅਦਾਰਿਆਂ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰਨ ਦੇ ਹੁਕਮ ਦਿੱਤੇ ਜਾਂਦੇ ਹਨ। ਹੋਰ ਜਨਤਕ ਥਾਵਾਂ ‘ਤੇ ਵੀ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਬੱਸਾਂ, ਸਿਨੇਮਾ ਹਾਲ, ਜਿੰਮ ਤੇ ਰੈਸਟੋਰੈਂਟ 50 ਫੀਸਦੀ ਸਮਰੱਥਾ ਨਾਲ ਹੀ ਚਲਾਈਆਂ ਜਾ ਸਕਦੀਆਂ ਹਨ।

ਦੱਸ ਦੇਈਏ ਕਿ ਕੋਰੋਨਾ ਵਾਇਰਸ ਦੀ ਤੀਜੀ ਲਹਿਰ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਅਹਿਮ ਮੀਟਿੰਗ ਬੁਲਾਈ ਗਈ ਸੀ। ਇਸ ਮੀਟਿੰਗ ਵਿੱਚ ਇਨ੍ਹਾਂ ਸਾਰੀਆਂ ਪਾਬੰਦੀਆਂ ਸਬੰਧੀ ਫੈਸਲੇ ਲਏ ਗਏ ਤੇ ਕਿਹਾ ਗਿਆ ਕਿ ਸਹੀ ਸਮਾਂ ਆਉਣ ’ਤੇ ਇਨ੍ਹਾਂ ਨੂੰ ਲਾਗੂ ਕੀਤਾ ਜਾਵੇਗਾ।

Previous Post

ਪੰਜਾਬ ‘ਚ 14 ਲੱਖ ਬੱਚਿਆਂ ਲਈ ਕੋਵਿਡ ਟੀਕਾਕਰਨ ਅੱਜ ਤੋਂ |

Next Post

ਪੰਜਾਬ ਸਮੇਤ ਵੋਟਾਂ ਵਾਲੇ 5 ਸੂਬੇ ਟੀਕਾਕਰਨ ਮੁਹਿੰਮ ਤੇਜ਼ ਕਰਨ-ਚੋਣ ਕਮਿਸ਼ਨ |

Next Post
ਨਿਸਚਿਤ ਸਮੇਂ ‘ਤੇ ਹੀ ਹੋਣਗੀਆਂ ਵਿਧਾਨ ਸਭਾ ਚੋਣਾਂ-ਚੋਣ ਕਮਿਸ਼ਨਰ |

ਪੰਜਾਬ ਸਮੇਤ ਵੋਟਾਂ ਵਾਲੇ 5 ਸੂਬੇ ਟੀਕਾਕਰਨ ਮੁਹਿੰਮ ਤੇਜ਼ ਕਰਨ-ਚੋਣ ਕਮਿਸ਼ਨ |

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers