ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੌਰਾਨ ਸੁਰੱਖਿਆ ‘ਚ ਨਾਕਾਮੀ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕਾਂਗਰਸ ਸਰਕਾਰ ਨੂੰ ਜ਼ਿੰਮੇਵਾਰ ਦੱਸਦੇ ਹੋਏ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀ ਸਰਕਾਰ ਨੂੰ ਬਰਖ਼ਾਸਤ ਕਰਕੇ ਰਾਸ਼ਟਰਪਤੀ ਸ਼ਾਸਨ ਲਗਾਉਣ ਦੀ ਮੰਗ ਕੀਤੀ ਹੈ | ਕੈਪਟਨ ਨੇ ਕਿਹਾ ਕਿ ਇਹ ਸਰਕਾਰ ਸੱਤਾ ਵਿਚ ਬਣੇ ਰਹਿਣ ਦੇ ਸਾਰੇ ਨੈਤਿਕ ਅਤੇ ਸੰਵਿਧਾਨਕ ਅਧਿਕਾਰ ਗਵਾ ਚੁੱਕੀ ਹੈ, ਜੋ ਆਪਣੇ ਪ੍ਰਧਾਨ ਮੰਤਰੀ ਨੂੰ ਸੁਰੱਖਿਆ ਉਪਲਬਧ ਕਰਵਾਉਣ ਦੀ ਸੰਵਿਧਾਨਕ ਜ਼ਿੰਮੇਵਾਰੀ ਨੂੰ ਪੂਰਾ ਕਰਨ ‘ਚ ਵੀ ਅਸਫਲ ਰਹੀ ਹੈ |
