ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਸੂਬਾ ਕਾਂਗਰਸ ਦੇ ਪ੍ਰਧਾਨ ਨਵ-ਨਿਯੁਕਤ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਉਨ੍ਹਾਂ ਨੂੰ ਮਿਲਣ ਉਨ੍ਹਾਂ ਦੇ ਘਰ ਆਉਣਗੇ ਤਾਂ ਉਹ ਉਨ੍ਹਾਂ ਦਾ ਸਵਾਗਤ ਕਰਨਗੇ। ਉਹ ਰਾਜਾ ਵੜਿੰਗ ਦੀ ਤਾਜਪੋਸ਼ੀ ਸਮਾਗਮ ਵਿਚ ਸ਼ਾਮਿਲ ਹੋਣ ਸੰਬੰਧੀ ਪੁੱਛੇ ਸਵਾਲ ਨੂੰ ਟਾਲ ਗਏ। ਉਨ੍ਹਾਂ ਆਖਿਆ ਕਿ ਉਹ ਪੰਜਾਬ ਦੇ ਮੁੱਦਿਆਂ ਦੀ ਅਲਖ ਜਗਾ ਰਹੇ ਹਨ ਅਤੇ ਕਾਂਗਰਸ ਦੀ ਗੱਲ ਕਰਦੇ ਹਨ, ਇਸ ਵਿਚ ਪਾਰਟੀ ਨੂੰ ਮਜ਼ਬੂਤੀ ਪ੍ਰਦਾਨ ਕੀਤੀ ਜਾ ਰਹੀ ਹੈ।
