ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ PRTC ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਪਰਿਵਾਰ ਨੂੰ 50 ਲੱਖ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰ ਕਿਹਾ ਕਿ- ਕੋਰੋਨਾ ਵਿੱਚ ਮਹਾਰਾਸ਼ਟਰ ਤੋਂ ਸ਼ਰਧਾਲੂਆਂ ਨੂੰ ਲਿਆਉਣ ਦੀ ਡਿਊਟੀ ਕਰਦਿਆਂ ਜਾਨ ਗੁਆਉਣ ਵਾਲੇ PRTC ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਨੂੰ ₹50 ਲੱਖ ਦੀ ਸਹਾਇਤਾ ਬਤੌਰ ਫ੍ਰੰਟਲਾਈਨ ਕੋਰੋਨਾ ਵਾਰੀਅਰ ਦੇਣ ਦੀ ਮੰਗ ਅਸੀਂ ਸਮੇਂ ਦੀ ਸਰਕਾਰ ਤੋਂ ਕੀਤੀ ਸੀ ਉਸ ਮੰਗ ਨੂੰ ਪੂਰਾ ਕਰਦੇ ਹੋਏ ਵਿੱਤ ਵਿਭਾਗ ਨੂੰ 50ਲੱਖ ਜਾਰੀ ਕਰਨ ਦੇ ਨਿਰਦੇਸ਼ ਦਿੱਤੇ”
