ਪੰਜਾਬ ਦੇ ਨਵੇਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਬੱਸ ਮਾਲਕਾਂ ਨੂੰ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਟੈਕਸ ਨਾ ਦੇਣ ਵਾਲੇ ਬੱਸ ਅਪਰੇਟਰ ਜਲਦੀ ਹੀ ਟੈਕਸ ਜਮ੍ਹਾ ਕਰਵਾਉਣ। ਨਹੀਂ ਤਾਂ, ਉਨ੍ਹਾਂ ਨੂੰ ਬੱਸਾਂ ਦੇ ਨਵੇਂ ਟਾਈਮ ਟੇਬਲ ਵਿੱਚ ਸ਼ਾਮਲ ਨਹੀਂ ਕੀਤਾ ਜਾਵੇਗਾ। ਸਰਕਾਰ ਉਸ ਦਾ ਬੱਸ ਪਰਮਿਟ ਰੱਦ ਕਰ ਦੇਵੇਗੀ। ਇਸ ਦੇ ਨਾਲ ਹੀ ਉਨ੍ਹਾਂ ਸੰਗਤਾਂ ਦੀ ਮੰਗ ਦੇ ਮੱਦੇਨਜ਼ਰ ਪੱਟੀ-ਮਾਤਾ ਚਿੰਤਪੁਰਨੀ-ਜਵਾਲਾ ਜੀ ਲਈ ਸਰਕਾਰੀ ਬੱਸ ਸੇਵਾ ਸ਼ੁਰੂ ਕਰਨ ਲਈ ਕਿਹਾ।
ਉਨ੍ਹਾਂ ਟਰਾਂਸਪੋਰਟ ਸਕੱਤਰ ਕੇ ਸਿਵਾ ਪ੍ਰਸਾਦ ਨੂੰ ਕਿਹਾ ਕਿ ਇਹ ਕੰਮ ਜਲਦੀ ਪੂਰਾ ਕੀਤਾ ਜਾਵੇ। ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਵਿਭਾਗ ਵਿੱਚ ਹੁਣ ਬਾਇਓਮੀਟ੍ਰਿਕ ਹਾਜ਼ਰੀ ਪੂਰੀ ਤਰ੍ਹਾਂ ਲਾਗੂ ਹੋਵੇਗੀ। ਇਸ ਨਾਲ ਲੋਕਾਂ ਨੂੰ ਸਮੇਂ ਸਿਰ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣਗੀਆਂ। ਕੰਮ ਵਿੱਚ ਪਾਰਦਰਸ਼ਤਾ ਵੀ ਆਵੇਗੀ।
