ਡਰੱਗਜ਼ ਕੇਸ ਵਿੱਚ ਫਸੇ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਅੱਜ ਮੋਹਾਲੀ ਅਦਾਲਤ ਵਿੱਚ ਪੇਸ਼ ਹੋਣਗੇ। ਮਜੀਠੀਆ ਇਸ ਸਮੇਂ ਪਟਿਆਲਾ ਜੇਲ੍ਹ ਵਿੱਚ ਬੰਦ ਹਨ। ਪਿਛਲੀ ਸੁਣਵਾਈ ਦੌਰਾਨ ਉਨ੍ਹਾਂ ਨੇ ਅੱਤਵਾਦੀਆਂ ਅਤੇ ਗੈਂਗਸਟਰਾਂ ਤੋਂ ਜਾਨ ਨੂੰ ਖ਼ਤਰਾ ਦੱਸਿਆ ਸੀ। ਮਜੀਠੀਆ ਨੇ ਦੋਸ਼ ਲਾਇਆ ਕਿ ਉਨ੍ਹਾਂ ਨੂੰ ਜਨਰਲ ਬੈਰਕ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ। ਜਿਸ ਸਬੰਧੀ ਅਦਾਲਤ ਨੇ ਜੇਲ੍ਹ ਪ੍ਰਸ਼ਾਸਨ ਤੋਂ ਜਵਾਬ ਤਲਬ ਕੀਤਾ ਸੀ। ਜੇਲ੍ਹ ਸੁਪਰਡੈਂਟ ਨੇ ਮਜੀਠੀਆ ਨੂੰਖਤਰੇ ਦੀ ਗੱਲ ਤੋਂ ਇਨਕਾਰ ਕੀਤਾ ਸੀ। ਅਦਾਲਤ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
ਅਕਾਲੀ ਆਗੂ ਐਡਵੋਕੇਟ ਅਰਸ਼ਦੀਪ ਕਲੇਰ ਨੇ ਦਾਅਵਾ ਕੀਤਾ ਕਿ ਖੁਫੀਆ ਰਿਪੋਰਟਾਂ ਹਨ ਕਿ ਅਕਾਲੀ ਆਗੂ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ), ਖਾਲਿਸਤਾਨ ਜ਼ਿੰਦਾਬਾਦ ਫੋਰਸ (ਕੇਜੇਐਫ) ਅਤੇ ਗੈਂਗਸਟਰਾਂ ਦੇ ਨਿਸ਼ਾਨੇ ‘ਤੇ ਹਨ। ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਮਜੀਠੀਆ ਨੇ ਆਤਮ ਸਮਰਪਣ ਕਰ ਦਿੱਤਾ ਅਤੇ ਸੰਗਰੂਰ ਜੇਲ੍ਹ ਭੇਜ ਦਿੱਤਾ ਗਿਆ। ਹਾਲਾਂਕਿ ਉੱਥੋਂ ਉਨ੍ਹਾਂ ਨੂੰ ਸੁਰੱਖਿਆ ਦਾ ਹਵਾਲਾ ਦਿੰਦੇ ਹੋਏ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ।
